ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ CWC ਮੈਂਬਰ ਬਣਨ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ

ਦੁਆਰਾ: Punjab Bani ਪ੍ਰਕਾਸ਼ਿਤ :Monday, 21 August, 2023, 06:04 PM

ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ CWC ਮੈਂਬਰ ਬਣਨ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਚਮਕੋਰ ਸਾਹਿਬ, 21 ਅਗਸਤ 2023 – ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਿੰਗ ਕਮੇਟੀ ਵਿੱਚ ਜਗ੍ਹਾ ਮਿਲਣ ਤੋਂ ਬਾਅਦ ਸ਼੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਜਿਕਰਯੋਗ ਹੈ ਕਿ ਬੀਤੇ ਦਿਨੀ ਕਾਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਸਾਬਕਾ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵਰਕਿੰਗ ਕਮੇਟੀ ਵਿਚ ਉਚ ਪੱਧਰੀ ਥਾਂ ਮਿਲੀ ਹੈ ਜਿਸ ਕਾਰਨ ਕਾਗਰਸੀ ਵਰਕਰਾਂ ਦੇ ਵਿਚ ਖੁਸ਼ੀ ਪਾਈ ਜਾ ਰਹੀ ਹੈ ਵਾਹਿਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਵੱਜੋਂ ਅੱਜ ਸ੍ਰੀ ਚਮਕੌਰ ਸਾਹਿਬ ਜੀ ਦੀ ਇਤਿਹਾਸਕ ਧਰਤੀ ਦੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਸੁਕਰਾਨਾ ਕੀਤੇ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨਾਲ ਜਿਥੇ ਕਾਗਰਸ ਪਾਰਟੀ ਦੇ ਕਾਰਜਕਾਰੀ ਮੈਂਬਰਾਂ ਦੇ ਨਾਲ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।



Scroll to Top