Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:01 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਹੋਈ ਗੋਲੀਬਾਰੀ

ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਹੋਈ ਗੋਲੀਬਾਰੀ

ਦਿੱਲੀ, 29 ਅਕਤੂਬਰ 2025 : ਕੈਨੇਡਾ ਵਿਚ ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਸਿਰਫ਼ ਇੱਕ ਦਿਨ ਬਾਅਦ ਇਕ ਹੋਰ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿਚ ਹਮਲਾਵਰਾਂ ਨੇ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਹਨ। ਦੂਸਰੇ ਪਾਸੇ ਲਾਰੈਂਸ ਬਿਸ਼ਨੋਈ ਗੈਂਗ ਨੇ ਦੋਵੇਂ ਘਟਨਾਵਾਂ — ਦਰਸ਼ਨ ਸਿੰਘ ਸਾਹਸੀ ਦੀ ਹੱਤਿਆ ਅਤੇ ਚੰਨੀ ਨਤਨ ਦੀ ਰਿਹਾਇਸ਼ ’ਤੇ ਗੋਲੀਬਾਰੀ — ਦੀ ਜ਼ਿੰਮੇਵਾਰੀ ਕਬੂਲ ਕੀਤੀ ਹੈ।

ਗੈਂਗ ਵੱਲੋਂ ਜਾਰੀ ਸੁਨੇਹੇ ਅਨੁਸਾਰ, ਉਦਯੋਗਪਤੀ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਸ ਨੇ ਮੰਗੀ ਗਈ ਫਿਰੌਤੀ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਪੁਲੀਸ ਨੇ ਦੋਵੇਂ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਕੈਨੇਡਾ ਵਿੱਚ ਰਹਿੰਦੇ ਭਾਰਤੀ-ਕੈਨੇਡੀਅਨ ਨਾਗਰਿਕਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ, ਲਾਰੈਂਸ ਬਿਸ਼ਨੋਈ, ਜੋ 2014 ਤੋਂ ਭਾਰਤ ਦੀ ਜੇਲ੍ਹ ਵਿੱਚ ਕੈਦ ਹੈ, ਆਪਣੀ ਗੈਂਗ ਰਾਹੀਂ ਫਿਰੌਤੀ, ਨਿਸ਼ਾਨਾ ਬਣਾਕੇ ਕਤਲ, ਨਸ਼ੇ ਦੀ ਤਸਕਰੀ ਅਤੇ ਹਥਿਆਰਬੰਦ ਹਿੰਸਾ ਵਰਗੀਆਂ ਗਤੀਵਿਧੀਆਂ ਨੂੰ ਜਾਰੀ ਰੱਖ ਰਿਹਾ ਹੈ, ਜੋਕਿ ਗੰਭੀਰ ਚਿੰਤਾ ਦਾਵਿਸ਼ਾ ਹੈ।

Advertisement
Advertisement
Advertisement
Advertisement
Scroll to Top