Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:33 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2025 ਦੇ ਸਮਾਗਮਾਂ ਦਾ ਐਲਾਨ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2025 ਦੇ ਸਮਾਗਮਾਂ ਦਾ ਐਲਾਨ

ਪਟਿਆਲਾ 29 ਅਕਤੂਬਰ : ਪੰਜਾਬ ਸਰਕਾਰ ਦੀ ਅਗਵਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾਣ ਵਾਲੇ ਪੰਜਾਬੀ ਮਾਹ-2025 ਦੇ ਸਾਹਿਤਕ ਤੇ ਸੱਭਿਆਚਾਰਕ ਸਮਾਗਮਾਂ ਦੀ ਰੂਪ-ਰੇਖਾ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪੰਜਾਬੀ ਮਾਹ ਦਾ ਰਾਜ ਪੱਧਰੀ ਉਦਘਾਟਨੀ ਸਮਾਗਮ 1 ਨਵੰਬਰ ਨੂੰ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਕਾਲੀਦਾਸ ਆਡੀਟੋਰੀਅਮ ਵਿਖੇ ਸਵੇਰੇ 10 ਵਜੇ ਸ਼ੁਰੂ ਹੋਵੇਗਾ ਜਿਸ ਵਿੱਚ ਸੂਬੇ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ ਅਤੇ ਸਮਾਗਮ ਦੀ ਪ੍ਰਧਾਨਗੀ ਡਾ. ਸਰਦਾਰਾ ਸਿੰਘ ਜੌਹਲ ਪਦਮ ਭੂਸ਼ਨ ਕਰਨਗੇ। ਸਮਾਗਮ ਦੌਰਾਨ 10 ਨਾਮਵਰ ਲਿਖਾਰੀਆਂ ਨੂੰ 2025 ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਮਨਰਾਜ ਪਾਤਰ ਸਾਹਿਤਕ ਗਾਇਕੀ ਦੀਆਂ ਵੰਨਗੀਆਂ ਪੇਸ਼ ਕਰੇਗਾ।ਇਸ ਮੌਕੇ ਹਫ਼ਤਾ ਭਰ ਚੱਲਣ ਵਾਲਾ ਪੁਸਤਕ ਮੇਲਾ ਵੀ ਲਗਾਇਆ ਜਾਵੇਗਾ।
ਉਦਘਾਟਨੀ ਸਮਾਰੋਹ ਤੋਂ ਬਾਅਦ 11 ਤੋਂ 13 ਨਵੰਬਰ ਤੱਕ ਤਿੰਨ ਰੋਜ਼ਾ ਰਾਜ ਪੱਧਰੀ ਨਾਟਕ ਮੇਲਾ ਬਠਿੰਡਾ ਵਿਖੇ ਕਰਵਾਇਆ ਜਾਵੇਗਾ। ਜਿਸ ਦੌਰਾਨ ਉੱਚਕੋਟੀ ਦੇ ਨਾਟਕਾਂ ਦੀਆਂ ਪੇਸ਼ਕਾਰੀਆਂ ਹੋਣਗੀਆਂ। 19 ਨਵੰਬਰ ਨੂੰ ਮਾਨਸਾ ਵਿਖੇ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਨਾਮਵਰ ਕਵੀ ਸ਼ਮੂਲੀਅਤ ਕਰਨਗੇ। 16 ਨਵੰਬਰ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਜਾਵੇਗਾ ਅਤੇ ਇਸੇ ਸਥਾਨ ’ਤੇ 17 ਤੇ 18 ਨਵੰਬਰ ਨੂੰ ਰਾਜ ਪੱਧਰੀ ਸਾਹਿਤਕ ਗੋਸ਼ਟੀ ਕਰਵਾਈ ਜਾਵੇਗੀ ਜਿਸ ਵਿੱਚ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਬਾਰੇ ਵਿਦਵਾਨਾਂ ਵੱਲੋਂ ਚਿੰਤਨ ਕੀਤਾ ਜਾਵੇਗਾ। 22 ਨਵੰਬਰ ਨੂੰ ਮੋਗਾ ਵਿਖੇ ਰਾਜ ਪੱਧਰੀ ਪੰਜਾਬੀ ਬਾਲ ਸਾਹਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਵੱਖ-ਵੱਖ ਜ਼ਿਿਲ੍ਹਆਂ ਦੇ ਜੇਤੂ ਬੱਚੇ ਭਾਗ ਲੈਣਗੇ। 24 ਨਵੰਬਰ ਲੁਧਿਆਣਾ ਵਿਖੇ ਰਾਜ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਵੱਖ-ਵੱਖ ਜ਼ਿਿਲ੍ਹਆਂ ਦੇ ਜੇਤੂ ਵਿਿਦਆਰਥੀ ਹਿੱਸਾ ਲੈਣਗੇ। 28 ਨਵੰਬਰ ਨੂੰ ਵਿਭਾਗ ਦੇ ਮੁੱਖ ਦਫ਼ਤਰ (ਪਟਿਆਲਾ) ਵਿਖੇ ਪੰਜਾਬੀ ਮਾਹ ਦਾ ਵਿਦਾਇਗੀ ਸਮਾਰੋਹ ਹੋਵੇਗੇ ਜਿਸ ਦੌਰਾਨ ਹਿੰਦੀ, ਸੰਸਕ੍ਰਿਤ ਤੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰ-2025 ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਵੀ ਸਾਹਿਤਕ ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਤੋਂ ਇਲਾਵਾ ਵੱਖ-ਵੱਖ ਜ਼ਿਿਲ੍ਹਆਂ ’ਚ ਵੀ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਣਗੇ ਅਤੇ ਹਰ ਸਮਾਗਮ ਦੌਰਾਨ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਸ. ਜਸਵੰਤ ਸਿੰਘ ਜ਼ਫ਼ਰ ਨੇ ਸਾਹਿਤ ਤੇ ਕਲਾ ਪ੍ਰੇਮੀਆਂ ਨੂੰ ਸਾਰੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Advertisement
Advertisement
Advertisement
Advertisement
Scroll to Top