Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਲ ਕਿਲ੍ਹੇ ਨੇੜੇ ਕਾਰ ਧਮਾਕੇ ਨਾਲ ਹੜਕੰਪ, ਇੱਕ ਦੀ ਮੌਤ

ਲਾਲ ਕਿਲ੍ਹੇ ਨੇੜੇ ਕਾਰ ਧਮਾਕੇ ਨਾਲ ਹੜਕੰਪ, ਇੱਕ ਦੀ ਮੌਤ

ਨਵੀਂ ਦਿੱਲੀ, 10 ਨਵੰਬਰ 2025 : ਦਿੱਲੀ ਵਿਖੇ ਲਾਲ ਕਿਲੇ ਦੇ ਨੇੜੇ ਇਕ ਕਾਰ ਵਿਚ ਅੱਜ ਅਚਾਨਕ ਧਮਾਕਾ ਹੋਣ ਕਾਰਨ ਜਿਥੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ, ਉਥੇ ਇਸ ਧਮਾਕੇ ਕਾਰਨ ਇਕ ਵਿਅਕਤੀ ਦੀ ਜਾਨ ਵੀ ਚਲੀ ਗਈ। ਜਾਣਕਾਰੀ ਦੇ ਅਨੁਸਾਰ ਦਿੱਲੀ ਦੇ ਲਾਲ ਕ਼ਿਲ੍ਹੇ ਦੇ ਇਲਾਕੇ ਵਿੱਚ ਐਤਵਾਰ ਸ਼ਾਮ ਇੱਕ ਕਾਰ ਵਿੱਚ ਹੋਏ ਭਾਰੀ ਧਮਾਕੇ ਨਾਲ ਅੱਗ ਨੇ ਨੇੜੇ ਖੜ੍ਹੀਆਂ ਕਈ ਹੋਰ ਗੱਡੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।

ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਸਾਰੇ ਆਵਾਜਾਈ ਰਸਤੇ ਬੰਦ ਕਰ ਦਿੱਤੇ।
ਪੁਲੀਸ ਅਧਿਕਾਰੀਆਂ ਦੇ ਅਨੁਸਾਰ, ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਕੁਝ ਹੋਰ ਲੋਕਾਂ ਨੂੰ ਚੋਟਾਂ ਆਈਆਂ ਹਨ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਭੇਜਿਆ ਗਿਆ ਹੈ।

ਫਾਇਰ ਸਰਵਿਸ ਦੇ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਲਾਲ ਕ਼ਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਹੋਇਆ ਅਤੇ ਇਸ ਨਾਲ ਆਸਪਾਸ ਖੜ੍ਹੀਆਂ ਕਈ ਕਾਰਾਂ ਬੁਰੀ ਤਰ੍ਹਾਂ ਨੁਕਸਾਨੀ ਹੋਈਆਂ। ਇਸ ਮਾਮਲੇ ਨੂੰ ਲੈ ਕੇ ਸਾਰੀਆਂ ਜਾਂਚ ਏਜੰਸੀਆਂ ਅਤੇ ਪੁਲਸ ਟੀਮਾਂ ਜਾਂਚ ਵਿਚ ਜੁਟ ਗਈਆਂ ਹਨ ਤੇ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top