Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ 'ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ

ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ 'ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ

ਪਟਿਆਲਾ, 11 ਨਵੰਬਰ :  ਇੱਥੇ ਨਾਭਾ ਰੋਡ ‘ਤੇ ਪਿੰਡ ਦਦਹੇੜਾ ਦੇ ਇੱਕ ਘੱਟ ਜਮੀਨ ਹੋਣ ਦੇ ਬਾਵਜੂਦ ਪਰਾਲੀ ਨੂੰ ਪਿਛਲੇ 10 ਸਾਲਾਂ ਤੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਨੇ ਅੱਜ ਆਪਣੀ ਚਾਰ ਏਕੜ ਜਮੀਨ ‘ਚ ਸੁਪਰਸੀਡਰ ਤੇ ਮਲਚਿੰਗ ਜਰੀਏ ਕਣਕ ਦੀ ਬਿਜਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਮੌਜੂਦਗੀ ‘ਚ ਕੀਤੀ। ਇਸ ਮੌਕੇ ਕਿਸਾਨ ਮਨਦੀਪ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਅੱਗ ਲਾਏ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਨ ਦੇ ਫਾਇਦੇ ਦੱਸਦਿਆਂ ਸੱਦਾ ਦਿੱਤਾ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਅਜਿਹੇ ਕਿਸਾਨ, ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹ ਵਾਤਾਵਰਣ ਤੇ ਜਮੀਨ ਨੂੰ ਬਚਾਉਣ ਲਈ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਦੀ ਬਦੌਲਤ ਹੀ ਇਸ ਵਾਰ ਜ਼ਿਲ੍ਹੇ ਅੰਦਰ ਪਿਛਲੇ ਸਾਲਾਂ ਨਾਲੋਂ ਬਹੁਤ ਘੱਟ ਖੇਤਾਂ ਵਿੱਚ ਅੱਗ ਲੱਗੀ ਹੈ, ਇਸ ਦਾ ਸਾਰਾ ਸਿਹਰਾ ਅਜਿਹੇ ਕਿਸਾਨਾਂ ਨੂੰ ਜਾਂਦਾ ਹੈ।

ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਹੈਪੀ ਸੀਡਰ ਤੇ ਸੁਪਰ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ਸਮੇਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

Advertisement
Advertisement
Advertisement
Advertisement
Scroll to Top