Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:27 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ - ਵਿਨੀਤ ਕੁਮਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 11 November, 2025, 04:16 PM

ਪਟਿਆਲਾ 11 ਨਵੰਬਰ – ਪਟਿਆਲਾ ਸ਼ਹਿਰ ਵਿੱਚ ਸਥਿਤ ਖੇਡਾਂ ਲਈ ਵਿਸ਼ੇਸ਼ ਤੌਰ ਤੇ ਜਾਣਿਆ ਜਾਂਦਾ ਏਸ਼ੀਆ ਦਾ ਸਭ ਤੋਂ ਵੱਡਾ ਖੇਡ ਸੰਸਥਾਨ ਐਨ ਆਈ ਐਸ ਵਿਚ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਹਰ ਹਫਤੇ ਦੇ ਐਤਵਾਰ ਵਾਲੇ ਦਿਨ “ਫਿਟ ਇੰਡੀਆ ਸਾਈਕਲ ਸੰਡੇ” ਈਵੈਂਟ ਕਰਵਾਇਆ ਜਾਂਦਾ ਹੈ।

ਦੱਸਣਯੋਗ ਹੈ ਕਿ ਇਸ ਹਫਤਾਵਾਰੀ ਈਵੈਂਟ ਵਿੱਚ ਐਨ ਆਈ ਐਸ ਦੇ ਅਧਿਕਾਰੀ, ਕੋਚ ਸਾਹਿਬਾਨਾਂ, ਸਟਾਫ ਤੋਂ ਇਲਾਵਾ ਸ਼ਹਿਰ ਵਾਸੀ ਵੀ ਖਾਸ ਤੌਰ ਤੇ ਸ਼ਿਰਕਤ ਕਰਦੇ ਹਨ। ਇਸੇ ਤਹਿਤ ਬੀਤੇ ਐਤਵਾਰ ਵੀ ਕਰਵਾਈ ਇਸ ਸਾਈਕਲਿੰਗ ਈਵੈਂਟ ਵਿੱਚ ਪਟਿਆਲਾ ਦੀ ਸਿਰਮੌਰ ਸੰਸਥਾ ਉਮੰਗ ਵੈਲਫ਼ੇਅਰ ਫਾਉਂਡੇਸ਼ਨ ਦੇ ਮੈਂਬਰਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਦੇ ਨੁਮਾਇਦਿਆਂ ਨੇ ਹਿੱਸਾ ਲਿਆ।

ਈਵੈਂਟ ਉਪਰੰਤ ਵਿਸ਼ੇਸ਼ ਤੌਰ ਤੇ ਮੀਡੀਆ ਨਾਲ ਗੱਲਬਾਤ ਦੌਰਾਨ ਵਿਨੀਤ ਕੁਮਾਰ, ਡਿਪਟੀ ਡਾਇਰੈਕਟਰ ਜਨਰਲ ਸਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਸੀਨੀਅਰ ਕਾਰਜਕਾਰੀ ਡਾਇਰੈਕਟਰ, ਸਾਈ, ਐਨਐਸ ਐਨਆਈਐਸ ਨੇ ਉਮੰਗ ਸੰਸਥਾਂ ਦੀਆਂ ਲੋਕ ਪੱਖੀ ਸੇਵਾਵਾਂ ਦੀ ਬੇਹੱਦ ਸ਼ਲਾਘਾ ਕੀਤੀ ਅਤੇ ਕਿਹਾ ਕਿ ਹੋਰ ਸੰਸਥਾਵਾਂ ਨੂੰ ਵੀ ਲੋਕ ਪੱਖੀ ਸੇਵਾਵਾਂ ਲਈ ਅਹਿਮ ਪਹਿਲਕਦਮੀ ਕਰਨੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਆਧੁਨਿਕ ਦੌਰ ਵਿੱਚ ਲੋਕ ਦਵਾਈਆਂ ‘ਤੇ ਬੇਵਜ੍ਹਾ ਨਿਰਭਰ ਹੋ ਰਹੇ ਹਨ, ਜਦਕਿ ਸਿਹਤਮੰਦ ਜੀਵਨ ਸ਼ੈਲੀ, ਚੱਲਣ–ਫਿਰਣ ਦੀਆਂ ਆਦਤਾਂ, ਵੱਧ ਤੋਂ ਵੱਧ ਸਾਈਕਲਿੰਗ ਅਤੇ ਸਰੀਰਕ ਕਸਰਤ ਹੀ ਅਸਲ ਦਵਾਈ ਦਾ ਕੰਮ ਕਰਦੀ ਹੈ। ਵਿਨੀਤ ਕੁਮਾਰ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਫਿਟਨੈੱਸ ਨੂੰ ਰੋਜ਼ਾਨਾ ਜੀਵਨ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਝਾਅ ਦਿੱਤਾ ਕਿ ਸਕੂਲੀ ਅਤੇ ਕਾਲਜ ਪੱਧਰ ’ਤੇ ਵੀ ਇਸ ਤਰ੍ਹਾਂ ਦੇ ਇਵੈਂਟ ਨਿਯਮਤ ਤੌਰ ’ਤੇ ਕਰਵਾਏ ਜਾਣ, ਤਾਂ ਜੋ ਸਮਾਜ ਸਿਹਤਮੰਦ ਅਤੇ ਤੰਦਰੁਸਤ ਬਣੇ।

ਇਸ ਮੌਕੇ ਵਿਨੀਤ ਕੁਮਾਰ, ਡਿਪਟੀ ਡਾਇਰੈਕਟਰ ਜਨਰਲ, ਸਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਸੀਨੀਅਰ ਕਾਰਜਕਾਰੀ ਡਾਇਰੈਕਟਰ, ਸਾਈ, ਐਨਐਸ ਐਨਆਈਐਸ ਦੇ ਨਾਲ ਸੁਮਿਤ ਮਿਗਲਾਨੀ ਡਾਇਰੈਕਟਰ, ਸ਼੍ਰੀ ਸਿਬਾਨੰਦ ਮਿਸ਼ਰਾ ਡਿਪਟੀ ਡਾਇਰੈਕਟਰ, ਸੁਧੀਰ ਕੁਮਾਰ ਰੈਡੀ ਓ ਡਿਪਟੀ ਡਾਇਰੈਕਟਰ,

ਡਾ. ਰਾਜਬੀਰ ਸਿੰਘ ਗਿੱਲ ਡਿਪਟੀ ਡਾਇਰੈਕਟਰ, ਚੈਤੰਨਿਆ ਚੌਹਾਨ ਸਹਾਇਕ ਡਾਇਰੈਕਟਰ, ਉਮੰਗ ਸੰਸਥਾ ਦੇ ਪ੍ਰਧਾਨ ਅਰਵਿੰਦਰ ਸਿੰਘ, ਕਾਨੂੰਨੀ ਸਲਾਹਕਾਰ ਅਤੇ ਖਜਾਨਚੀ ਯੋਗੇਸ਼ ਪਾਠਕ, ਪਰਮਜੀਤ ਸਿੰਘ ਜੁਆਇੰਟ ਸਕੱਤਰ, ਗੁਰਦੀਪ ਸਿੰਘ ਪ੍ਰੋਪੋਗੰਡਾ ਸੈਕਟਰੀ ਅਤੇ ਹੋਰ ਮੈਂਬਰਾਂ ਤੋਂ ਇਲਾਵਾ ਸਾਈ, ਐਨਐਸ, ਐਨਆਈਐਸ, ਪਟਿਆਲਾ ਦੇ ਅਕਾਦਮਿਕ ਕੋਚ, ਸਟਾਫ ਅਤੇ ਵਾਲੀਬਾਲ ਦੇ ਡਿਪਲੋਮਾ ਸਿਖਿਆਰਥੀ ਵਿਸ਼ੇਸ਼ ਤੌਰ ਤੇ ਮੌਜੂਦ ਸਨ.



Scroll to Top