Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 11:56 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ

ਸਿਹਤ ਵਿਭਾਗ ਵੱਲੋਂ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ

ਪਟਿਆਲਾ 11 ਨਵੰਬਰ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ  ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ ਸਮੂਹ  ਸੰਸਥਾਵਾਂ ਦੇ ਏਰੀਏ ਵਿੱਚ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸਕੂਲੀ ਬੱਚਿਆਂ ਦਾ ਵੀ ਟੀਕਾਕਰਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤਾ ਜਾ ਰਿਹਾ ਹੈ।

ਟੀਕਾਕਰਨ ਹਫਤੇ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਨੇ ਕਿਹਾ ਕਿ ਹਫਤਾ ਭਰ ਚੱਲਣ ਵਾਲੀ ਇਸ ਕੰਪੇਨ ਦੀ ਅਗਵਾਈ ਜਿਲ੍ਹਾ ਟੀਕਾਕਰ ਅਫਸਰ ਡਾ. ਕੁਸ਼ਲਦੀਪ ਗਿੱਲ  ਵਲੋਂ ਕੀਤੀ ਜਾ ਰਹੀ ਹੈ। ਜੋ ਕਿ ਜਿਲ੍ਹੇ ਭਰ ਵਿੱਚ ਗਠਿਤ ਕੀਤੀਆਂ ਗਈਆਂ ਸਿਹਤ ਵਿਭਾਗ ਦੀਆਂ ਟੀਮਾਂ ਦੀ ਚੈਕਿੰਗ ਵੀ ਕਰ ਰਹੇ ਹਨ ਅਤੇ

ਉਹਨਾਂ ਦੱਸਿਆ ਕਿ ਸਿਹਤ ਵਿਭਾਗ  ਦੀਆਂ ਟੀਮਾਂ ਵੱਲੋਂ ਪਹਿਲਾਂ ਤੋਂ ਹੀ ਘਰ ਘਰ ਜਾ ਕੇ ਡਰਾਪ ਆਉਟ ਤੇ ਲੈਫਟ ਆਉਟ ਬੱਚਿਆਂ ਤੇ ਗਰਭਵਤੀ ਮਾਵਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਇਸ ਸਬੰਧੀ ਬਕਾਇਦਾ ਐਕਸ਼ਨ ਪਲਾਨ ਬਣਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਬੱਚਾ ਜਾਂ ਗਰਭਵਤੀ ਔਰਤ ਟੀਕਾਕਰਨ ਤੋਂ ਵਾਂਝਾ ਨਾ ਰਹਿ ਜਾਵੇ।

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਇਸ ਕੰਪੇਨ ਦੌਰਾਨ ਉੱਚ ਜੋਖਮ ਵਾਲੇ ਖੇਤਰਾਂ ਅਤੇ ਮਾਈਗਰੇਟ ਆਬਾਦੀ ਦੇ ਘਰਾਂ ਵਿੱਚ ਪੈਦਾ ਹੋਏ ਨਵਜੰਮੇ ਬੱਚੇ, ਝੁਗੀਆਂ ਝੋਪੜੀਆਂ ,ਅਨਾਥ ਆਸ਼ਰਮਾਂ ਤੇ ਅਨਾਜ ਮੰਡੀਆਂ ਵਿੱਚ ਕੰਮ ਕਰਦੀ ਲੇਬਰ ਦੇ ਬੱਚੇ ,ਖਸਰਾ ਆਦਿ ਫੈਲਣ ਵਾਲੇ ਖੇਤਰਾਂ ਵਿੱਚ ਰਹਿੰਦੀ ਆਬਾਦੀ ਦੇ ਬੱਚਿਆਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।

ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੰਪੇਨ ਦੌਰਾਨ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ  ਟੀਕਾਕਰਨ ਜਰੂਰ ਕਰਵਾਉਣ ਅਤੇ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ।

Advertisement
Advertisement
Advertisement
Advertisement
Scroll to Top