Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 10:47 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 11 November, 2025, 04:23 PM

ਪਟਿਆਲਾ 11 ਨਵੰਬਰ :  ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਵਿਭਾਗ ਰਾਹੀਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਹੁਣ ਤੱਕ 5000 ਕੁਇੰਟਲ ਮੁਫ਼ਤ ਕਣਕ ਦਾ ਬੀਜ ਪ੍ਰਭਾਵਿਤ ਕਿਸਾਨਾਂ ਵਿੱਚ ਵੰਡਿਆ ਜਾ ਚੁੱਕਾ ਹੈ ਅਤੇ ਵੰਡਿਆ ਜਾ ਰਿਹਾ ਹੈ।
ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾਕਟਰ ਜਸਵਿੰਦਰ ਸਿੰਘ ਮੁਤਾਬਕ, ਇਹ ਯੋਜਨਾ ਪੰਜਾਬ ਸਰਕਾਰ ਵੱਲੋਂ ਹੜ੍ਹ ਦੌਰਾਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁੜ ਖੇਤੀ ਦੇ ਰਾਹ ‘ਤੇ ਲਿਆਉਣ ਲਈ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਰਥਿਕ ਰਾਹਤ ਦੇਣਾ ਅਤੇ ਆਉਣ ਵਾਲੇ ਹਾੜ੍ਹੀ ਸੀਜ਼ਨ ਵਿੱਚ ਉਨ੍ਹਾਂ ਦੀ ਫਸਲ ਦੀ ਬਿਜਾਈ ਸਮੇਂ ਸਿਰ ਯਕੀਨੀ ਬਣਾਉਣਾ ਸੀ।
ਓਹਨਾ ਦਸਿਆ ਕਿ ਮੁਫ਼ਤ ਬੀਜ ਵੰਡਣ ਤੋਂ ਇਲਾਵਾ, ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਸਰਟੀਫਾਈਡ ਕਣਕ ਬੀਜ ਉੱਤੇ 50 ਫੀਸਦੀ ਸਬਸਿਡੀ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤਹਿਤ ਹੁਣ ਤੱਕ ਲਗਭਗ 3000 ਕੁਇੰਟਲ ਸਰਟੀਫਾਈਡ ਕਣਕ ਬੀਜ ਕਿਸਾਨਾਂ ਨੂੰ ਸਬਸਿਡੀ ਰਾਹੀਂ ਦਿੱਤਾ ਜਾ ਚੁੱਕਾ ਹੈ। ਇਸ ਨਾਲ ਕਿਸਾਨਾਂ ਨੂੰ ਬਿਹਤਰ ਪੈਦਾਵਾਰ ਲਈ ਉੱਚ ਗੁਣਵੱਤਾ ਵਾਲਾ ਬੀਜ ਉਪਲਬਧ ਹੋ ਰਿਹਾ ਹੈ।
ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੜ੍ਹਾਂ ਨਾਲ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਸਨ, ਜਿਸ ਨਾਲ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਆਰਥਿਕ ਨੁਕਸਾਨ ਹੋਇਆ ਸੀ। ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਆਵਜ਼ੇ ਨਾਲ ਨਾਲ ਖੇਤੀਬਾੜੀ ਵਿਭਾਗ ਰਾਹੀਂ ਮੁਫ਼ਤ ਅਤੇ ਸਬਸਿਡੀ ਵਾਲੇ ਬੀਜ ਦੀ ਵੰਡ ਸ਼ੁਰੂ ਕਰ ਦਿੱਤੀ ਸੀ।
ਉਹਨਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਕਿਸਾਨਾਂ ਲਈ ਹੌਸਲੇ ਦਾ ਸਰੋਤ ਬਣੀ ਹੈ। ਬਹੁਤ ਸਾਰੇ ਕਿਸਾਨਾਂ ਨੇ ਸਰਕਾਰ ਦੇ ਇਸ ਕਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਹੈ ਕਿ ਇਸ ਨਾਲ ਉਹ ਮੁੜ ਆਪਣੀ ਜ਼ਮੀਨ ‘ਤੇ ਖੇਤੀ ਕਰਨ ਦੇ ਯੋਗ ਹੋਏ ਹਨ ਅਤੇ ਉਮੀਦ ਕਰਦੇ ਹਨ ਕਿ ਆਉਣ ਵਾਲੇ ਸੀਜ਼ਨ ਵਿੱਚ ਉਨ੍ਹਾਂ ਦੀ ਮਿਹਨਤ ਰੰਗ ਲਿਆਵੇਗੀ।
ਜ਼ਿਲ੍ਹਾ ਖੇਤੀਬਾੜੀ ਅਫ਼ਸਰ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਬੀਜ ਵੰਡਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਕਿਸਾਨਾਂ ਦੀ ਸਹੂਲਤ ਲਈ ਵਿਭਾਗ ਵੱਲੋਂ ਖਾਸ ਕੈਂਪ ਲਗਾਏ ਗਏ ਸਨ, ਜਿੱਥੇ ਉਹਨਾਂ ਨੂੰ ਸਮੇਂ ਸਿਰ ਬੀਜ ਦਿੱਤੇ ਗਏ।
ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਾ ਹੈ।



Scroll to Top