Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 11:51 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ, 11 ਨਵੰਬਰ : ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੇਸ਼ੀ ਦੌਰਾਨ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਹਰਚਰਨ ਸਿੰਘ ਭੁੱਲਰ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਇਸ ਦੌਰਾਨਸੂਤਰਾਂ ਮੁਤਾਬਕ, ਸੀਬੀਆਈ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਭੁੱਲਰ ਨੇ ਜਾਂਚ ਦੌਰਾਨ ਏਜੰਸੀ ਨਾਲ ਪੂਰਾ ਸਹਿਯੋਗ ਨਹੀਂ ਕੀਤਾ, ਜਿਸ ਕਰਕੇ ਜਾਂਚ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ।

ਅਦਾਲਤ ਨੇ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਜਾਰੀ ਕੀਤੇ।

ਇਸ ਦੇ ਉਲਟ, ਭੁੱਲਰ ਦੇ ਵਕੀਲ ਐਚ. ਐਸ. ਧਨੋਆ ਅਤੇ ਆਰ.ਪੀ.ਐਸ. ਬਰਾੜ ਨੇ ਅਦਾਲਤ ਵਿੱਚ ਅਪੀਲ ਕੀਤੀ ਕਿ ਉਨ੍ਹਾਂ ਦੇ ਮੁਅੱਕਲ ਨੂੰ ਜੇਲ੍ਹ ਵਿੱਚ ਯੋਗ ਮੈਡੀਕਲ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਅਦਾਲਤ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਅੱਗੇ ਇਸ ਬਾਰੇ ਵੱਖਰੀ ਅਰਜ਼ੀ ਦਿੱਤੀ ਜਾਵੇ।

Scroll to Top