Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ

ਪਾਤੜਾਂ, 11 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸ.ਪੀ. ਸਥਾਨਕ ਵੈਭਵ ਚੌਧਰੀ ਨੇ ਅੱਜ ਪਾਤੜਾਂ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਨੇ ਬੇਲਰਾਂ ਨਾਲ ਖੇਤਾਂ ਵਿੱਚੋਂ ਇਕੱਠੀ ਕੀਤੀ ਗਈ ਪਰਾਲੀ ਦੇ ਡੰਪ ਦਾ ਵੀ ਦੌਰਾ ਕੀਤਾ ਤੇ ਇੱਥੇ ਅੱਗ ਬੁਝਾਊ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਏ.ਡੀ.ਸੀ. ਦਮਨਜੀਤ ਸਿੰਘ ਮਾਨ ਅਤੇ ਐਸ.ਪੀ. ਵੈਭਵ ਚੌਧਰੀ ਨੇ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਟਿਆਲਾ ਜ਼ਿਲ੍ਹੇ ‘ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਹੱਦ ਤੱਕ ਘਟੇ ਹਨ। ਉਨ੍ਹਾਂ ਨੇ ਇਸ ਦੌਰਾਨ ਦੁਤਾਲ, ਸ਼ੁਤਰਾਣਾ, ਜੈਖਰ, ਬਕਰਾਹਾ, ਸਿਉਣਾ, ਜਲਾਲਪੁਰ, ਬਾਦਸ਼ਾਹਪੁਰ, ਨਨਹੇੜਾ ਤੇ ਹਰਚੰਦਪੁਰਾ ਆਦਿ ਪਿੰਡਾਂ ਵਿੱਚ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਐਕਸਸੀਟੂ ਤੇ ਇਨਸੀਟੂ ਪ੍ਰਬੰਧਨ ਰਾਹੀਂ ਸੰਭਾਲਣ ਲਈ ਪ੍ਰੇਰਤ ਕੀਤਾ।

ਦਮਨਜੀਤ ਸਿੰਘ ਮਾਨ ਨੇ ਪਰਾਲੀ ਨੂੰ ਜਮੀਨ ‘ਚ ਮਿਲਾ ਕੇ ਸੰਭਾਲਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਬਾਕੀ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਹੁਣ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿਲਾ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਈ ਗਈ ਹੈ ਅਤੇ ਮਸ਼ੀਨਰੀ ਲੋੜ ਮੁਤਾਬਕ ਪਿੰਡਾਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਾਵਾਈ ਕਰਾਈ ਜਾ ਰਹੀ ਹੈ।

ਐਸ.ਪੀ. ਵੈਭਵ ਚੌਧਰੀ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਪੁਲਿਸ ਵੱਲੋਂ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ, ਇਸ ਲਈ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਾਵੇ।

Advertisement
Advertisement
Advertisement
Advertisement
Scroll to Top