Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:06 am

+91 90915 01313 , +91 90916 01313

punjabbanni@gmail.com
punjabbani@yahoo.com

ਲਾਲ ਕਿਲਾ ਬੰਬ ਧਮਾਕਾ : ਅਲ-ਫਲਾਹ ਯੂਨੀਵਰਸਿਟੀ ਜਾਂਚ ਦੇ ਘੇਰੇ ’ਚ

ਲਾਲ ਕਿਲਾ ਬੰਬ ਧਮਾਕਾ : ਅਲ-ਫਲਾਹ ਯੂਨੀਵਰਸਿਟੀ ਜਾਂਚ ਦੇ ਘੇਰੇ ’ਚ

ਦਿੱਲੀ, 12 ਨਵੰਬਰ 2025 : ਦਿਲੀ ਦੇ ਲਾਲ ਕਿਲੇ ਨੇੜੇ ਹੋਏ ਬੰਬ ਧਮਾਕੇ ਤੋ ਬਾਅਦ ਹੁਣ ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਵਿੱਚ ਸਥਿਤ ਅਲ-ਫਲਾਹ ਯੂਨੀਵਰਸਿਟੀ ਅਤੇ ਇਸਦਾ 76 ਏਕੜ ਵਿੱਚ ਫੈਲਿਆ ਕੈਂਪਸ ਹੁਣ ਸੁਰੱਖਿਆ ਏਜੰਸੀਆਂ ਦੀ ਜਾਂਚ ਅਧੀਨ ਹੈ।

ਦਸ ਦਈਏ ਕਿ ਯੂਨੀਵਰਸਿਟੀ ਦੀ ਵੈੱਬਸਾਈਟ ਅਨੁਸਾਰ, ਇਸਦੀ ਸਥਾਪਨਾ ਹਰਿਆਣਾ ਪ੍ਰਾਈਵੇਟ ਯੂਨੀਵਰਸਿਟੀ ਐਕਟ ਤਹਿਤ ਹਰਿਆਣਾ ਵਿਧਾਨ ਸਭਾ ਵੱਲੋਂ ਕੀਤੀ ਗਈ ਸੀ। ਇਸਦੀ ਸ਼ੁਰੂਆਤ 1997 ਵਿੱਚ ਇੱਕ ਇੰਜੀਨੀਅਰਿੰਗ ਕਾਲਜ ਵਜੋਂ ਹੋਈ ਸੀ। 2013 ਵਿੱਚ ਇਸ ਸੰਸਥਾ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (NAAC) ਵੱਲੋਂ ‘ਏ’ ਸ਼੍ਰੇਣੀ ਦੀ ਮਾਨਤਾ ਪ੍ਰਾਪਤ ਹੋਈ। ਇਸ ਤੋਂ ਇਕ ਸਾਲ ਬਾਅਦ, 2014 ਵਿੱਚ, ਹਰਿਆਣਾ ਸਰਕਾਰ ਨੇ ਇਸਨੂੰ ਯੂਨੀਵਰਸਿਟੀ ਦਾ ਦਰਜਾ ਦਿੱਤਾ। ਅਲ-ਫਲਾਹ ਮੈਡੀਕਲ ਕਾਲਜ ਵੀ ਇਸ ਯੂਨੀਵਰਸਿਟੀ ਨਾਲ ਜੁੜਿਆ ਹੋਇਆ ਹੈ।

ਹੁਣ ਤਾਜਾ ਮਾਮਲੇ ਅਧੀਨ ਯੂਨੀਵਰਸਿਟੀ ਉਪਰ ਕਾਰਵਾਈ ਤਿੰਨ ਡਾਕਟਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ, ਜਿਨ੍ਹਾਂ ਉੱਤੇ “ਵਾਈਟ ਕਾਲਰ ਅਤਿਵਾਦੀ ਮਾਡਿਊਲ” ਨਾਲ ਸੰਬੰਧ ਅਤੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਵਿੱਚ ਸ਼ਮੂਲੀਅਤ ਦੇ ਦੋਸ਼ ਹਨ।

ਸੂਤਰਾਂ ਦੇ ਮੁਤਾਬਕ, ਇਹ ਸਿੱਖਿਅਤ ਵਿਅਕਤੀ ਪਾਕਿਸਤਾਨ ਸਮਰਥਿਤ ਹੈਂਡਲਰਾਂ ਦੇ ਇਸ਼ਾਰਿਆਂ ’ਤੇ ਕੰਮ ਕਰਦੇ ਪਾਏ ਗਏ ਹਨ, ਜਿਸਨੂੰ ਲੈ ਕੇ ਜਾਂਚ ਪੜਤਾਲ ਚਲ ਰਹੀ ਹੈ।

Advertisement
Advertisement
Advertisement
Advertisement
Scroll to Top