Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 12:56 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਆਫ ਐਮੀਨੈਸ ਕਰਮਪੁਰਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ

ਸਕੂਲ ਆਫ ਐਮੀਨੈਸ ਕਰਮਪੁਰਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ

ਪਟਿਆਲਾ, 12 ਨਵੰਬਰ : ਸਕੂਲ ਆਫ ਐਮੀਨੈਂਸ ਕਰਮਪੁਰਾ,  ਜਿਲ੍ਹਾ  ਅੰਮ੍ਰਿਤਸਰ ਵਿਖੇ “ਬਿਜਲੀ ਦੀ ਵਰਤੋਂ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਊਰਜਾ ਬੱਚਤ ਬਾਰੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ।  ਇਸ ਸਮਾਗਮ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਇੰਜ: ਰਮਨ ਸ਼ਰਮਾ,  ਉਪ ਮੁੱਖ ਇੰਜ:/ਇੰਫੋਰਸਮੈਂਟ ਅੰਮ੍ਰਿਤਸਰ, ਇੰਜ: ਹਰਪ੍ਰੀਤ ਰਾਜ ਸਿੰਘ,  ਵਧੀਕ ਨਿਗਰਾਨ ਇੰਜੀ./ਡੀ.ਐਸ.ਐਮ., ਪਟਿਆਲਾ, ਇੰਜ: ਮਨੋਹਰ ਸਿੰਘ,

ਵਧੀਕ ਨਿਗਰਾਨ ਇੰਜ/ਵੰਡ ਮੰਡਲ ਪੂਰਬ, ਅੰਮ੍ਰਿਤਸਰ,  ਇੰਜ: ਪਰਉਪਕਾਰ ਸਿੰਘ, ਵਧੀਕ ਨਿਗਰਾਨ ਇੰਜੀ/ਜੋਨਲ ਨੋਲੈਜ ਸੈਂਟਰ, ਟੀ.ਟੀ.ਆਈ ਅੰਮ੍ਰਿਤਸਰ ,  ਇੰਜ: ਭੁਪਿੰਦਰ ਸਿੰਘ, ਸਹਾਇਕ ਕਾਰਜਕਾਰੀ ਇੰਜੀਨੀਅਰ/ਡੀ.ਐਸ.ਐਮ., ਪਟਿਆਲਾ, ਇੰਜ ਹਰਪ੍ਰੀਤ ਸਿੰਘ, ਸਹਾਇਕ ਕਾਰਜਕਾਰੀ ਇੰਜ/ਬਟਾਲਾ ਅਤੇ ਇੰਜ:/ਯੋਗੇਸ਼ ਬੇਦੀ, ਸਹਾਇਕ ਇੰਜੀਨੀਅਰ/ਜੋਨਲ ਨੋਲੈਜ ਸੈਂਟਰ, ਟੀ.ਟੀ.ਆਈ ਅੰਮ੍ਰਿਤਸਰ ਨੇ ਹਿੱਸਾ ਲਿਆ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੱਖ-ਵੱਖ ਵਿਧੀਆਂ ਅਤੇ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਵੀ ਇਨ੍ਹਾਂ ਤਰੀਕਿਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕੀਤਾ।

ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਊਰਜਾ ਸੰਜਮਤਾ ਵਿਸ਼ੇ ਉੱਤੇ ਸੁੰਦਰ ਲੇਖ ਪੜ੍ਹੇ ਗਏ, ਜਿਨਾਂ ਬਾਰੇ ਪੀ.ਐਸ.ਪੀ.ਸੀ.ਐਲ ਦੇ ਡੀ.ਐਸ.ਐਮ ਦਫਤਰ ਵੱਲੋਂ ਵਿਦਿਆਰਥੀਆਂ ਨੂੰ ਪਹਿਲਾਂ ਹੀ ਵਿਸ਼ੇ ਬਾਰੇ ਦੱਸਿਆ ਗਿਆ ਸੀ ਅਤੇ ਇਸ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਸੀ ਤਾਂ ਜੋ ਕਿ ਵਿਦਿਆਰਥੀਆਂ ਵਿੱਚ ਊਰਜਾ ਬੱਚਤ ਬਾਰੇ ਰੂਚੀ ਪੈਦਾ ਹੋ ਸਕੇ। ਵਿਦਿਆਰਥੀਆਂ ਵੱਲੋਂ ਊਰਜਾ ਬੱਚਤ ਉੱਤੇ ਬਣਾਈਆਂ ਗਈਆਂ ਪੇਂਟਿੰਗਾਂ ਕਾਬਿਲ-ਏ-ਤਾਰੀਫ਼ ਸਨ।

ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅੰਨੂ ਅਨੰਦ ਜੀ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਦਾ ਸਮਾਗਮ ਵਿਦਿਆਰਥੀਆਂ ਲਈ ਬਿਜਲੀ ਬੱਚਤ ਸਬੰਧੀ ਮਹੱਤਵਪੂਰਨ ਜਾਣਕਾਰੀ ਲੈ ਕੇ ਆਇਆ ਹੈ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਭਵਿੱਖ ਵਿੱਚ ਅਜਿਹੇ ਸਮਾਗਮ ਹੋਰ ਸਕੂਲਾਂ ਵਿੱਚ ਵੀ ਕਰਵਾਏ ਜਾਣ ਚਾਹੀਦੇ ਹਨ। ਉਨਾਂ ਨੇ ਪੀ.ਐਸ.ਪੀ.ਸੀ.ਐਲ ਵੱਲੋਂ ਉਨਾਂ ਦੇ ਸਕੂਲ ਵਿੱਚ ਕਰਵਾਏ ਗਏ ਊਰਜਾ ਬੱਚਤ ਸੰਬੰਧੀ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ।

Scroll to Top