Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:07 am

+91 90915 01313 , +91 90916 01313

punjabbanni@gmail.com
punjabbani@yahoo.com

ਅਮਿਤ ਸ਼ਾਹ ਨੇ ਬਿਹਾਰ ਚੋਣਾਂ ਵਿੱਚ ਵਿਰੋਧੀਆਂ ਤੇ ਕੀਤਾ ਹਮਲਾ

ਅਮਿਤ ਸ਼ਾਹ ਨੇ ਬਿਹਾਰ ਚੋਣਾਂ ਵਿੱਚ ਵਿਰੋਧੀਆਂ ਤੇ ਕੀਤਾ ਹਮਲਾ

ਬਿਹਾਰ, 10 ਨਵੰਬਰ :  ਬਿਹਾਰ ਵਿਧਾਨ ਸਭਾ ਚੋਣਾਂ ਦੇ ਅੰਤਿਮ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਸਾਰਾਮ ਅਤੇ ਅਰਵਲ ਵਿੱਚ ਰੈਲੀਆਂ ਦੌਰਾਨ ਵਿਰੋਧੀ ਗਠਜੋੜ ’ਤੇ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਵਿੱਚ ਵਿਰੋਧੀਆਂ ਦਾ ਪਹਿਲੇ ਗੇੜ ’ਚ ਹੀ ਸਫਾਇਆ ਹੋ ਜਾਵੇਗਾ।

ੳਨ੍ਹਾਂ ਕਿਹਾ ਕਿ ਇਸ ਸਿਆਸੀ ਗਠਜੋੜ ਦਾ ਮਕਸਦ ਲੋਕਾਂ ਦੀ ਖੈਰ-ਖੁਸ਼ੀ ਨਹੀਂ, ਸਗੋਂ ਸਿਆਸੀ ਹਿੱਤਾਂ ਲਈ ਘੁਸਪੈਠੀਆਂ ਨੂੰ ਸਹਾਇਤਾ ਦੇਣਾ ਹੈ।
ਉਨ੍ਹਾਂ ਵਿਰੋਧੀ ਪਾਰਟੀਆਂ ਦੀ ਰਾਜਨੀਤਿਕ ਰਣਨੀਤੀ ’ਤੇ ਚੋਟ ਕਰਦਿਆਂ ਕਿਹਾ ਕਿ ਇਹ ਲੋਕ ਨਕਸਲਵਾਦ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਮਿਤ ਸ਼ਾਹ ਨੇ ਇਹ ਵੀ ਜ਼ੋਰ ਦਿੱਤਾ ਕਿ ਭਾਜਪਾ ਚਾਹੁੰਦੀ ਹੈ ਕਿ ਬਿਹਾਰ ਸ਼ਾਂਤੀ ਅਤੇ ਵਿਕਾਸ ਦੇ ਰਸਤੇ ’ਤੇ ਰਹੇ।

ਉਨ੍ਹਾਂ ਚੋਣ ਨਤੀਜਿਆਂ ਬਾਰੇ ਭਰੋਸਾ ਜਤਾਇਆ ਕਿ ਬਿਹਾਰ ਦੀ ਜਨਤਾ ਸਹੀ ਫੈਸਲਾ ਕਰੇਗੀ ਅਤੇ ਵਿਰੋਧੀ ਪੱਖ ਪਹਿਲੇ ਹੀ ਮੌਕੇ ’ਤੇ ਫੇਲ ਹੋ ਜਾਵੇਗਾ।
ਉਨਾ ਕਿਹਾ ਕਿ ਲੋਕਾਂ ਦਾ ਸਾਥ ਤੇ ਸਹਿਯੋਗ ਭਾਜਪਾ ਦੇ ਨਾਲ ਹੈ।

Advertisement
Advertisement
Advertisement
Advertisement
Scroll to Top