Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:08 am

+91 90915 01313 , +91 90916 01313

punjabbanni@gmail.com
punjabbani@yahoo.com

 ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ

 ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ

ਸਮਾਣਾ, 10 ਨਵੰਬਰ : ਪਿੰਡ ਲਲੌਛੀ ਤੇ ਨਵੀਂ ਲਲੌਛੀ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਗੁਰਿਆਈ ਦਿਵਸ ਦੇ 350 ਸਾਲਾ ਸਮੇਤ ਮਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮਹਾਨ ਵਿਦਵਾਨ, ਕਥਾਵਾਚਕਾਂ ਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਨੇ ਪਹੁੰਚ ਕੇ ਸੰਗਤ ਨੂੰ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੋੜਿਆ।
ਸਮਾਗਮ ਦੌਰਾਨ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਪਟਿਆਲਾ ਦੇ ਐਸ.ਡੀ.ਐਮ. ਹਰਜੋਤ ਕੌਰ ਮਾਵੀ ਤੇ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਵੀ ਸ਼ਰਧਾਲੂਆਂ ਦੀ ਤਰ੍ਹਾਂ ਸ਼ਿਰਕਤ ਕਰਦੇ ਹੋਏ ਗੁਰੂ ਸਾਹਿਬ ਨੂੰ ਨਤਮਸਤਕ ਹੋਏ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ, ਸ੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸਮੇਤ ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ।
ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਇੱਕ ਨਿਮਾਣੇ ਸ਼ਰਧਾਲੂ ਵਜੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਪਿੰਡ ਲਲੌਛੀ ਵਿਖੇ ਵੀ ਇਹ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ 21 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਪਟਿਆਲਾ ਪੁੱਜ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਸੰਗਤ ਵਿੱਚ ਬਹੁਤ ਉਤਸ਼ਾਹ ਹੈ।ਇਸ ਮੌਕੇ ਪਿੰਡ ਪੰਚਾਇਤ ਅਤੇ ਇਲਾਕਾ ਨਿਵਾਸੀ ਸੰਗਤ ਨੇ ਪੂਰੇ ਉਤਸ਼ਾਹ ਨਾਲ ਗੁਰਪੁਰਬ ਮਨਾਉਣ ਲਈ ਗੁਰੂ ਘਰ ਵਿਖੇ ਹਾਜ਼ਰੀ ਭਰੀ।
Advertisement
Advertisement
Advertisement
Advertisement
Scroll to Top