Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 12:35 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਜਲਦ ਪ੍ਰਵਾਨ ਕਰਨ : ਪ੍ਰੋ. ਬਡੂੰਗਰ 

ਪ੍ਰਧਾਨ ਮੰਤਰੀ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਜਲਦ ਪ੍ਰਵਾਨ ਕਰਨ : ਪ੍ਰੋ. ਬਡੂੰਗਰ 

ਪਟਿਆਲਾ, 10 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਫਿਰੋਜ਼ਪੁਰ – ਦਿੱਲੀ ਬੰਦੇ ਭਾਰਤ ਰੇਲ ਗੱਡੀ ਦੀ ਆਰੰਭਤਾ ਹੋਣ ਦਾ ਸੁਆਗਤ ਕਰਦਿਆਂ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਭਾਈ ਮੋਦੀ ਤੇ ਰੇਲਵੇ ਮੰਤਰੀ ਦੀ ਸ਼ਲਾਘਾ ਕੀਤੀ ਹੈ।
ਉਹਨਾਂ ਕਿਹਾ ਕਿ ਇਸ ਟਰੇਨ ਦੇ ਸ਼ੁਰੂ ਹੋਣ ਨਾਲ ਯਾਤਰੂਆ ਨੂੰ ਵੱਡੀ ਸਹੂਲਤ ਮਿਲ ਸਕੇਗੀ ਕਿਉਂਕਿ ਲੋਕਾਂ ਨੂੰ ਦਿੱਲੀ ਵਰਗੇ ਸ਼ਹਿਰ ਵਿੱਚ ਆਪਣੇ ਕੰਮਾਂ ਕਾਰਾਂ ਲਈ ਆਉਣਾ ਜਾਣਾ ਬਣਿਆ ਰਹਿੰਦਾ ਸੀ ਤੇ ਇਸਦੇ ਨਾਲ ਹੀ ਦਿੱਲੀ ਵਿੱਚ ਪੈਂਦੇ ਹੋਰ ਵੱਖੋ ਵੱਖ ਰੇਲਵੇ ਸਟੇਸ਼ਨਾਂ ਤੱਕ ਵੀ ਯਾਤਰੂ ਪਹੁੰਚ ਕੇ ਆਪਣਾ ਕੀਮਤੀ ਸਮਾਂ ਬਚਾ ਸਕਣਗੇ ਕਿਉਂਕਿ ਪਹਿਲਾਂ ਤਾਂ ਆਉਣ ਜਾਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂਕਿ ਬੱਸਾਂ ਜਾਂ ਹੋਰ ਵਾਹਣ ਉਹਨਾਂ ਨੂੰ ਯਾਤਰਾ ਲਈ ਔਰਤ ਨੇ ਪੈਂਦੇ ਸਨ ਪ੍ਰੰਤੂ ਰੇਲਵੇ ਵਿਭਾਗ ਵੱਲੋਂ ਹੁਣ ਇਹ ਕਾਫੀ ਸਲਾਘਾ ਯੋਗ ਉਪਰਾਲਾ ਕੀਤਾ ਗਿਆ ਹੈ ਤੇ ਲੋਕਾਂ ਨੂੰ ਕਾਫੀ ਸਹੂਲਤ ਮਿਲ ਸਕੇਗੀ
ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਟੋਹਾਣਾ, ਪਾਤੜਾਂ, ਸਮਾਣਾ, ਪਟਿਆਲਾ ਰੇਲ ਲਿੰਕ ਕਾਇਮ ਕਰਨ ਲਈ ਹਰਿਆਣਵੀਆਂ ਅਤੇ ਪੰਜਾਬੀਆਂ ਦਾ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਜਾਇਜ ਮੰਗ ਵੀ ਜਲਦ ਤੋਂ ਜਲਦ ਪ੍ਰਵਾਨ ਕੀਤੀ ਜਾਵੇ । ਉਹਨਾਂ ਕਿਹਾ ਕਿ ਇਸ ਜਾਇਜ਼ ਮੰਗ ਸਬੰਧੀ ਪਹਿਲਾਂ ਵੀ ਲਿਖਤੀ ਰੂਪ ਵਿਚ ਬੇਨਤੀਆਂ ਕੀਤੀਆਂ ਗਈਆਂ ਹਨ।
Scroll to Top