Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 11:10 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਕੂਲ ਐਮੀਨੈਸ ਭਾਦਸੋ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ

ਸਰਕਾਰੀ ਸਕੂਲ ਐਮੀਨੈਸ ਭਾਦਸੋ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ

ਭਾਦਸੋ, 10 ਨਵੰਬਰ :  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਭਾਦਸੋ, ਜਿਲ੍ਹਾ ਪਟਿਆਲਾ ਵਿਖੇ “ਬਿਜਲੀ ਦੀ ਵਰਤੋਂ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਊਰਜਾ ਬੱਚਤ ਬਾਰੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ।  ਇਸ ਸਮਾਗਮ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਇੰਜੀ. ਸਲੀਮ ਮੁਹੰਮਦ,

ਉਪ ਮੁੱਖ ਇੰਜੀ./ਡੀ.ਐਸ.ਐਮ., ਪਟਿਆਲਾ, ਇੰਜੀ. ਭੁਪਿੰਦਰ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ/ਡੀ.ਐਸ.ਐਮ., ਪਟਿਆਲਾ, ਬਰਕੋਮਲ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ/ਉਪ ਮੰਡਲ ਭਾਦਸੋ, ਇੰਜੀ. ਅਮਰਜੀਤ ਸਿੰਘ ਵਧੀਕ ਸਹਾਇਕ ਇੰਜੀਨੀਅਰ/ ਡੀ.ਐਸ.ਐਮ., ਪਟਿਆਲਾ, ਇੰਜ: ਕਮਲਜੀਤ ਬਿੱਟਾ ਅਤੇ ਇੰਜ: ਜੌਰਜ ਜੂਨੀਅਰ ਇੰਜੀਨੀਅਰ ਉਪ ਮੰਡਲ ਭਾਦਸੋ ਨੇ ਹਿੱਸਾ ਲਿਆ।

ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੱਖ-ਵੱਖ ਵਿਧੀਆਂ ਅਤੇ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਵੀ ਇਨ੍ਹਾਂ ਤਰੀਕਿਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕੀਤਾ।

ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਊਰਜਾ ਸੰਜਮਤਾ ਵਿਸ਼ੇ ਉੱਤੇ ਸੁੰਦਰ ਲੇਖ ਪੜ੍ਹੇ ਗਏ, ਜਿਨਾਂ ਬਾਰੇ ਪੀ.ਐਸ.ਪੀ.ਸੀ.ਐਲ ਦੇ ਡੀ.ਐਸ.ਐਮ ਦਫਤਰ ਵੱਲੋਂ ਵਿਦਿਆਰਥੀਆਂ ਨੂੰ ਪਹਿਲਾਂ ਹੀ ਵਿਸ਼ੇ ਬਾਰੇ ਦੱਸਿਆ ਗਿਆ ਸੀ ਅਤੇ ਇਸ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਸੀ ਤਾਂ ਜੋ ਕਿ ਵਿਦਿਆਰਥੀਆਂ ਵਿੱਚ ਊਰਜਾ ਬੱਚਤ ਬਾਰੇ ਰੂਚੀ ਪੈਦਾ ਹੋ ਸਕੇ। ਵਿਦਿਆਰਥੀਆਂ ਵੱਲੋਂ ਊਰਜਾ ਬੱਚਤ ਉੱਤੇ ਬਣਾਈਆਂ ਗਈਆਂ ਪੇਂਟਿੰਗਾਂ ਕਾਬਿਲ-ਏ-ਤਾਰੀਫ਼ ਸਨ।

ਇਸ ਮੌਕੇ ਤੇ ਸਕੂਲ ਦੇ ਪੰਜਾਬੀ ਅਧਿਆਪਕਾ ਸ਼੍ਰੀਮਤੀ ਮਨਜੀਤ ਕੌਰ ਅਤੇ ਗਣਿਤ ਅਧਿਆਪਕਾ ਸ਼੍ਰੀਮਤੀ ਪ੍ਰੀਤੀ ਮਦਾਨ ਜੀ ਵੱਲੋਂ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਗਿਆ ਕਿ ਅੱਜ ਦੇ ਸਮਾਗਮ ਨਾਲ ਵਿਦਿਆਰਥੀਆਂ ਨੂੰ ਬਿਜਲੀ ਬੱਚਤ ਸਬੰਧੀ ਭਰਪੂਰ ਜਾਣਕਾਰੀ ਮਿਲੀ ਹੈ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਸਕੂਲਾਂ ਵਿੱਚ ਵੱਧ ਤੋਂ ਵੱਧ ਕਰਨੇ ਚਾਹੀਦੇ ਹਨ ਤਾਂ ਜੋ ਬਿਜਲੀ ਬੱਚਤ ਸਬੰਧੀ ਵਿਦਿਆਰਥੀਆਂ ਨੂੰ ਹੋਰ ਜਾਗਰਿਤ ਕੀਤਾ ਜਾ ਸਕੇ।

ਸਕੂਲ ਦੇ ਪ੍ਰਿੰਸੀਪਲ ਸ਼੍ਰੀ ਪ੍ਰੀਤਇੰਦਰ ਘਈ ਜੀ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਦਾ ਸਮਾਗਮ ਵਿਦਿਆਰਥੀਆਂ ਲਈ ਬਿਜਲੀ ਬੱਚਤ ਸਬੰਧੀ ਮਹੱਤਵਪੂਰਨ ਜਾਣਕਾਰੀ ਲੈ ਕੇ ਆਇਆ ਹੈ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਭਵਿੱਖ ਵਿੱਚ ਅਜਿਹੇ ਸਮਾਗਮ ਹੋਰ ਸਕੂਲਾਂ ਵਿੱਚ ਵੀ ਕਰਵਾਏ ਜਾਣ ਚਾਹੀਦੇ ਹਨ। ਉਨਾਂ ਨੇ ਪੀ.ਐਸ.ਪੀ.ਸੀ.ਐਲ ਵੱਲੋਂ ਉਨਾਂ ਦੇ ਸਕੂਲ ਵਿੱਚ ਕਰਵਾਏ ਗਏ ਊਰਜਾ ਬੱਚਤ ਸੰਬੰਧੀ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ।

ਸਮਾਗਮ ਦੇ ਅੰਤ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪੀ.ਐਸ.ਪੀ.ਸੀ.ਐਲ. ਦੀ DSM ਟੀਮ ਵੱਲੋਂ ਇਨਾਮ ਵਜੋਂ ਊਰਜਾ ਸੰਜਮਤਾ ਸਬੰਧੀ ਸਲੋਗਨ ਦਰਸਾਉਂਦੀਆਂ ਕਾਪੀਆਂ ਅਤੇ ਕੱਪ ਵੰਡੇ ਗਏ। ਹੋਰ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਇਹ ਕਾਪੀਆਂ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਅੰਤ ਵਿੱਚ, ਪ੍ਰਿੰਸੀਪਲ ਸ਼੍ਰੀ ਪ੍ਰੀਤਇੰਦਰ ਘਈ ਜੀ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ।

Scroll to Top