Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:50 pm

+91 90915 01313 , +91 90916 01313

punjabbanni@gmail.com
punjabbani@yahoo.com

10 ਤੋਂ 18 ਨਵੰਬਰ ਤਕ ਮਨਾਇਆ ਜਾਵੇਗਾ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ - ਡੀਸੀ

10 ਤੋਂ 18 ਨਵੰਬਰ ਤਕ ਮਨਾਇਆ ਜਾਵੇਗਾ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ - ਡੀਸੀ

ਪਟਿਆਲਾ 10 ਨਵੰਬਰ – ਡਿਪਟੀ ਕਮਿਸ਼ਨਰ ਪਟਿਆਲਾ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ ਖ਼ਾਤਮਾ ਸਪਤਾਹ 10 ਤੋਂ 18 ਨਵੰਬਰ ਤੱਕ ਜ਼ਿਲ੍ਹਾ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ, ਡੀ.ਸੀ. ਨੇ ਜਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਆਪਣੇ ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਰੇਡਜ਼ ਕਰਕੇ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਮਾਮਲੇ ਸਾਹਮਣੇ ਲਿਆਂਦੇ ਜਾਣ ਅਤੇ ਇਸ ਦਾ ਪੂਰਨ ਤੌਰ ’ਤੇ ਖ਼ਾਤਮਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ (ਰੋਕਥਾਮ ਅਤੇ ਨਿਯੰਤਰਣ) ਚਾਈਲਡ ਐਂਡ ਐਡੋਲੋਸੇਂਟ ਲੇਬਰ ਪ੍ਰੋਹਿਬਸ਼ਨ ਐਂਡ ਰੈਗੂਲੇਸ਼ਨ ਐਕਟ 1986 ਦੀਆਂ ਧਾਰਾਵਾਂ ਅਨੁਸਾਰ 14 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਨੂੰ ਕਿਸੇ ਉਦਯੋਗ, ਦੁਕਾਨ, ਹੋਟਲ, ਢਾਬੇ, ਵਰਕਸ਼ਾਪ, ਫੈਕਟਰੀ ਜਾਂ ਹੋਰ ਵਪਾਰਿਕ ਇਕਾਈ ਵਿੱਚ ਰੋਜ਼ਗਾਰ ਦੇਣਾ ਪੂਰੀ ਤਰ੍ਹਾਂ ਗੈਰਕਾਨੂੰਨੀ ਹੈ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਸਜ਼ਾ ਅਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
ਡੀ.ਸੀ. ਨੇ ਜਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਨੂੰ ਆਦੇਸ਼ ਦਿੱਤੇ ਹਨ ਕਿ ਉਹ ਵਿਸ਼ੇਸ਼ ਟੀਮਾਂ ਬਣਾਕੇ ਹੋਟਲਾਂ, ਢਾਬਿਆਂ, ਮੋਟਰ ਗੈਰਾਜਾਂ, ਸਫਾਈ ਕੰਮਾਂ ਅਤੇ ਵਪਾਰਿਕ ਸਥਾਪਨਾਵਾਂ ਵਿੱਚ ਰੇਡਜ਼ ਕਰਨ। ਡੀ.ਸੀ. ਨੇ ਇਹ ਵੀ ਦੱਸਿਆ ਕਿ ਇਸ ਸਪਤਾਹ ਦੌਰਾਨ ਜਾਗਰੂਕਤਾ ਮੁਹਿੰਮਾਂ, ਸੈਮੀਨਾਰਾਂ, ਰੈਲੀਆਂ ਅਤੇ ਸਕੂਲ ਪੱਧਰ ’ਤੇ ਵਿਸ਼ੇਸ਼ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਨੁਕਸਾਨਾਂ ਬਾਰੇ ਜਾਣੂ ਕੀਤਾ ਜਾਵੇਗਾ।
ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਪਵਨੀਤ ਕੌਰ, ਡੀ ਈ ਓ ਸ਼ਾਲੂ ਮਹਿਰਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਅਤੇ ਸਮਾਜਿਕ ਸੰਸਥਾਵਾਂ ਦੇ ਮੁਖੀ ਹਾਜਰ ਸਨ।
Advertisement
Advertisement
Advertisement
Advertisement
Scroll to Top