Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:20 am

+91 90915 01313 , +91 90916 01313

punjabbanni@gmail.com
punjabbani@yahoo.com

45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼

45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼

ਪਟਿਆਲਾ , 27 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਵੀਰਵਾਰ ਨੂੰ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਹਨਾਂ ਚਾਰ ਰੋਜ਼ਾ ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ(ਐਲੀ. ਸਿੱ.) ਮਨਵਿੰਦਰ ਕੌਰ ਭੁੱਲਰ ਵੱਲੋਂ ਅਸਮਾਨ ਵਿੱਚ ਗੁਬਾਰੇ ਛੱਡ ਕੇ ਕੀਤਾ ਗਿਆ। ਇਸ ਉਪਰੰਤ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਖੇਡਾਂ ਨਿਰਪੱਖ ਅਤੇ ਇਮਾਨਦਾਰੀ ਨਾਲ ਕਰਵਾਉਣ ਦੀ ਸਹੁੰ ਚੁਕਵਾਈ ਗਈ।
ਇਸ ਮਗਰੋਂ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਨੇ ਕਿਹਾ ਕਿ ਖੇਡਾਂ ਦਾ ਵਿਦਿਆਰਥੀ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੈ। ਖੇਡਾਂ ਵਿਦਿਆਰਥੀ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਸਹਾਈ ਸਿੱਧ ਹੁੰਦੀਆਂ ਹਨ। ਉਹਨਾਂ ਆਖਿਆ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀ ਅੰਦਰ ਮਿਲਵਰਤਨ ਅਤੇ ਸਹਿਣਸ਼ੀਲਤਾ ਦੀ ਭਾਵਨਾ ਪੈਦਾ ਹੁੰਦੀ ਹੈ। ਉਹਨਾ ਅੱਗੇ ਦੱਸਿਆ ਕਿ 30 ਨਵੰਬਰ ਤੱਕ ਚੱਲਣ ਵਾਲੀਆਂ ਇਹਨਾਂ ਖੇਡਾਂ ਦੇ ਸਮੁੱਚੇ ਪ੍ਰਬੰਧ ਕੀਤੇ ਗਏ ਹਨ।
ਪਹਿਲੇ ਦਿਨ ਬੈਡਮਿੰਟਨ ਦੇ ਕੁੱਲ 14 ਫਸਵੇਂ ਮੁਕਾਬਲੇ ਬਲਾਕ ਸਪੋਰਟਸ ਅਫਸਰ ਪਟਿਆਲਾ-2 ਆਦਰਸ਼ ਬਾਂਸਲ, ਬਲਾਕ ਸਪੋਰਟਸ ਅਫਸਰ ਪਟਿਆਲਾ-3 ਪੂਨਮ, ਬਲਾਕ ਸਪੋਰਟਸ ਅਫਸਰ ਭਾਦਸੋਂ-1 ਰਵਿੰਦਰ ਕੌਰ ਅਤੇ ਆਫੀਸ਼ੀਅਲ ਬੈਡਮਿੰਟਨ ਰੋਹਿਤ ਕੌਸ਼ਲ ਦੀ ਨਿਗਰਾਨੀ ਹੇਠ ਹੋਏ। ਜਿਸ ਵਿੱਚ ਕੁੜੀਆਂ ਦੇ ਮੈਚ ਦੌਰਾਨ ਬਰਨਾਲਾ ਨੇ ਐਸਏਐਸ ਨਗਰ, ਪਠਾਨਕੋਟ ਨੇ ਫਰੀਦਕੋਟ, ਫਿਰੋਜ਼ਪੁਰ ਨੇ ਕਪੂਰਥਲਾ, ਮੁਕਤਸਰ ਨੇ ਜਲੰਧਰ ਅਤੇ ਤਰਨਤਾਰਨ ਨੇ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾਇਆ। ਇਸ ਦੇ ਨਾਲ ਹੀ ਮੁੰਡਿਆਂ ਦੇ ਮੈਚ ਦੌਰਾਨ ਫਰੀਦਕੋਟ ਨੇ ਨਵਾਂ ਸ਼ਹਿਰ, ਜਲੰਧਰ ਨੇ ਮੋਗਾ ਅਤੇ ਬਠਿੰਡਾ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ ਹਰਾਇਆ।
ਇਸ ਮੌਕੇ ਬਲਾਕ ਭਾਦਸੋਂ-2 ਦੇ ਬੀਪੀਈਓ ਜਗਜੀਤ ਸਿੰਘ ਨੌਹਰਾ, ਬਲਾਕ ਡਾਹਰੀਆਂ ਦੇ ਬੀਪੀਈਓ ਸੁਰਜੀਤ ਸਿੰਘ, ਬਲਾਕ ਸਮਾਣਾ-1 ਪ੍ਰੇਮ ਕੁਮਾਰ, ਬਲਾਕ ਰਾਜਪੁਰਾ-1 ਦੇ ਬੀਪੀਈਓ ਹਰਬੰਸ ਸਿੰਘ, ਬਲਾਕ ਸਮਾਣਾ-3 ਦੇ ਬੀਪੀਈਓ ਗੁਰਪ੍ਰੀਤ ਸਿੰਘ, ਬਲਾਕ ਸਮਾਣਾ-2 ਦੇ ਬੀਪੀਈਓ ਗੋਪਾਲ ਕ੍ਰਿਸ਼ਨ, ਬਲਾਕ ਭਾਦਸੋਂ-1 ਦੇ ਬੀਪੀਈਓ ਅਖਤਰ ਸਲੀਮ, ਬਲਾਕ ਰਾਜਪੁਰਾ-2 ਦੇ ਬੀਪੀਈਓ ਮਨਜੀਤ ਕੌਰ, ਬਲਾਕ ਭੁਨਰਹੇੜੀ-1 ਦੇ ਬੀਪੀਈਓ ਬਲਵੀਰ ਕੌਰ, ਬਲਾਕ ਬਾਬਰਪੁਰ ਦੇ ਬੀਪੀਈਓ ਮੇਜਰ ਸਿੰਘ, ਬਲਾਕ ਪਟਿਆਲਾ-1 ਦੇ ਬੀਪੀਈਓ ਭਰਤ ਭੂਸ਼ਣ ਸਮੇਤ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
Advertisement
Advertisement
Advertisement
Advertisement
Scroll to Top