Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਾਇਮਰੀ ਸਕੂਲ ਖੇਡਾਂ 'ਚ ਕੁਸ਼ਤੀ ਦੇ ਮੁਕਾਬਲੇ ਸੰਪੰਨ 

ਪ੍ਰਾਇਮਰੀ ਸਕੂਲ ਖੇਡਾਂ 'ਚ ਕੁਸ਼ਤੀ ਦੇ ਮੁਕਾਬਲੇ ਸੰਪੰਨ 

ਪਟਿਆਲਾ, 29 ਨਵੰਬਰ :  ਪੰਜਾਬ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਚੱਲ ਰਹੀਆਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਤੀਜੇ ਦਿਨ ਕੁਸ਼ਤੀਆਂ ਦੇ ਮੁਕਾਬਲੇ ਸੰਪੰਨ ਹੋਏ।
ਜਿਸ ਦੌਰਾਨ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਵੱਲੋਂ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉਕਤ ਅਧਿਕਾਰੀਆਂ ਨੇ ਪੁਜੀਸ਼ਨ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਤੀਜੇ ਦਿਨ ਕੁਸ਼ਤੀਆਂ ਦੇ ਮੁਕਾਬਲੇ ਰੈਸਲਿੰਗ ਕੋਚ ਸਾਰਜ ਸਿੰਘ ਭੁੱਲਰ, ਲੈਕਚਰਾਰ ਚਰਨਜੀਤ ਸਿੰਘ ਭੁੱਲਰ, ਸੁਦੇਸ਼ ਕੁਮਾਰ, ਗੁਰਮੇਲ ਸਿੰਘ ਕੁਸ਼ਤੀ ਕੋਚ, ਲਵਪ੍ਰੀਤ ਸਿੰਘ ਕੋਚ, ਲਛਮੀ ਦੇਵੀ ਕੁਸ਼ਤੀ ਕੋਚ ਅਤੇ ਬੀਪੀਈਓ ਪ੍ਰੇਮ ਕੁਮਾਰ ਦੀ ਨਿਗਰਾਨੀ ਹੇਠ ਕਰਵਾਏ ਗਏ। ਜਿਸ ਦੌਰਾਨ 25 ਕਿਲੋ ਗ੍ਰਾਮ ਭਾਰ ਵਰਗ ਵਿੱਚ ਗੌਰਵ ਸਿੰਘ ਰੂਪਨਗਰ ਨੇ ਪਹਿਲਾ, ਰਾਂਝਾ ਜਲੰਧਰ ਨੇ ਦੂਜਾ ਸਥਾਨ, ਵੀਰ ਲੁਧਿਆਣਾ ਤੇ ਰਾਹੁਲ ਮੋਹਾਲੀ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਸ ਦੇ ਨਾਲ ਹੀ 28 ਕਿਲੋ ਗ੍ਰਾਮ ਭਾਰ ਵਰਗ ਵਿੱਚ ਅਮਨ ਤਰਨਤਰਨ ਨੇ ਪਹਿਲਾ ਸਥਾਨ, ਮੁਹੰਮਦ ਰੱਬਾਨ ਮਲੇਰਕੋਟਲਾ ਨੇ ਦੂਜਾ ਸਥਾਨ, ਆਰਿਫ ਪਠਾਨਕੋਟ ਤੇ ਅਨਵਰ ਫਿਰੋਜ਼ਪੁਰ ਨੇ ਤੀਜਾ ਸਥਾਨ ਹਾਸਲ ਕੀਤਾ। 30 ਕਿਲੋਗ੍ਰਾਮ ਭਾਰ ਵਰਗ ਵਿੱਚ ਫਰੀਦ ਮੋਹਾਲੀ ਨੇ ਪਹਿਲਾ ਸਥਾਨ, ਖੁਸ਼ਦੀਪ ਸੰਗਰੂਰ ਨੇ ਦੂਜਾ ਸਥਾਨ, ਗੌਰਵ ਪਟਿਆਲਾ ਤੇ ਰਸੀਦ ਅਲੀ ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ 32 ਕਿਲੋਗ੍ਰਾਮ ਭਾਰ ਵਰਗ ਵਿੱਚ ਸੀਤੂ ਤਰਨਤਾਰਨ ਨੇ ਪਹਿਲਾ ਸਥਾਨ, ਸੁਲੇਮਾਨ ਹੁਸ਼ਿਆਰਪੁਰ ਨੇ ਦੂਜਾ ਸਥਾਨ, ਸੁਖਰਾਜ ਫਿਰੋਜ਼ਪੁਰ ਤੇ ਗੁਰਸਾਹਿਬ ਸਿੰਘ ਸੰਗਰੂਰ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਬਲਾਕ ਭਾਦਸੋਂ-2 ਦੇ ਬੀਪੀਈਓ ਜਗਜੀਤ ਸਿੰਘ ਨੌਹਰਾ, ਬਲਾਕ ਡਾਹਰੀਆਂ ਦੇ ਬੀਪੀਈਓ ਸੁਰਜੀਤ ਸਿੰਘ, ਬਲਾਕ ਰਾਜਪੁਰਾ-1 ਦੇ ਬੀਪੀਈਓ ਹਰਬੰਸ ਸਿੰਘ, ਬਲਾਕ ਸਮਾਣਾ-3 ਦੇ ਬੀਪੀਈਓ ਗੁਰਪ੍ਰੀਤ ਸਿੰਘ, ਬਲਾਕ ਸਮਾਣਾ-2 ਦੇ ਬੀਪੀਈਓ ਗੋਪਾਲ ਕ੍ਰਿਸ਼ਨ, ਬਲਾਕ ਭਾਦਸੋਂ-1 ਦੇ ਬੀਪੀਈਓ ਅਖਤਰ ਸਲੀਮ, ਬਲਾਕ ਰਾਜਪੁਰਾ-2 ਦੇ ਬੀਪੀਈਓ ਮਨਜੀਤ ਕੌਰ, ਬਲਾਕ ਭੁਨਰਹੇੜੀ-1 ਦੇ ਬੀਪੀਈਓ ਬਲਵੀਰ ਕੌਰ, ਬਲਾਕ ਬਾਬਰਪੁਰ ਦੇ ਬੀਪੀਈਓ ਮੇਜਰ ਸਿੰਘ,
ਬੀਪੀਈਓ ਭਰਤ ਭੂਸ਼ਣ ਸਮੇਤ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
Advertisement
Advertisement
Advertisement
Advertisement
Scroll to Top