Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 10:43 am

+91 90915 01313 , +91 90916 01313

punjabbanni@gmail.com
punjabbani@yahoo.com

ਨਾਮਜ਼ਦਗੀਆਂ ਹਾਸਲ ਕਰਨ ਲਈ ਰਿਟਰਨਿੰਗ ਅਧਿਕਾਰੀਆਂ ਵੱਲੋਂ ਤਿਆਰੀਆਂ ਮੁਕੰਮਲ

ਨਾਮਜ਼ਦਗੀਆਂ ਹਾਸਲ ਕਰਨ ਲਈ ਰਿਟਰਨਿੰਗ ਅਧਿਕਾਰੀਆਂ ਵੱਲੋਂ ਤਿਆਰੀਆਂ ਮੁਕੰਮਲ

ਪਟਿਆਲਾ, 30 ਨਵੰਬਰ:  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ 1 ਦਸੰਬਰ ਤੋਂ ਭਰੀਆਂ ਜਾਣਗੀਆਂ। ਇਸ ਸਬੰਧੀ ਸਬੰਧਤ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 1 ਦਸੰਬਰ 2025 (ਸੋਮਵਾਰ) (ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਹੋਵੇਗੀ। ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03 ਵਜੇ ਤੱਕ ਹੋਵੇਗੀ।

ਇਸੇ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਸਮੂਹ ਰਿਟਰਨਿੰਗ ਅਧਿਕਾਰੀਆਂ ਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਚੋਣ ਅਮਲ ਪੂਰੀ ਪਾਰਦਰਸ਼ੀ, ਨਿਰਵਿਘਨ ਮੁਕੰਮਲ ਕਰਵਾਉਣ ਲਈ ਲੋੜੀਂਦੀ ਸਿਖਲਾਈ ਦਿੱਤੀ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ।

ਇਸੇ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਰਿਟਰਨਿੰਗ ਅਫ਼ਸਰ ਏ.ਡੀ.ਸੀ.  (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਰਕਾਰੀ ਆਈ.ਟੀ.ਆਈ. ਲੜਕੇ ਨਾਭਾ ਰੋਡ ਪਟਿਆਲਾ ਵਿਖੇ ਲਏ ਜਾਣਗੇ।

ਪਟਿਆਲਾ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਹਰਜੋਤ ਕੌਰ ਨੇ ਦੱਸਿਆ ਕਿ ਬਲਾਕ ਸੰਮਤੀ ਸਮਾਣਾ ਲਹੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਫ਼ਤਰ ਬੀ.ਡੀ.ਪੀ.ਓ. ਪਟਿਆਲਾ ਵਿਖੇ ਹਾਸਲ ਕੀਤੇ ਜਾਣਗੇ। ਬਲਾਕ ਸੰਮਤੀ ਪਟਿਆਲਾ ਦਿਹਾਤੀ ਲਈ ਰਿਟਰਨਿੰਗ ਅਫ਼ਸਰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਨੀਤ ਸਿੰਗਲਾ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਸਰਕਾਰੀ ਆਈ.ਟੀ.ਆਈ. ਲੜਕੇ ਨਾਭਾ ਰੋਡ ਪਟਿਆਲਾ ਵਿਖੇ ਦਾਖਲ ਕਰਵਾ ਸਕਣਗੇ।

ਬਲਾਕ ਸੰਮਤੀ ਰਾਜਪੁਰਾ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ ਨੇ ਦੱਸਿਆ ਕਿ ਉਹ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਮਿੰਨੀ ਸਕੱਤਰੇਤ ਰਾਜਪੁਰਾ ਦੇ ਕੋਰਟ ਰੂਮ ਨੰਬਰ 103 ਵਿਖੇ ਲੈਣਗੇ। ਸਮਾਣਾ ਬਲਾਕ ਸੰਮਤੀ ਦੇ ਰਿਟਜਨਿੰਗ ਅਫ਼ਸਰ ਲਈ ਐਸ.ਡੀ.ਐਮ ਰਿਚਾ ਗੋਇਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਐਸ.ਡੀ.ਐਮ. ਸਮਾਣਾ ਦੇ ਦਫ਼ਤਰ ਦੇ ਕੋਰਟ ਰੂਮ ਵਿਖੇ ਲਏ ਜਾਣਗੇ।

ਪਾਤੜਾਂ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਕਿਹਾ ਕਿ ਉਹ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਐਸ.ਡੀ.ਐਮ. ਪਾਤੜਾਂ ਕੋਰਟ ਦੇ ਰੂਮ ਕਮਰਾ ਨੰਬਰ 7 ਵਿਖੇ ਲੈਣਗੇ। ਇਸੇ ਤਰ੍ਹਾਂ ਹੀ ਨਾਭਾ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਕੰਨੂ ਗਰਗ ਨੇ ਦੱਸਿਆ ਕਿ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਐਸ.ਡੀ.ਐਮ. ਨਾਭਾ ਕੋਰਟ ਰੂਮ, ਕਮਰਾ ਨੰਬਰ 108 ਵਿਖੇ ਜਮ੍ਹਾ ਕਰਵਾ ਸਕਣਗੇ। ਸਨੌਰ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ-ਆਰ.ਟੀ.ਓ. ਬਬਨਦੀਪ ਸਿੰਘ ਨੇ ਕਿਹਾ ਕਿ ਉਹ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫ਼ਤਰ ਸਨੌਰ ਵਿਖੇ ਹਾਸਲ ਕਰਨਗੇ।

ਭੁੱਨਰਹੇੜੀ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਵਦੀਪ ਕੁਮਾਰ ਨੇ ਦੱਸਿਆ ਕਿ ਇਸ ਬਲਾਕ ਦੇ ਉਮੀਦਵਾਰ ਅਪਣੇ ਨਾਮਜ਼ਦਗੀ ਪੱਤਰ ਦਫ਼ਤਰ ਮਾਰਕੀਟ ਕਮੇਟੀ ਦੂਧਨਸਾਧਾਂ ਵਿਖੇ ਜਮ੍ਹਾਂ ਕਰਵਾਉਣਗੇ। ਘਨੌਰ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਪੀ.ਐਸ.ਪੀ.ਸੀ.ਐਲ ਰਾਜਪੁਰਾ ਦੇ ਵਧੀਕ ਐਸ.ਈ. ਧਰਮਵੀਰ ਕਮਲ ਨੇ ਦੱਸਿਆ ਕਿ ਉਮੀਦਵਾਰ ਆਪਣੇ ਨਾਮਜਦਗੀ ਪੱਤਰ ਨਾਇਬ ਤਹਿਸੀਲਦਾਰ ਦਫ਼ਤਰ ਘਨੌਰ ਦੇ ਕੋਰਟ ਰੂਮ ਵਿਖੇ ਜਮ੍ਹਾਂ ਕਰਵਾਉਣਗੇ।

ਇਸ ਤੋਂ ਇਲਾਵਾ ਸ਼ੰਭੂ ਕਲਾਂ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਬੀ.ਐਮ.ਐਲ. ਦੇ ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਨੇ ਕਿਹਾ ਕਿ ਸ਼ੰਭੂ ਕਲਾਂ ਬਲਾਕ ਸੰਮਤੀ ਲਈ ਉਮੀਦਵਾਰ ਆਪਣੇ ਨਾਜਮਦਗੀ ਪੱਤਰ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਜਮ੍ਹਾਂ ਕਰਵਾ ਸਕਣਗੇ।

Scroll to Top