Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:33 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਈ ਕਾਹਨ ਸਿੰਘ ਨਾਭਾ ਦਾ ‘ਮਹਾਨਕੋਸ਼’ ਤੇ ਰਚਨਾਵਾਂ ਸਾਰਿਆਂ ਲਈ ਪ੍ਰੇਰਨਾ ਸਰੋਤ : ਪ੍ਰੋ. ਬਡੂੰਗਰ

ਭਾਈ ਕਾਹਨ ਸਿੰਘ ਨਾਭਾ ਦਾ ‘ਮਹਾਨਕੋਸ਼’ ਤੇ ਰਚਨਾਵਾਂ ਸਾਰਿਆਂ ਲਈ ਪ੍ਰੇਰਨਾ ਸਰੋਤ : ਪ੍ਰੋ. ਬਡੂੰਗਰ

ਪਟਿਆਲਾ 22 ਨਵੰਬਰ – ਮਹਾਨਕੋਸ਼ ਦੇ ਰਚੇਤਾ ਭਾਈ ਕਾਹਨ ਸਿੰਘ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿਘੰ ਬਡੂੰਗਰ ਨੇ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਭਾਈ ਕਾਹਨ ਸੰਘ ਨਾਭਾ, ਵੀਹਵੀ ਸਦੀ ਦੇ ਮਹਾਨ ਸਿੱਖ ਵਿਦਵਾਨ ਹੋਏ ਹਨ, ਜਿਨਾਂ ਨੇ ਅਨੇਕਾਂ ਪ੍ਰਮਾਣਿਤ ਰਚਨਾਵਾਂ ਕਰਕੇ ਜਾਣੇ ਜਾਂਦੇ ਹਨ।

ਪ੍ਰੋ. ਬਡੂੰਗਰ ਨੇ ਕਿਹਾ ਕਿ ‘ਗੁਰੁਸ਼ਬਦ ਰਤਨਾਕਰ ਮਹਾਨ ਕੋਸ਼‘ ਸਿੱਖ ਸੰਸਾਰ ਦਾ ਇਕ ਪ੍ਰਕਾਰ ਦਾ ਵਿਸ਼ਵ ਕੋਸ਼ ਅਥਵਾ ਇਨਸਾਈਕਲੋਪੀਡੀਆ ਭਾਈ ਸਾਹਿਬ ਦੀ ਪੂਰੀ ਜ਼ਿੰਦਗੀ ਦੀ ਮਿਹਨਤ ਦਾ ਸਿੱਟਾ ਕਿਹਾ ਜਾ ਸਕਦਾ ਹੈ, ਜਿਸ ਨੂੰ ਹਿਜ਼ ਹਾਈਨੈਸ ਮਹਾਰਾਜਾ ਭੁਪਿੰਦਰ ਸਿੰਘ ਰਿਆਸਤ ਪਟਿਆਲਾ ਨੇ ਦਰਬਾਰ ਪਟਿਆਲਾ ਵਲੋਂ 1930 ਵਿਚ ਪ੍ਰਕਾਸ਼ਤ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਗੁਰਬਾਣੀ ਅਤੇ ਸਿਖ ਧਰਮ ਤਕ ਹੀ ਸੀਮਤ ਨਹੀਂ, ਸਗੋਂ ਭਾਰਤੀ ਸੰਸਕਿ੍ਰਤੀ ਅਤੇ ਸਭਿਆਚਾਰ ਨੂੰ ਸਮਝਣ ਲਈ ਵੀ ਇਕ ਅਨੁਪਮ ਗ੍ਰੰਥ ਹੈ।

ਕੋਸ਼ਕਾਰੀ ਦੇ ਖੇਤਰ ਵਿਚ ਭਾਈ ਸਾਹਿਬ ਨੂੰ ਪੱਥ-ਪ੍ਰਦਰਸ਼ਕ ਵੀ ਮੰਨਿਆ ਜਾ ਸਕਦਾ  ਹੈ।
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਦੱਸਿਆ ਕਿ ਰਾਜਨੀਤੀ ਦੇ ਖੇਤਰ ਵਿਚ ਆਪ ਦੀ ਯੋਗਤਾ ਨੂੰ ਮੁੱਖ ਰਖਦੇ ਹੋਏ ਮਹਾਰਾਜਾ ਹੀਰਾ ਸਿੰਘ ਨੇ ਆਪ ਦਾ ‘ਉਪਨਾਮ‘ ਨੀਤੀ ਜੀ ਰਖਿਆ ਹੋਇਆ ਸੀ। ਆਪ ਨੂੰ ਸਰਬਪੱਖੀ ਵਿਦਵਤਾ ਅਤੇ ਸਰਬਾਂਗੀ ਸ਼ਖ਼ਸੀਅਤ ਕਰ ਕੇ ਸਿੱਖ ਕੌਮ ਵਿਚ ‘ਭਾਈ ਸਾਹਿਬ‘, ਪੰਥ ਰਤਨ ਅਤੇ ਸਰਦਾਰ ਬਹਾਦਰ ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ।

ਭਾਈ ਸਾਹਿਬ ਦੇ ਘਰਾਣੇ ਵਿਚੋਂ ਉਨ੍ਹਾਂ ਦੇ ਪੁੱਤਰ ਭਗਵੰਤ ਸਿੰਘ (ਹਰੀ ਜੀ), ਭਾਈ ਸਾਹਿਬ ਦੀ ਨੂੰਹ ਬੀਬੀ ਹਰਨਾਮ ਕੌਰ ਅਤੇ ਪੋਤ ਨੂੰਹ ਡਾ. ਰਛਪਾਲ ਕੌਰ ਨੇ ਵੀ ਅਪਣੀਆਂ ਸੇਵਾਵਾਂ ਦੁਆਰਾ ਪੰਜਾਬੀ ਸਾਹਿਤ ਭੰਡਾਰ ਵਿਚ ਵਡਮੁੱਲਾ ਯੋਗਦਾਨ ਪਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਈ ਮਹਾਨ ਸਿੰਘ ਨਾਭਾ ਦਾ ਜੀਵਨ ਅਤੇ ਅਤੇ ਉਨ੍ਹਾਂ ਦੀਆਂ ਰਚਨਾਵਾਂ ਹਮੇਸ਼ਾ ਸਾਰਿਆਂ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।

Advertisement
Advertisement
Advertisement
Advertisement
Scroll to Top