Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:35 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਅੰਤਰ ਹਾਊਸ ਖੇਡ ਮੁਕਾਬਲੇ ਕਰਵਾਏ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਅੰਤਰ ਹਾਊਸ ਖੇਡ ਮੁਕਾਬਲੇ ਕਰਵਾਏ

ਪਟਿਆਲਾ, 24 ਨਵੰਬਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਰ ਵਿਖੇ ਪ੍ਰਿੰਸੀਪਲ ਜਗਦੀਸ਼ ਸਿੰਘ ਦੀ ਯੋਗ ਅਗਵਾਈ ਵਿੱਚ ਖੇਡ ਵਿਭਾਗ ਵੱਲੋਂ ਖੇਡ ਸਮਾਰੋਹ ਕਰਵਾਇਆ ਗਿਆ । ਐਸਐਮਸੀ ਦੇ ਪ੍ਰਧਾਨ ਟੇਕ ਚੰਦ ਨੇ ਮੁੱਖ ਮਹਿਮਾਨ ਵਜੋਂ ਮੈਬਰਾਂ ਸਮੇਤ ਹਾਜ਼ਰੀ ਲਵਾਈ। ਪ੍ਰਿੰਸੀਪਲ ਵੱਲੋਂ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ ।

ਖੋ-ਖੋ ਦੀ ਨੈਸ਼ਨਲ ਖਿਡਾਰਨ ਸਰੋਜ ਬਾਲਾ ਵੱਲੋਂ ਖੇਡ ਭਾਵਨਾ ਨਾਲ ਭਾਗ ਲੈਣ ਲਈ ਸਹੁੰ ਦੀ ਰਸਮ ਅਦਾ ਕੀਤੀ ਗਈ ।ਖੇਡਾਂ ਦੇ ਖੇਤਰ ਵਿੱਚ ਮੋਹਰੀ ਰਹਿਣ ਵਾਲੇ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜਕੇ ਹਿੱਸਾ ਲਿਆ । ਮਦਰ ਟਰੇਸਾ ਹਾਊਸ ਦੇ ਵਿਦਿਆਰਥੀਆਂ ਨੇ ਬਾਲ ਅਤੇ ਬਾਸਕਿਟ,ਪਾਲਕੀ ਦੌੜ,ਮੱਕੜੀ ਦੌੜ ਅਤੇ ਚੈਨ ਦੌੜ ਵਿੱਚ ਪਹਿਲਾ, ਕੋਣ ਦੌੜ ਵਿੱਚ ਕ੍ਰਮਵਾਰ ਦੂਜਾ ਅਤੇ ਤੀਜਾ,ਰੱਸਾਕਸੀ,ਬੋਰੀ ਦੌੜ, ਲੰਗੜੀ ਦੌੜ ਅਤੇ ਬਾਲ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਮੇਜਰ ਧਿਆਨ ਚੰਦ ਹਾਊਸ ਦੇ ਵਿਦਿਆਰਥੀਆਂ ਨੇ ਕੋਣ ਦੌੜ,ਪਲੇਟ ਦੌੜ ਅਤੇ ਲੈਮਨ ਦੌੜ ਵਿੱਚ ਪਹਿਲਾ,ਪਾਲਕੀ ਦੌੜ, ਬਾਲ ਅਤੇ ਬਾਸਕਿਟ, ਲੰਗੜੀ ਦੌੜ,ਕੋਣ ਦੌੜ ਅਤੇ ਬਾਲ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਦੇ ਵਿਦਿਆਰਥੀਆਂ ਨੇ ਕੋਣ ਦੌੜ ਅਤੇ ਬਾਲ ਦੌੜ ਵਿੱਚ ਪਹਿਲਾ, ਪਾਲਕੀ ਦੌੜ,ਪਲੇਟ ਦੌੜ,ਚੈਨ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ। ਰੱਸਾਕਸੀ ਦੇ ਦਿਲ ਖਿੱਚਵੇਂ ਮੁਕਾਬਲਿਆਂ ਵਿੱਚ ਇਹ ਹਾਊਸ ਸਿਲਵਰ ਮੈਡਲ ਦਾ  ਜਿੱਤਿਆ, ਭਾਈ ਵੀਰ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਬੋਰੀ ਦੌੜ ਅਤੇ ਲੰਗੜੀ ਦੌੜ ਵਿੱਚ ਪਹਿਲਾ, ਪਲੇਟ ਦੌੜ,ਲੈਮਨ ਦੌੜ ਅਤੇ ਚੈਨ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਹਾਊਸ ਨੇ ਰੱਸਾਕਸੀ ਮੁਕਾਬਲਿਆਂ ਵਿੱਚ ਚੈਂਪੀਅਨ ਬਣਕੇ ਓਵਰਆਲ ਟਰਾਫ਼ੀ ਜਿੱਤਣ ਦਾ ਸੁਭਾਗ ਹਾਸਲ ਕੀਤਾ।

ਪ੍ਰਿੰਸੀਪਲ ਵੱਲੋਂ ਇਸ ਟੀਮ ਨੂੰ ਵਿਸ਼ੇਸ਼ ਤੌਰ ਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਅਫਸਰ ਐਨ ਐਸ ਐਸ ਵਿੰਗ ਦੌਲਤ ਰਾਮ ਦੀ ਅਗਵਾਈ ਹੇਠ ਵਲੰਟੀਅਰਾ ਨੇ ਪਰੇਡ ਕੀਤੀ । ਲੈਕਚਰਾਰ ਗੁਰਸ਼ਰਨ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਖੇਡ ਵਿਭਾਗ ਦੇ ਮੁਖੀ ਰੁਪਿੰਦਰ ਕੌਰ ਨੇ ਸਲਾਨਾ ਖੇਡ ਰਿਪੋਰਟ ਪੜਦਿਆਂ ਜਾਣਕਾਰੀ ਦਿੱਤੀ ਕਿ ਸਕੂਲ ਦੇ 400 ਦੇ ਲਗਭਗ ਖਿਡਾਰੀਆਂ ਨੇ ਜ਼ੋਨ ਪੱਧਰ,ਜਿਲ੍ਹਾ ਪੱਧਰ ਅਤੇ ਸਟੇਟ ਪੱਧਰ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡ ਈਵੈਂਟਸ ਵਿੱਚ ਮੈਡਲ ਜਿੱਤ ਕੇ ਸਕੂਲ ਦੀ ਝੋਲ਼ੀ ਪਾਏ ।

ਜਿਕਰਯੋਗ ਹੈ ਕਿ ਚੱਲ ਰਹੇ ਸ਼ੈਸ਼ਨ ਦੌਰਾਨ ਦਰਜਨ ਦੇ ਕਰੀਬ ਖਿਡਾਰੀਆਂ ਨੇ ਖੋ-ਖੋ ਦੇ ਨੈਸ਼ਨਲ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ।ਪ੍ਰਿੰਸੀਪਲ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ । ਕਰਮਜੀਤ ਕੌਰ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ।ਨਵਜੋਤ ਕੌਰ ਵੱਲੋਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਸਮੂਹ  ਵਿਦਿਆਰਥੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top