Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 8:50 am

+91 90915 01313 , +91 90916 01313

punjabbanni@gmail.com
punjabbani@yahoo.com

350 ਸਾਲਾ ਸ਼ਤਾਬਦੀ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

350 ਸਾਲਾ ਸ਼ਤਾਬਦੀ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਪਟਿਆਲਾ 25 ਨਵੰਬਰ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲ ਸ਼ਤਾਬਦੀ ਅਤੇ ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਤੜਕਸਵੇਰੇ ਗੁਰੂ ਮਹਾਰਾਜ ਦੇ ਕਵਾੜ ਖੁੱਲਣ ਮਗਰੋਂ ਸੰਗਤਾਂ ਨੇ ਗੁਰੂ ਦਰਬਾਰ ਵਿਚ ਸੀਸ ਨਿਵਾਇਆ ਅਤੇ ਪੰਚਮੀ ਦਾ ਪਵਿੱਤਰ ਦਿਹਾੜਾ ਹੋਣ ਕਰਕੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ।

ਇਸ ਦੌਰਾਨ ਜਿਥੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਦਸਮੇਸ਼ ਪਿਤਾ ਕਲਗੀਧਰ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਥੇ ਹੀ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਗੁਰੂ ਘਰ ਪ੍ਰਤੀ ਆਸਥਾ ਰੱਖਣ ਵਾਲੀਆਂ ਸੰਗਤਾਂ ਨੇ ਗੁਰੂ ਘਰ ਦੇ ਦੀਵਾਨਾਂ ਵਿਚ ਲੱਗੇ ਢਾਡੀ ਕਵੀਸ਼ਰੀ ਜੱਥਿਆਂ ਪਾਸੋਂ ਗੁਰੂ ਇਤਿਹਾਸ ਸੁਣਿਆ ਅਤੇ ਪੰਗਤ ਸਰਵਣ ਕਰਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਗੁਰਦੁਆਰਾ ਸਾਹਿਬ ਦੀ ਦੀਵਾਨ ਹਾਲ ਵਿਖੇ 350 ਸਾਲਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੋਂ ਇਲਾਵਾ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਲਗਵਾਈ।  ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ’ਚ ਮਲਕੀਤ ਸਿੰਘ ਬੀਏ, ਗੁਰਵਿੰਦਰ ਸਿੰਘ ਦੁਗਾਲ, ਗੁਰਪਿਆਰ ਸਿੰਘ ਜੌਹਰ, ਅਮਰਜੀਤ ਸਿੰਘ ਅੰਬਾਲਾ, ਲਖਵਿੰਦਰ ਸਿੰਘ ਪਾਰਸ ਨੇ ਹਾਜ਼ਰੀ ਲਗਵਾਈ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਪਰਿਪੇਖ ਵਿਚ ਸੰਗਤਾਂ ਨੂੰ ਦੱਸਿਆ ਕਿ ਗੁਰੂ ਸਾਹਿਬ ਨੇ ਦੁਨੀਆ ਦੇ ਇਤਿਹਾਸ ਅੰਦਰ ਲਾਸਾਨੀ ਸ਼ਹਾਦਤ ਦਿੱਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੇ ਸ਼ਾਹੀ ਜਲਾਲਾਂ ਵੱਲੋਂ ਚਲਾਈ ਗਈ ਉਹ ਤਲਵਾਰ ਸਦਾ ਲਈ ਖੁੰਢੀ ਕਰ ਦਿੱਤੀ, ਜੋ ਮੁੜ ਕਦੇ ਵੀ ਜ਼ਬਰ ਤੇ ਜੁਲਮ ਦੇ ਖਿਲਾਫ਼ ਨਾ ਚੱਲ ਸਕੀ ਅਤੇ ਮੁਗਲ ਸਾਮਰਾਜ ਦੀ ਜੜ ਸਦਾ ਲਈ ਪੁੱਟ ਦਿੱਤੀ।

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਆਪਣੇ ਪਿਤਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਨਾਲ ਕਰਤਾਰਪੁਰ ਦੀ ਜੰਗ ਵਿਚ ਹਿੱਸਾ ਲਿਆ ਅਤੇ ਅਜਿਹੀ ਤੇਗ ਚਲਾਈ ਜਿਸ ਉਪਰੰਤ ਗੁਰੂ ਸਾਹਿਬ ਨੇ ਆਪਣੇ ਪੁੱਤਰ ਦਾ ਨਾਮ ਤਿਆਗ ਮੱਲ ਤੋਂ ਤੇਗ ਬਹਾਦਰ ਰੱਖਿਆ ਅਤੇ ਅੱਜ ਸਮੁੱਚਾ ਜਗਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਹਿੰਦ ਦੀ ਚਾਦਰ ਆਖ ਕੇ ਪੁਕਾਰਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਉਪਰੰਤ ਗੁਰੂ ਸਾਹਿਬ ਜੀ ਨੂੰ ਸ਼ਹੀਦ ਕੀਤਾ ਗਿਆ, ਜਿਸ ਵਿਚੋਂ ਧਰਮ ਪ੍ਰਤੀ ਦਿ੍ਰੜ ਰਹਿਣ ਦੀ ਪ੍ਰੇਰਨਾ ਮਿਲਦੀ ਹੈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਗੁਰੂ ਘਰ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਗੁਰੂ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਦੇਰ ਰਾਤ ਨੂੰ ਸਮਾਪਤੀ ਕਵੀ ਤੇ ਕੀਰਤਨ ਦਰਬਾਰ ਨਾਲ ਹੋਵੇਗੀ।

 

Scroll to Top