Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 8:48 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ

ਪਟਿਆਲਾ, 26 ਨਵੰਬਰ :  26 ਨਵੰਬਰ 1949 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਮਨਾਉਂਦੇ ਹੋਏ ਤੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਨਿਆਂਪਾਲਿਕਾ ਦੀ ਵਚਨਬੱਧਤਾ ਨੂੰ ਦੁਹਰਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਵਤਾਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ।

ਸੰਵਿਧਾਨ ਦੀ ਪ੍ਰਸਤਾਵਨਾ ਦੇ ਪੜ੍ਹਨ ਪੜ੍ਹਕੇ ਸਮਾਗਮ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਵਤਾਰ ਸਿੰਘ ਨੇ ਦੇਸ਼ ਦੇ ਲੋਕਤੰਤਰੀ ਢਾਂਚੇ ਵਿੱਚ ਸੰਵਿਧਾਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਵਰਗੀਆਂ ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਾਰੇ ਜੁਡੀਸ਼ੀਅਲ ਅਧਿਕਾਰੀਆਂ ਤੇ ਸਟਾਫ ਮੈਂਬਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਪ੍ਰੇਰਿਤ ਕੀਤਾ ਕਿ ਉਹ ਨਾਗਰਿਕਾਂ ਖਾਸ ਕਰਕੇ ਪੱਛੜੇ ਅਤੇ ਸੰਵੇਦਨਸ਼ੀਲ ਵਰਗਾਂ ਵਿੱਚ ਸੰਵਿਧਾਨਕ ਚੇਤਨਾ ਵਧਾਉਣ, ਤਾਂ ਜੋ ਉਨ੍ਹਾਂ ਦੀ ਨਿਆਂ ਤੱਕ ਪਹੁੰਚ ਮਜ਼ਬੂਤ ਹੋ ਸਕੇ। ਉਹਨਾਂ ਨੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੂੰ 6 ਦਸੰਬਰ 2025 ਨੂੰ ਸ਼ੁਰੂ ਹੋਕੇ ਇੱਕ ਮਹੀਨੇ ਲਈ ਚੱਲਣ ਵਾਲੇ ਮਿਸ਼ਨ ਨਸ਼ਾ ਮੁਕਤ ਪੰਜਾਬ ਵਿੱਚ ਸਰਗਰਮ ਭਾਗੀਦਾਰੀ ਕਰਨ ਲਈ ਵੀ ਉਤਸ਼ਾਹਿਤ ਕੀਤਾ।

ਇਹ ਪ੍ਰੋਗਰਾਮ ਸੰਵਿਧਾਨ ਨੂੰ ਕਾਇਮ ਰੱਖਣ ਅਤੇ ਸਾਰਿਆਂ ਲਈ ਨਿਆਂ ਯਕੀਨੀ ਬਣਾਉਣ ਵਾਸਤੇ ਸਾਂਝੇ ਤੌਰ ‘ਤੇ ਕੰਮ ਕਰਨ ਦਾ ਵਚਨ ਲੈ ਕੇ ਸਮਾਪਤ ਹੋਇਆ।  ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਅਦਾਲਤੀ ਕੰਪਲੈਕਸ ਵਿੱਚ ਰੁੱਖ ਵੀ ਲਗਾਇਆ ਗਿਆ। ਸਮਾਰੋਹ ਮੌਕੇ ਜੁਡੀਸ਼ੀਅਲ ਅਧਿਕਾਰੀ ਤੇ ਹੋਰ ਅਮਲਾ ਮੌਜੂਦ ਰਿਹਾ।

 

Scroll to Top