Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:55 pm

+91 90915 01313 , +91 90916 01313

punjabbanni@gmail.com
punjabbani@yahoo.com

ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਏਸ਼ੀਆ ਚੈਂਪੀਅਨਸ਼ਿਪ ਵਿੱਚ ਗੋਲਡ ਜਿੱਤ ਕੇ ਮਾਣ ਵਧਾਇਆ

ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਏਸ਼ੀਆ ਚੈਂਪੀਅਨਸ਼ਿਪ ਵਿੱਚ ਗੋਲਡ ਜਿੱਤ ਕੇ ਮਾਣ ਵਧਾਇਆ

ਹੁਸ਼ਿਆਰਪੁਰ, 4 ਦਸੰਬਰ : ਹੁਸ਼ਿਆਰਪੁਰ ਦੇ ਰਹਿਣ ਵਾਲੇ ਬੋਡੀ ਬਿਲਡਰ ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਅਤੇ ਏਸ਼ੀਆ ਪੱਧਰ ‘ਤੇ ਹੋਈ ਬੋਡੀ ਬਿਲਡਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦੇ ਤਗਮੇ ਹਾਸਲ ਕਰਕੇ ਦੇਸ਼ ਅਤੇ ਪੰਜਾਬ ਦਾ ਮਾਣ ਇੱਕ ਵਾਰ ਫਿਰ ਵਧਾਇਆ ਹੈ।

ਜਾਣਕਾਰੀ ਅਨੁਸਾਰ ਇਸ ਸਬੰਧੀ ਗਲਬਾਤ ਕਰਦਿਆਂ ਅਵਤਾਰ ਸਿੰਘ ਭੁੱਟੋ ਨੇ ਦਸਿਆ ਕਿ ਜੇਕਰ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਤਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਹਾਲਾਂਕਿ ਉਹ 62 ਸਾਲ ਦੇ ਹੋ ਚੁੱਕੇ ਹਨ, ਫਿਰ ਵੀ ਉਹ ਗੇਮਾਂ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਂਦੇ ਹਨ ਅਤੇ ਨੌਜਵਾਨਾਂ ਲਈ ਪ੍ਰੇਰਣਾ ਬਣੇ ਰਹਿਣ ਦੀ ਕੋਸ਼ਿਸ਼ ਕਰਦੇ ਹਨ।

ਜਿਕਰਯੋਗ ਹੈ ਕਿ ਅਵਤਾਰ ਸਿੰਘ ਭੁੱਟੋ ਪਹਿਲਾਂ ਵੀ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਚੁੱਕੇ ਹਨ ਅਤੇ ਹਰ ਵਾਰ ਹੁਸ਼ਿਆਰਪੁਰ ਲਈ ਗੋਲਡ ਮੈਡਲ ਜਿੱਤਦੇ ਆਏ ਹਨ। ਬੀਤੇ ਦਿਨ ਥਾਈਲੈਂਡ ਵਿੱਚ ਹੋਈ ਏਸ਼ੀਆ ਬੋਡੀ ਬਿਲਡਿੰਗ ਚੈਂਪੀਅਨਸ਼ਿਪ ਵਿੱਚ ਵੀ ਉਹਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨਾ ਜਿੱਤਿਆ।

Advertisement
Advertisement
Advertisement
Advertisement
Scroll to Top