Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 9:56 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਿੱਚ ਪਲਾਸਟਿਕ ਲਿਫਾਫਿਆਂ ’ਤੇ ਪੂਰੀ ਪਾਬੰਦੀ- ਮੇਅਰ ਕੁੰਦਨ ਗੋਗੀਆ 

ਪਟਿਆਲਾ ਵਿੱਚ ਪਲਾਸਟਿਕ ਲਿਫਾਫਿਆਂ ’ਤੇ ਪੂਰੀ ਪਾਬੰਦੀ- ਮੇਅਰ ਕੁੰਦਨ ਗੋਗੀਆ 

ਪਟਿਆਲਾ, 04 ਦਸੰਬਰ – ਪਟਿਆਲਾ ਨਗਰ ਨਿਗਮ ਦਫ਼ਤਰ ਵਿੱਚ ਅੱਜ ਮੇਅਰ ਕੁੰਦਨ ਗੋਗੀਆ ਦੀ ਮੌਜੂਦਗੀ ਵਿੱਚ ਪਲਾਸਟਿਕ ਲਿਫਾਫੇ ਵੇਚਣ ਵਾਲਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਟਿਆਲਾ ਪਲਾਸਟਿਕ ਲਿਫਾਫੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਹਾਜ਼ਿਰ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਮੇਅਰ ਵੱਲੋਂ ਉਨ੍ਹਾਂ ਨੂੰ ਕੜੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਪੂਰੀ ਤਰ੍ਹਾਂ ਰੋਕੀ ਜਾਵੇ, ਕਿਉਂਕਿ ਇਹ ਵਾਤਾਵਰਣ ਲਈ ਨੁਕਸਾਨਦਾਈ ਹਨ।
ਪਲਾਸਟਿਕ ਲਿਫਾਫੇ ਵੇਚਣ ਵਾਲਿਆਂ ਨੇ ਮੇਅਰ ਸਾਹਿਬ ਨੂੰ ਯਕੀਨ ਦਿਵਾਇਆ ਕਿ ਉਹ ਪਲਾਸਟਿਕ ਵਾਲੇ ਲਿਫਾਫੇ ਵੇਚਣੇ ਬੰਦ ਕਰਕੇ ਹੁਣ ਕੇਵਲ ਕੰਪੋਸਟੇਬਲ ਅਤੇ ਬਾਇਓ-ਡੀਗਰੇਡੇਬਲ ਲਿਫਾਫੇ ਹੀ ਵਰਤਣਗੇ। ਇਹ ਕਦਮ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਦੇ ਕਾਰਣ ਹੀ ਲਿਆ ਜਾ ਰਿਹਾ ਹੈ ਅਤੇ ਨਿਗਮ ਵੱਲੋਂ ਇਸ ਉੱਤੇ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਕਮਿਸ਼ਨਰ ਅਤੇ ਮੇਅਰ ਗੋਗੀਆ ਵੱਲੋਂ ਜ਼ਿਲ੍ਹੇ ਦੇ ਫ਼ੀਲਡ ਸਟਾਫ ਨੂੰ ਵੀ ਸਪਸ਼ਟ ਨਿਰਦੇਸ਼ ਜਾਰੀ ਕੀਤੇ ਗਏ ਕਿ ਉਹ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨਾਲ ਮਿਲਜੁਲ ਕਰਕੇ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਹਨਾਂ ਵੱਲੋਂ ਵਿਸ਼ੇਸ਼ ਹਦਾਇਤ ਦਿੱਤੀ ਗਈ ਕਿ ਜਿਹੜੇ ਦੁਕਾਨਦਾਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਕਰਦੇ ਮਿਲਣਗੇ, ਉਨ੍ਹਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੇਅਰ ਨੇ ਕਿਹਾ ਕਿ ਪਲਾਸਟਿਕ ਪਦਾਰਥਾਂ ਦਾ ਬੇਹਿਸਾਬ ਇਸਤੇਮਾਲ ਨਾ ਸਿਰਫ਼ ਸ਼ਹਿਰ ਦੇ ਵਾਤਾਵਰਣ ਨੂੰ ਪ੍ਰਭਾਵਿਤ ਕਰ ਰਿਹਾ ਹੈ ਬਲਕਿ ਸ਼ਹਿਰ ਵਾਸੀਆਂ ਦੀਆਂ ਸਿਹਤ ਸਮੱਸਿਆਵਾਂ ਦਾ ਵੀ ਇੱਕ ਮੁੱਖ ਕਾਰਣ ਹੈ। ਇਸ ਲਈ ਸਾਰੇ ਸ਼ਹਿਰ ਵਾਸੀਆਂ ਨੂੰ ਬੇਨਤੀ ਕੀਤੀ ਗਈ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਖਰੀਦ-ਫ਼ਰੋਖ਼ਤ ਬੰਦ ਕੀਤੀ ਜਾਵੇ ਅਤੇ ਬਾਇਓਡੀਗਰੇਡੇਬਲ ਵਿਕਲਪਾਂ ਦੀ ਵਰਤੋਂ ਕੀਤੀ ਜਾਵੇ।
ਮੀਟਿੰਗ ਦੇ ਅੰਤ ਵਿੱਚ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਿਗਮ ਦਾ ਮਕਸਦ ਪਟਿਆਲਾ ਨੂੰ ਸਾਫ-ਸੁਥਰਾ ਅਤੇ ਪਲਾਸਟਿਕ-ਮੁਕਤ ਸ਼ਹਿਰ ਬਣਾਉਣਾ ਹੈ। ਇਸ ਮੁਹਿੰਮ ਵਿੱਚ ਜਨਤਾ ਦੇ ਸਹਿਯੋਗ ਦੀ ਲੋੜ ਹੈ ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਲਈ ਸਿਹਤਮੰਦ ਪਰਿਵਰਣ ਛੱਡਿਆ ਜਾ ਸਕੇ।
ਇਸ ਮੌਕੇ ਮੀਟਿੰਗ ਵਿੱਚ ਮੇਅਰ ਅਤੇ ਕਮਿਸ਼ਨਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਰਹੇ।
Advertisement
Advertisement
Advertisement
Advertisement
Scroll to Top