Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 2:24 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਡੀਗੋ ਵੱਲੋਂ ਚਾਰ ਮੁੱਖ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ, ਯਾਤਰੀ ਪਰੇਸ਼ਾਨ

ਇੰਡੀਗੋ ਵੱਲੋਂ ਚਾਰ ਮੁੱਖ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ, ਯਾਤਰੀ ਪਰੇਸ਼ਾਨ

ਨਵੀਂ ਦਿੱਲੀ – ਇੰਡੀਗੋ ਏਅਰਲਾਈਨ ਨੇ ਸ਼ਨਿੱਚਰਵਾਰ ਨੂੰ ਚਾਰ ਵੱਡੇ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਜਾਣਕਾਰੀ ਅਨੁਸਾਰ ਉਡਾਣਾਂ ਦੇ ਵੱਡੇ ਪੱਧਰ ’ਤੇ ਰੱਦ ਹੋਣ ਤੋਂ ਬਾਅਦ ਇੰਡੀਗੋ ਦੇ ਸੀਈਓ ਪੀਟਰ ਐਲਬਰਸ ਨੇ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਯਾਤਰੀਆਂ ਤੋਂ ਹੋਈ ਅਸੁਵਿਧਾ ਲਈ ਮੁਆਫੀ ਮੰਗੀ ਅਤੇ ਜਲਦੀ ਸਥਿਤੀ ਸਧਾਰਨ ਕਰਨ ਦਾ ਭਰੋਸਾ ਦਿੱਤਾ।

ਸੂਤਰਾਂ ਦੇ ਮੁਤਾਬਿਕ ਇਹ ਫ਼ੈਸਲਾ ਅਦਾਲਤ ਵੱਲੋਂ ਤਹਿ ਕੀਤੇ ਨਵੇਂ ਫਲਾਈਟ ਡਿਊਟੀ ਨਿਯਮਾਂ ਅਤੇ ਪਾਈਲਟਾਂ ਲਈ ਆਰਾਮ ਦੀ ਮਿਆਦ ਵਧਾਉਣ ਨਾਲ ਜੁੜੇ ਸੰਕਟਾਂ ਦੇ ਕਾਰਨ ਲਿਆ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਬੈਂਗਲੁਰੂ ਹਵਾਈ ਅੱਡੇ ਤੋਂ 120 ਉਡਾਣਾਂ, ਮੁੰਬਈ ਤੋਂ 109, ਦਿੱਲੀ ਤੋਂ 106 ਅਤੇ ਹੈਦਰਾਬਾਦ ਤੋਂ 60 ਉਡਾਣਾਂ ਰੱਦ ਹੋਈਆਂ। ਇਸਤੋਂ ਇੱਕ ਦਿਨ ਪਹਿਲਾਂ ਵੀ ਇੰਡੀਗੋ ਨੇ ਵੱਖ-ਵੱਖ ਹਵਾਈ ਅੱਡਿਆਂ ਤੋਂ 1,000 ਤੋਂ ਵੱਧ ਉਡਾਣਾਂ ਰੱਦ ਕੀਤੀਆਂ ਸਨ, ਜਿਸ ਕਾਰਨ ਯਾਤਰੀ ਬਹੁਤ ਜਿਆਦਾ ਪਰੇਸ਼ਾਨ ਹੋਏ ਸਨ।

Scroll to Top