Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:41 am

+91 90915 01313 , +91 90916 01313

punjabbanni@gmail.com
punjabbani@yahoo.com

ਯਾਦਗਾਰੀ ਹੋ ਨਿੱਬੜੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ

ਯਾਦਗਾਰੀ ਹੋ ਨਿੱਬੜੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ

ਪਟਿਆਲਾ, 30 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਕੂਲੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਚੱਲ ਰਹੀਆਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਯਾਦਗਾਰੀ ਹੋ ਨਿੱਬੜੀਆਂ। ਆਖਰੀ ਦਿਨ ਬੈਡਮਿੰਟਨ ਦੇ ਫਸਵੇਂ ਮੁਕਾਬਲੇ ਹੋਏ। ਜਿਸ ਵਿੱਚ ਬੈਡਮਿੰਟਨ (ਲੜਕੇ) ਦੇ ਮੁਕਾਬਲੇ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ ਅਤੇ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਲੜਕੀਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਪਟਿਆਲਾ ਨੇ ਦੂਜਾ ਸਥਾਨ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ।
ਬੈਡਮਿੰਟਨ ਮੈਚ ਦੌਰਾਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਵੱਲੋਂ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉਕਤ ਅਧਿਕਾਰੀਆਂ ਨੇ ਇਹਨਾ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2025-26 ਦੇ ਸਫਲ ਆਯੋਜਨ ਲਈ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਵਧਾਈ ਦਿੰਦਿਆਂ ਧੰਨਵਾਦ ਕੀਤਾ। ਉਹਨਾਂ ਅੱਗੇ ਆਖਿਆ ਕਿ ਇਹੋ ਜਿਹੇ ਰਾਜ ਪੱਧਰੀ ਕਾਰਜ ਸਾਰੀਆਂ ਕਮੇਟੀਆਂ ਦੇ ਆਪਸੀ ਸਹਿਯੋਗ ਅਤੇ ਇੱਕਜੁੱਟਤਾ ਨਾਲ ਹੀ ਪੂਰਨ ਹੁੰਦੇ ਹਨ।
ਇਸ ਮੌਕੇ ਬਲਾਕ ਭਾਦਸੋਂ-2 ਦੇ ਬੀਪੀਈਓ ਜਗਜੀਤ ਸਿੰਘ ਨੌਹਰਾ, ਬਲਾਕ ਡਾਹਰੀਆਂ ਦੇ ਬੀਪੀਈਓ ਸੁਰਜੀਤ ਸਿੰਘ, ਬਲਾਕ ਰਾਜਪੁਰਾ-1 ਦੇ ਬੀਪੀਈਓ ਹਰਬੰਸ ਸਿੰਘ, ਬਲਾਕ ਸਮਾਣਾ-3 ਦੇ ਬੀਪੀਈਓ ਗੁਰਪ੍ਰੀਤ ਸਿੰਘ, ਬਲਾਕ ਸਮਾਣਾ-2 ਦੇ ਬੀਪੀਈਓ ਗੋਪਾਲ ਕ੍ਰਿਸ਼ਨ, ਬਲਾਕ ਭਾਦਸੋਂ-1 ਦੇ ਬੀਪੀਈਓ ਅਖਤਰ ਸਲੀਮ, ਬਲਾਕ ਰਾਜਪੁਰਾ-2 ਦੇ ਬੀਪੀਈਓ ਮਨਜੀਤ ਕੌਰ, ਬਲਾਕ ਭੁਨਰਹੇੜੀ-1 ਦੇ ਬੀਪੀਈਓ ਬਲਵੀਰ ਕੌਰ, ਬਲਾਕ ਬਾਬਰਪੁਰ ਦੇ ਬੀਪੀਈਓ ਮੇਜਰ ਸਿੰਘ, ਬੀਪੀਈਓ ਭਰਤ ਭੂਸ਼ਣ ਸਮੇਤ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

– ਮਾਪਿਆਂ ਤੇ ਅਧਿਆਪਕਾਂ ਵਲੋਂ ਸ਼ਾਨਦਾਰ ਪ੍ਰਬੰਧਾਂ ਦੀ ਸ਼ਾਲਾਘਾ

ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਵਿਚ ਹਿੱਸਾ ਲੈਣ ਲਈ ਵੱਖ-ਵੱਖ ਜ਼ਿਲਿਆਂ ਤੋਂ ਪਹੁੰਚਣ ਵਾਲੇ ਖਿਡਾਰੀਆਂ ਤੇ ਮਾਪਿਆਂ ਲਈ ਕੀਤੇ ਗਏ ਪ੍ਰਬੰਧਾਂ ਤੋਂ ਮਾਪੇ ਅਤੇ ਅਧਿਆਪਕਾਂ ਨੇ ਤਸੱਲੀ ਪ੍ਰਗਟਾਈ ਹੈ। ਆਖਰੀ ਦਿਨ ਮਾਪੇ ਅਤੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਕੋਲ ਵਿਸ਼ੇਸ਼ ਤੌਰ ‘ਤੇ ਰੁਕ ਕੇ ਸਮੁੱਚੇ ਪ੍ਰਬੰਧਾਂ ਦੀ ਭਰਵੀਂ ਸ਼ਲਾਘਾ ਕੀਤੀ। ਉਹਨਾ ਕਿਹਾ ਕਿ ਖਿਡਾਰੀਆਂ ਦੇ ਰਹਿਣ ਲਈ, ਖਾਣ ਲਈ ਅਤੇ ਨਹਾਉਣ ਲਈ ਪ੍ਰਬੰਧ ਲਾਜਵਾਬ ਸਨ। ਖਿਡਾਰੀਆਂ ਦੇ ਮਾਪਿਆਂ ਨੇ ਲਾਜਵਾਬ ਪ੍ਰਬੰਧਾਂ ਸਬੰਧੀ ਬਕਾਇਦਾ ਵੀਡੀਓਜ ਬਣਾ ਕੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੀ ਅਪਲੋਡ ਕੀਤੀਆਂ ਹਨ। ਜਿਸ ਨਾਲ ਵੱਖ-ਵੱਖ ਕਮੇਟੀਆਂ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ।
Advertisement
Advertisement
Advertisement
Advertisement
Scroll to Top