Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:39 am

+91 90915 01313 , +91 90916 01313

punjabbanni@gmail.com
punjabbani@yahoo.com

ਜਲਦ ਹੀ ਡੇਅਰੀ ਮਾਲਕਾਂ ਨਾਲ ਕੀਤੀ ਜਾਵੇਗੀ ਮੀਟਿੰਗ - ਕੋਹਲੀ, ਮੇਅਰ ਅਤੇ ਕਮਿਸ਼ਨਰ

ਜਲਦ ਹੀ ਡੇਅਰੀ ਮਾਲਕਾਂ ਨਾਲ ਕੀਤੀ ਜਾਵੇਗੀ ਮੀਟਿੰਗ - ਕੋਹਲੀ, ਮੇਅਰ ਅਤੇ ਕਮਿਸ਼ਨਰ

ਪਟਿਆਲਾ, 30 ਨਵੰਬਰ – ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਅੰਦਰ ਚੱਲ ਰਹੀਆਂ ਡੇਅਰੀਆਂ ਨੂੰ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਸ਼ਿਫਟ ਕਰਨ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਕਮਿਸ਼ਨਰ ਪਰਮਜੀਤ ਸਿੰਘ ਆਈਏਐਸ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਅੰਦਰ ਚੱਲ ਰਹੀਆਂ ਡੇਅਰੀਆਂ ਕਰਕੇ ਪੈਦਾ ਹੋ ਰਹੇ ਮੁਸ਼ਕਲ ਪਰਿਸਥਿਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਹਨਾਂ ਵੱਲੋਂ ਵਿਸ਼ੇਸ਼ ਤੌਰ ਤੇ ਦੱਸਿਆ ਗਿਆ ਕਿ ਬਹੁਤ ਜਲਦ ਹੀ ਡੇਅਰੀ ਮਾਲਕਾਂ ਨਾਲ ਵੀ ਇਸ ਸੰਬੰਧੀ ਮੀਟਿੰਗ ਕੀਤੀ ਜਾਵੇਗੀ।
ਇਸ ਵਿਸ਼ੇਸ਼ ਮੀਟਿੰਗ ਦੀ ਅਗਵਾਈ ਮਾਨਯੋਗ ਐਮ.ਐਲ.ਏ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਰਾਜਿੰਦਰ ਚੋਪੜਾ ਨਿਗਰਾਨ ਇੰਜੀਨੀਅਰਿੰਗ, ਸ਼੍ਰੀ ਜਤਿੰਦਰਪਾਲ ਸਿੰਘ ਨਿਗਰਾਨ ਇੰਜੀਨੀਅਰ, ਸੁਰਜੀਤ ਸਿੰਘ ਚੀਮਾ ਸਕੱਤਰ, ਨਰਾਇਣ ਦਾਸ ਨਿਗਮ ਇੰਜੀਨੀਅਰ, ਦਰਪਨ ਕੁਮਾਰ ਸੁਪਰਡੰਟ ਲੈਂਡ ਸ਼ਾਖਾ ਅਤੇ ਸ਼੍ਰੀ ਰਿਸ਼ਭ ਗੁਪਤਾ ਸੈਨੇਟਰੀ ਇੰਸਪੈਕਟਰ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਐਮਐਲਏ ਕੋਹਲੀ, ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪਰਮਜੀਤ ਨੇ ਸਾਂਝੇ ਤੌਰ ਤੇ ਦੱਸਿਆ ਕਿ ਡੇਅਰੀਆਂ ਤੋਂ ਤਿਆਰ ਹੋਣ ਵਾਲਾ ਗੋਬਰ, ਗੰਦਲਾ ਪਾਣੀ ਅਤੇ ਹੋਰ ਬਚਾਵਟ ਸਮੱਗਰੀ ਬਿਨਾਂ ਸਹੀ ਪ੍ਰਬੰਧਨਾ ਦੇ ਸਿੱਧਾ ਸੀਵਰੇਜ ਲਾਈਨਾਂ ਵਿੱਚ ਪੈ ਜਾਂਦਾ ਹੈ, ਜਿਸ ਕਾਰਨ ਸਿਵਰੇਜ ਸਿਸਟਮ ਬਾਰ ਬਾਰ ਬਲਾਕ ਹੋ ਰਿਹਾ ਹੈ। ਇਸ ਬਲੌਕੇਜ ਦੀ ਸਫਾਈ ਲਈ ਹਰ ਸਾਲ ਕਰੋੜਾਂ ਰੁਪਏ ਦਾ ਖਰਚਾ ਨਗਰ ਨਿਗਮ ਨੂੰ ਝੇਲਣਾ ਪੈ ਰਿਹਾ ਹੈ, ਜੋ ਕਿ ਨਗਰ ਨਿਗਮ ਦੇ ਵਿੱਤੀ ਬਜਟ ਉੱਤੇ ਭਾਰੀ ਬੋਝ ਹੈ। ਇਸਦੇ ਨਾਲ-ਨਾਲ ਡੇਅਰੀਆਂ ਦੇ ਬੇਕਾਬੂ ਵਾਧੇ ਨਾਲ ਬਦਬੂ, ਮੱਖੀਆਂ ਆਦਿ ਦੇ ਕਾਰਨ ਸ਼ਹਿਰ ਵਾਸੀਆਂ ਦੀ ਸਿਹਤ ‘ਤੇ ਵੀ ਗੰਭੀਰ ਪ੍ਰਭਾਵ ਪੈ ਰਿਹਾ ਹੈ ਅਤੇ ਬਿਮਾਰੀਆਂ ਫੈਲਣ ਦਾ ਵੱਡਾ ਖਤਰਾ ਬਣਿਆ ਰਹਿੰਦਾ ਹੈ।
ਉਪਰੋਕਤ ਵਲੋ ਵਿਸ਼ੇਸ਼ ਤੌਰ ਤੇ ਦੱਸਿਆ ਗਿਆ ਕਿ ਇਹਨਾਂ ਸਭ ਸਮੱਸਿਆਵਾਂ ਨੂੰ ਦੇਖਦਿਆਂ ਮੀਟਿੰਗ ਵਿੱਚ ਇਕਮਤ ਹੋ ਕੇ ਫ਼ੈਸਲਾ ਲਿਆ ਗਿਆ ਹੈ ਕਿ ਸ਼ਹਿਰ ਦੀ ਸੀਮਾਵਾਂ ਵਿੱਚ ਮੌਜੂਦ ਸਾਰੀਆਂ ਡੇਅਰੀਆਂ ਨੂੰ ਮਿਤੀ 25 ਦਸੰਬਰ 2025 ਤੱਕ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਸ਼ਿਫਟ ਕਰਨਾ ਲਾਜ਼ਮੀ ਹੈ। ਡੇਅਰੀ ਮਾਲਕਾਂ ਨੂੰ ਨਿਰਧਾਰਿਤ ਮਿਤੀ ਤੱਕ ਆਪਣੀ ਡੇਅਰੀ ਖੁਦ ਬਾਹਰ ਸਥਾਪਿਤ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਅਤੇ ਸਮਾਂ ਪ੍ਰਦਾਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਮੇਅਰ ਅਤੇ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਡੇਅਰੀ ਮਾਲਕ 30 ਦਸੰਬਰ 2025 ਤੱਕ ਡੇਅਰੀਆਂ ਸ਼ਿਫਟ ਨਹੀਂ ਕਰਦਾ ਤਾਂ ਨਗਰ ਨਿਗਮ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਿਸ ਤਹਿਤ ਉਨ੍ਹਾਂ ਦੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਤੁਰੰਤ ਕੱਟ ਦਿੱਤੇ ਜਾਣਗੇ।
ਮੀਟਿੰਗ ਦੇ ਅੰਤ ‘ਤੇ ਅਧਿਕਾਰੀਆਂ ਨੇ ਇਹ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਸੁੱਚਤਾ, ਸਿਹਤ ਸੁਰੱਖਿਆ ਅਤੇ ਵਿਕਾਸ ਨੂੰ ਬਰਕਰਾਰ ਰੱਖਣ ਲਈ ਇਹ ਫੈਸਲਾ ਬਹੁਤ ਜ਼ਰੂਰੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Advertisement
Advertisement
Advertisement
Advertisement
Scroll to Top