Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 11:48 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ

 ਪਟਿਆਲਾ, 2 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ।
ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਤੋਂ ਡਾ. ਜਗਮੋਹਨ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਜ਼ਿਕਰਯੋਗ ਹੈ ਕਿ ਡਾ. ਜਗਮੋਹਨ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਲਰਨਿੰਗ ਵੱਲੋਂ ਚਲਾਏ ਜਾ ਰਹੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਏਡਜ਼ ਕਾਉਂਸਲਿੰਗ ਦੇ ਵੀ ਫ਼ੈਕਲਟੀ ਮੈਂਬਰ ਹਨ। ਉਨ੍ਹਾਂ ਏਡਜ਼ ਦੇ ਕਾਰਨਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਵਿਸਥਾਰ ਨਾਲ਼ ਦੱਸਿਆ ਅਤੇ ਸਰਕਾਰੀ ਯਤਨਾਂ ਤੇ ਵੱਖ-ਵੱਖ ਐੱਨ.ਜੀ.ਓਜ਼ ਦੀ ਭੂਮਿਕਾ ‘ਤੇ ਵੀ ਚਾਨਣਾ ਪਾਇਆ।
ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸਾਲ 2025 ਦੇ ਵਿਸ਼ਵ ਸਿਹਤ ਸੰਗਠਨ ਦੇ ਥੀਮ ਬਾਰੇ ਜਾਣੂ ਕਰਵਾਇਆ।
ਇਸ ਪ੍ਰੋਗਰਾਮ ਵਿੱਚ ਸਹਾਇਕ ਪ੍ਰੋਫੈਸਰ ਡਾ. ਸੁਖਵਿੰਦਰ ਸਿੰਘ (ਡਬਲਯੂ.ਐੱਸ.ਸੀ.) ਅਤੇ ਡਾ. ਅਮਨਦੀਪ ਕੌਰ ਵੀ ਮੌਜੂਦ ਰਹੇ।
ਪ੍ਰੋਗਰਾਮ ਦੇ ਅੰਤ ਵਿੱਚ ਸੈਂਟਰ ਦੇ ਵਿਦਿਆਰਥੀਆਂ ਵੱਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ।
Scroll to Top