Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 8:23 pm

+91 90915 01313 , +91 90916 01313

punjabbanni@gmail.com
punjabbani@yahoo.com

ਦੂਜੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 9 ਤੇ ਬਲਾਕ ਸੰਮਤੀਆਂ ਲਈ 34 ਨਾਮਜ਼ਦਗੀਆਂ ਦਾਖਲ

ਦੂਜੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 9 ਤੇ ਬਲਾਕ ਸੰਮਤੀਆਂ ਲਈ 34 ਨਾਮਜ਼ਦਗੀਆਂ ਦਾਖਲ

ਪਟਿਆਲਾ, 2 ਦਸੰਬਰ :  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 9 ਨਾਮਜ਼ਦਗੀਆਂ ਦਾਖਲ ਹੋਈਆਂ। ਜਦੋਂਕਿ ਬਲਾਕ ਸੰਮਤੀ ਚੋਣਾਂ ਲਈ ਅੱਜ 34 ਨਾਮਜ਼ਦਗੀਆਂ ਦਾਖਲ ਹੋਈਆਂ ਹਨ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਰਿਟਰਨਿੰਗ ਅਫ਼ਸਰ ਏ.ਡੀ.ਸੀ (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਕੋਲ 9 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਜਦੋਂ ਕਿ ਬਲਾਕ ਸੰਮਤੀ ਪਟਿਆਲਾ ਦਿਹਾਤੀ ਲਈ ਰਿਟਰਨਿੰਗ ਅਫ਼ਸਰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਨੀਤ ਸਿੰਗਲਾ ਕੋਲ 7 ਨਾਮਜਦਗੀਆਂ ਜਮ੍ਹਾਂ ਹੋਈਆਂ ਹਨ।

ਉਨ੍ਹਾਂ ਹੋਰ ਦੱਸਿਆ ਕਿ ਘਨੌਰ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਪੀ.ਐਸ.ਪੀ.ਸੀ.ਐਲ ਦੇ ਵਧੀਕ ਐਸ.ਈ. ਧਰਮਵੀਰ ਕਮਲ ਕੋਲ 19 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਇਸ ਤੋਂ ਇਲਾਵਾ ਸ਼ੰਭੂ ਕਲਾਂ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਬੀ.ਐਮ.ਐਲ. ਦੇ ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਕੋਲ 8 ਨਾਮਜ਼ਦਗੀਆਂ ਜਮ੍ਹਾਂ ਹੋਈਆਂ ਹਨ।

ਜਿਕਰਯੋਗ ਹੈ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਨਿਯਤ ਕੀਤੀ ਗਈ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03 ਵਜੇ ਤੱਕ ਹੈ।

Advertisement
Advertisement
Advertisement
Advertisement
Scroll to Top