Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 8:23 pm

+91 90915 01313 , +91 90916 01313

punjabbanni@gmail.com
punjabbani@yahoo.com

ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ— ਮੁੱਖ ਖੇਤੀਬਾੜੀ ਅਫਸਰ 

ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ— ਮੁੱਖ ਖੇਤੀਬਾੜੀ ਅਫਸਰ 

ਪਟਿਆਲਾ, 02 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਦੇ  ਮੁੱਖ ਖੇਤੀਬਾੜੀ ਅਫਸਰ, ਡਾ: ਜਸਵਿੰਦਰ ਸਿੰਘ ਨੇ ਦਸਿਆ ਕਿ ਜਿਲ੍ਹਾ ਪਟਿਆਲਾ ਵਿਚ 2,30,000 ਹੈਕ: ਰਕਬੇ ਵਿਚ ਕਣਕ ਅਤੇ 2000 ਹੈਕ: ਰਕਬੇ ਵਿੱਚ ਤੇਲ ਬੀਜ ਫਸਲਾਂ ਦੀ ਬਿਜਾਈ ਮੁਕੰਮਲ ਹੋ ਚੁੱਕੀ ਹੈ ਅਤੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਲੋੜੀਂਦੀ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ ਹੈ।

ਉਨ੍ਹਾਂ ਦਸਿਆ ਕਿ ਜਿਲ੍ਹੇ ਵਿਚ 102833 ਐਮ.ਟੀ ਯੂਰੀਆ ਖਾਦ ਦੀ ਜ਼ਰੂਰਤ ਸੀ, ਜਿਸ ਵਿਚੋਂ ਹੁਣ ਤੱਕ ਯੂਰੀਆ ਲੱਗਭਗ 60300 ਐਮ.ਟੀ ਖਾਦ ਸਪਲਾਈ ਹੋ ਚੁੱਕੀ ਹੈ।

ਉਨ੍ਹਾਂ ਕਿਸਾਨਾਂ ਨੂੰ ਦਸਿਆ ਕਿ ਯੂਰੀਆ ਖਾਦ ਦੀ ਸਪਲਾਈ ਵਿਚ ਜੇਕਰ ਕੋਈ ਦਿੱਕਤ ਆਉਂਦੀ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਦੇ ਮੁੱਖ  ਦਫਤਰ ਅਤੇ ਵੱਖ —ਵੱਖ  ਬਲਾਕ ਖੇਤੀਬਾੜੀ ਦਫਤਰਾਂ ਵਿਚ  ਸੰਪਰਕ ਕਰਨ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਖਾਦ ਦੀ ਪੂਰਤੀ ਕੀਤੀ ਜਾ ਸਕੇ। ਉਨਾ ਦਸਿਆ ਕਿ 60 ਫੀਸਦੀ ਯੂਰੀਆ ਖਾਦ ਕੋਪ੍ਰੇਟਿਵ ਸੁਸਾਇਟੀਆਂ ਰਾਹੀਂ ਅਤੇ 40ਫ਼ੀਸਦੀ  ਪ੍ਰਾਈਵੇਟ ਡੀਲਰਾਂ ਰਾਹੀਂ ਕਿਸਾਨਾਂ ਨੂੰ  ਉਪਲੱਬਧ ਕਰਵਾਈ ਜਾ ਰਹੀ ਹੈ ਅਤੇ ਨਾਲ ਹੀ ਖਾਦਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ ਤਾਂ ਜੋ ਮਿਆਰੀ ਖਾਦ ਕਿਸਾਨਾਂ ਨੂੰ  ਉਪਲਬੱਧ ਹੋ ਸਕੇ।

Advertisement
Advertisement
Advertisement
Advertisement
Scroll to Top