Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 11:46 pm

+91 90915 01313 , +91 90916 01313

punjabbanni@gmail.com
punjabbani@yahoo.com

ਅਸਾਮ ਵਿੱਚ ਡਿਊਟੀ ਦੌਰਾਨ ਫੌਜੀ ਜਵਾਨ ਹਰਜਿੰਦਰ ਸਿੰਘ ਦਾ ਹੋਇਆ ਦੇਹਾਂਤ

ਅਸਾਮ ਵਿੱਚ ਡਿਊਟੀ ਦੌਰਾਨ ਫੌਜੀ ਜਵਾਨ ਹਰਜਿੰਦਰ ਸਿੰਘ ਦਾ ਹੋਇਆ ਦੇਹਾਂਤ

ਸੰਗਰੂਰ, 2 ਦਸੰਬਰ : ਸੰਗਰੂਰ ਦੀ ਸ਼ਿਵਮ ਕਲੋਨੀ ਨਾਲ ਸੰਬੰਧਤ ਫੌਜੀ ਜਵਾਨ ਹਰਜਿੰਦਰ ਸਿੰਘ (ਉਮਰ ਲਗਭਗ 40 ਸਾਲ) ਦਾ ਅਸਾਮ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੁੱਖਦਾਈ ਦੇਹਾਂਤ ਹੋ ਗਿਆ। ਉਨਾ ਦੀ ਇਸ ਤਰ੍ਹਾ ਅਚਾਨਕ ਮੌਤ ਹੋਣ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ ਤੇ ਪਰਿਵਾਰ ਵਾਲਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਆਪਣੇ ਪਿੱਛੇ ਪਤਨੀ, 12 ਸਾਲ ਦੀ ਧੀ, ਡੇਢ ਸਾਲ ਦੇ ਪੁੱਤਰ ਅਤੇ ਆਪਣੀ ਬੁਜ਼ੁਰਗ ਮਾਤਾ ਨੂੰ ਛੱਡ ਗਿਆ ਹੈ। ਉਹ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ ਅਤੇ 4 ਭੈਣਾਂ ਦਾ ਇਕੱਲਾ ਭਰਾ ਸੀ। ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਨੇ ਦੱਸਿਆ ਕਿ ਹਰਜਿੰਦਰ ਖੁਸ਼ਮਿਜ਼ਾਜ਼ ਸੁਭਾਅ ਦਾ, ਡਿਊਟੀ ਨਾਲ ਇਮਾਨਦਾਰ ਅਤੇ ਹਮੇਸ਼ਾਂ ਸੇਵਾ ਲਈ ਤਤਪਰ ਰਹਿੰਦਾ ਸੀ।

ਹਰਜਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ’ਚ ਕੋਹਰਾਮ ਮਚ ਗਿਆ ਅਤੇ ਪੜੋਸ ਭਾਈਚਾਰਾ ਵੀ ਗਮਗੀਂਨ ਹੋ ਗਿਆ।

Advertisement
Advertisement
Advertisement
Advertisement
Scroll to Top