Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 10:59 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਪ੍ਰੋਗਰਾਮ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਪ੍ਰੋਗਰਾਮ ਕਰਵਾਇਆ

ਪਟਿਆਲਾ, 13 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਪਟਿਆਲਾ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ਼ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ‘ਜਸਟ-ਏ-ਮਿਨਟ’ ਸਿਰਲੇਖ ਤਹਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਕੌਂਸਲਰ ਡਾ. ਰੂਬੀ ਗੁਪਤਾ ਅਤੇ ਮਨੋਵਿਿਿਗਆਨ ਵਿਭਾਗ ਤੋਂ ਡਾ. ਨਲਿਨੀ ਮਲਹੋਤਾ ਨੇ ਨਿਰਣਾਕਾਰ ਦੀ ਭੂਮਿਕਾ ਨਿਭਾਈ।

ਇਸ ਮੌਕੇ ਪੁੱਜੇ ਸਰਕਾਰੀ ਰਜਿੰਦਰਾ ਕਾਲਜ ਪਟਿਆਲਾ ਦੇ ਮਨੋਚਿਕਿਤਸਕ ਵਿਭਾਗ ਤੋਂ ਡਾ. ਜਸਮੀਨ ਵੱਲੋਂ ਨਸ਼ੇ ਦੀ ਆਦਤ ਅਤੇ ਇਸ ਤੋਂ ਛੁਟਕਾਰੇ ਸਬੰਧੀ ਹੱਲ ਉੱਤੇ ਕੇਂਦਰਿਤ ਆਪਣਾ ਭਾਸ਼ਣ ਦਿੱਤਾ ਗਿਆ।

ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਅਤੇ ਪ੍ਰੋਵੋਸਟ ਡਾ. ਜਗਪ੍ਰੀਤ ਕੌਰ ਵੱਲੋਂ ਵੀ ਇਸ ਮੌਕੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀ ਜਿ਼ੰਮੇਵਾਰੀ ਨਿਭਾਉਂਦਿਆਂ ਨਸ਼ਾ ਮੁਕਤ ਭਾਰਤ ਪ੍ਰਾਜੈਕਟ ਵਿੱਚ ਸਮੇਂ ਸਮੇਂ ਆਪਣਾ ਯੋਗਦਾਨ ਪਾਉਂਦੀ ਰਹਿੰਦੀ ਹੈ।
ਇਸ ਮੌਕੇ ਪੋਸਟਰ ਸਿਰਜਣਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।

Advertisement
Advertisement
Advertisement
Advertisement
Scroll to Top