Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 10:59 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਫ਼ੌਜਦਾਰੀ ਨਿਆਂ ਪ੍ਰਣਾਲੀ 'ਚ ਸੁਧਾਰ ਕਰਨ ਲਈ ਜਾਇਜ਼ਾ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਫ਼ੌਜਦਾਰੀ ਨਿਆਂ ਪ੍ਰਣਾਲੀ 'ਚ ਸੁਧਾਰ ਕਰਨ ਲਈ ਜਾਇਜ਼ਾ ਬੈਠਕ

ਪਟਿਆਲਾ, 13 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਅੱਜ ਫ਼ੌਜਦਾਰੀ ਨਿਆਂ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਅਦਾਲਤਾਂ ‘ਚ ਚੱਲਦੇ ਫੌਜਦਾਰੀ, ਔਰਤਾਂ ਤੇ ਬੱਚਿਆਂ ਵਿਰੁੱਧ ਜ਼ੁਰਮਾਂ ਦੇ ਮਾਮਲਿਆਂ, ਪੋਕਸੋ ਐਕਟ, ਐਸ.ਸੀ, ਐਸ.ਟੀ. ਕੇਸਾਂ ਤੇ ਅਦਾਲਤਾਂ ‘ਚ ਚਲਾਨ ਸਮੇਂ ਸਿਰ ਪੇਸ਼ ਕਰਨ ਦੇ ਮਾਮਲਿਆਂ ਦੀ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਸਰਕਾਰੀ ਵਕੀਲਾਂ ਨੂੰ ਹਦਾਇਤ ਕੀਤੀ ਕਿ ਉਹ ਟਰਾਇਲ ਦੌਰਾਨ ਜੇਲਾਂ ‘ਚ ਬੰਦ ਦੋਸ਼ੀਆਂ ਨੂੰ ਮਾਨਯੋਗ ਅਦਾਲਤਾਂ ਦੇ ਹੁਕਮਾਂ ਅਨੁਸਾਰ ਸਮੇਂ ਸਿਰ ਅਦਾਲਤ ‘ਚ ਪੇਸ਼ ਕਰਨ ਅਤੇ ਕੇਸਾਂ ਦਾ ਨਿਪਟਾਰਾ ਤੇਜੀ ਨਾਲ ਕਰਵਾਉਣਾ ਯਕੀਨੀ ਬਣਾਉਣ। ਇਸ ਤੋਂ ਬਿਨ੍ਹਾਂ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੇਸਾਂ ਦੀ ਸਮਾਂਬੱਧ ਤੇ ਤੇਜੀ ਨਾਲ ਪੈਰਵਾਈ ਕਰਨੀ ਯਕੀਨੀ ਬਣਾਈ ਜਾਵੇ ਅਤੇ ਜਿੱਥੋਂ ਨਸ਼ੇ ਦੀ ਬਰਾਦਗੀ ਵਾਲੀ ਜਗ੍ਹਾ ਜਾਂ ਵਹੀਕਲ ਆਦਿ ਦੀ ਮਾਲਕੀ ਸਾਬਤ ਕਰਵਾਉਣ ਦੇ ਮਾਮਲਿਆਂ ਵਿੱਚ ਵੀ ਗਵਾਹਾਂ ਨੂੰ ਤੇਜੀ ਨਾਲ ਪੇਸ਼ ਕਰਵਾਇਆ ਜਾਵੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਅੱਗੇ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਨਾਲ ਵਧੀਕੀ ਦੇ ਪੀੜਤਾਂ ਨੂੰ ਨਿਆਂ ਦਿਵਾਉਣ ‘ਚ ਕੋਈ ਦੇਰੀ ਨਾ ਕੀਤੀ ਜਾਵੇ ਤੇ ਪੁਲਿਸ ਚਲਾਨਾਂ ਦੀ ਸਕਰੂਟਨੀ ਸਮੇਂ ਤੇ ਕੇਸਾਂ ਦੇ ਟਰਾਇਲ ਸਮੇਂ ਕੈਮੀਕਲ ਐਗਜਾਮੀਨਰ, ਵਿਸਰਾ ਤੇ ਮੈਡੀਕਲ ਰਿਪੋਰਟਾਂ ਵੀ ਸਮੇਂ ਸਿਰ ਅਦਾਲਤਾਂ ‘ਚ ਪੇਸ਼ ਕੀਤੀਆਂ ਜਾਣ ਤਾਂ ਕਿ ਟਰਾਇਲ ਵਿੱਚ ਦੇਰੀ ਨਾ ਹੋਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਦਾਲਤਾਂ ‘ਚ ਚਲਾਨ ਪੇਸ਼ ਕਰਨ ਅਤੇ ਸਕਰੂਟਨੀ ਸਮੇਂ ਚਲਾਨ ਨਿਰਧਾਰਤ ਸਮੇਂ ਤੋਂ ਘੱਟੋ-ਘੱਟ 15 ਦਿਨ ਪਹਿਲਾਂ ਪੇਸ਼ ਕੀਤਾ ਜਾਵੇ, ਕਿਉਂਕਿ ਕਈ ਵਾਰ ਸੰਗੀਨ ਕੇਸਾਂ ਤੇ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਆਦਿ ਵਿੱਚ ਚਲਾਨ ਦੇਰੀ ਨਾਲ ਪੇਸ਼ ਹੋਣ ਦਾ ਦੋਸ਼ੀ ਲਾਭ ਲੈਣ ਦੀ ਕੋਸ਼ਿਸ਼ ਕਰਦੇ ਹਨ। ਇਸ ਤੋਂ ਬਿਨ੍ਹਾਂ ਅਦਾਲਤਾਂ ਵੱਲੋਂ ਜਾਰੀ ਸੰਮਨਾਂ ਦੀ ਤਾਮੀਲ ਤੇ ਪੁਲਿਸ ਗਵਾਹਾਂ ਦੀ ਪੇਸ਼ੀ ਵਾਲੇ ਦਿਨ ਵੀ ਹਾਜ਼ਰ ਰਹੇ। ਇਸ ਦੇ ਨਾਲ ਹੀ ਮਾਨਯੋਗ ਸੁਪਰੀਮ ਕੋਰਟ ਤੇ ਹੋਰ ਅਦਾਲਤਾਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵੀ ਇੰਨ-ਬਿੰਨ ਯਕੀਨੀ ਬਣਾਈ ਜਾਵੇ।

ਡਾ. ਪ੍ਰੀਤੀ ਯਾਦਵ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਤੇ ਹੋਰ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਨੂੰ ਜਲਦ ਸਜਾਵਾਂ ਦਿਵਾਉਣ ਲਈ ਚਲਾਨ ਪੇਸ਼ ਕਰਨ ਤੇ ਹੋਰ ਕਾਰਵਾਈ ‘ਚ ਕੋਈ ਦੇਰੀ ਨਾ ਕੀਤੀ ਜਾਵੇ। ਬੈਠਕ ਦੌਰਾਨ ਜ਼ਿਲ੍ਹਾ ਅਟਾਰਨੀ ਲੀਗਲ ਦੇਵਿੰਦਰ ਗੋਇਲ, ਜ਼ਿਲ੍ਹਾ ਅਟਾਰਨੀ ਪ੍ਰਸ਼ਾਸਨ ਕੇਸਰ ਸਿੰਘ, ਐਸ.ਪੀ. ਸਵਰਨਜੀਤ ਕੌਰ, ਡੀਐਸਪੀ ਡੀ ਰਜੇਸ਼ ਮਲਹੋਤਰਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top