Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 10:46 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪਟਿਆਲਾ, 14 ਨਵੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ”ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ।”

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਮੌਕੇ ਭਾਈ ਦਵਿੰਦਰ ਸਿੰਘ ਜੀ ਸੋਹਾਣਾ ਸਾਹਿਬ ਵਾਲਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਤੇ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਮਹਾਨ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੇ ਇਤਿਹਾਸ ਤੇ ਗੁਰਬਾਣੀ ਨਾਲ ਜੋੜਨਗੇ। ਉਨ੍ਹਾਂ ਨੇ ਸਮੂਹ ਸੰਗਤ ਨੂੰ ਵੱਧ-ਚੜ੍ਹਕੇ ਇਸ ਮਹਾਨ ਕੀਰਤਨ ਦਰਬਾਰ ਦੀਆਂ ਹਾਜਰੀਆਂ ਭਰਨ ਦੀ ਬੇਨਤੀ ਕੀਤੀ ਹੈ।

ਡਾ. ਪ੍ਰੀਤੀ ਯਾਦਵ ਨੇ ਕੀਰਤਨ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਇਕ ਸਾਹਿਬਾਨ ਤੇ ਸੰਗਤ ਪੂਰਾ ਸਹਿਯੋਗ ਦੇ ਰਹੀ ਹੈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਬਹੁਤ ਸ਼ਰਧਾ ਭਾਵਨਾ ਨਾਲ ਕਰਵਾ ਰਹੀ ਹੈ। ਇਸ ਮੌਕੇ ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ, ਨਵਰੀਤ ਕੌਰ ਸੇਖੋਂ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮਜ ਕਿਰਪਾਲਵੀਰ ਸਿੰਘ ਤੇ ਹਰਜੋਤ ਕੌਰ, ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਬੀ.ਐਸ. ਬੇਦੀ ਤੇ ਮੈਨੇਜਰ ਦਵਿੰਦਰ ਸਿੰਘ ਵਾਲੀਆ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top