Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:31 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ

ਵਿਦਿਆਰਥੀ ਆਰਵ ਨੇ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਚਮਕਾਇਆ ਪੰਜਾਬ ਦਾ ਨਾਮ

ਪਟਿਆਲਾ 11 ਨਵੰਬਰ – ਪਟਿਆਲਾ ਦੇ ਡੀ.ਏ.ਵੀ.ਪਬਲਿਕ ਸਕੂਲ ਦੇ 6ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਆਰਵ ਕੁਮਾਰ ਨੇ ਆਪਣੀ ਲਾਜਵਾਬ ਪ੍ਰਦਰਸ਼ਨ ਨਾਲ ਸੂਬੇ ਅਤੇ ਸਕੂਲ ਦਾ ਮਾਣ ਵਧਾਇਆ ਹੈ। ਆਰਵ ਨੇ ਇੰਫਾਲ (ਮਨੀਪੁਰ) ਵਿਖੇ ਆਯੋਜਿਤ 27ਵੀਂ ਸਬ-ਜੂਨੀਅਰ ਫੈਨਸਿੰਗ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਸੈਬਰ ਈਵੈਂਟ ਦੇ ਟੀਮ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ , ਜਦਕਿ ਵਿਅਕਤੀਗਤ ਮੁਕਾਬਲਿਆਂ ਵਿੱਚ 6ਵਾਂ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਇਹ ਪ੍ਰਾਪਤੀ ਉਸਦੀ ਲਗਾਤਾਰ ਤੀਜੀ ਨੈਸ਼ਨਲ ਪੱਧਰੀ ਸਫਲਤਾ ਹੈ, ਜੋ ਉਸਦੀ ਦ੍ਰਿੜ ਇੱਛਾ-ਸ਼ਕਤੀ, ਅਨੁਸ਼ਾਸਨ ਅਤੇ ਮਿਹਨਤ ਦਾ ਨਤੀਜਾ ਹੈ।

ਇਸ ਤੋਂ ਇਲਾਵਾ, ਆਰਵ ਕੁਮਾਰ ਨੇ ਹਾਲ ਹੀ ਵਿੱਚ ਹੋਈਆਂ 69ਵੀਂ ਪੰਜਾਬ ਰਾਜ ਅੰਤਰ-ਜਿਲ੍ਹਾ ਸਕੂਲ ਖੇਡਾਂ (2025–26) ਵਿੱਚ ਫੈਨਸਿੰਗ ਦੇ ਟੀਮ ਮੁਕਾਬਲਿਆਂ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਆਪਣੀ ਪ੍ਰਤਿਭਾ ਨੂੰ ਦੁਬਾਰਾ ਸਾਬਤ ਕੀਤਾ ਹੈ।

ਆਰਵ ਇਸ ਸਮੇਂ ਐਨ.ਐਸ.ਐਨ.ਆਈ.ਐਸ ਪਟਿਆਲਾ ਵਿੱਚ ਕਮ-ਐਂਡ-ਪਲੇ ਸਕੀਮ ਤਹਿਤ ਫੈਨਸਿੰਗ ਦੀ ਵਿਦਵਤ ਸਿਖਲਾਈ ਪ੍ਰਾਪਤ ਕਰ ਰਿਹਾ ਹੈ। ਇਹ ਸਕੀਮ ਸੀਨੀਅਰ ਐਗਜਕਿਊਟੀਵ ਡਾਇਰੈਕਟਰ (ਏ) ਵਿਨੀਤ ਕੁਮਾਰ ਦੇ ਸਮਰਪਿਤ ਯਤਨਾਂ ਨਾਲ ਮੁੜ ਚਾਲੂ ਕੀਤੀ ਗਈ ਹੈ, ਜਿਸ ਨੇ ਨੌਜਵਾਨ ਖਿਡਾਰੀਆਂ ਲਈ ਇੱਕ ਮਜ਼ਬੂਤ ਮੰਚ ਮੁਹੱਈਆ ਕਰਵਾਇਆ ਹੈ। ਆਰਵ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਵਿਨੀਤ ਕੁਮਾਰ  ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਪ੍ਰੇਰਣਾ ਨਾਲ ਹੀ ਉਹ ਇਹ ਸਫਲਤਾ ਹਾਸਲ ਕਰ ਸਕਿਆ। ਉਸ ਨੇ ਆਪਣੇ ਕੋਚਾਂ ਅਤੇ ਸਕੂਲ ਦੇ ਅਧਿਆਪਕਾਂ ਦਾ ਵੀ ਹਾਰਦਿਕ ਧੰਨਵਾਦ ਕੀਤਾ, ਜਿਨ੍ਹਾਂ ਨੇ ਹਰ ਪੜਾਅ ’ਤੇ ਉਸਦਾ ਮਨੋਬਲ ਵਧਾਇਆ।

ਦੱਸਣਯੋਗ ਹੈ ਕਿ ਵਿਅਕਤੀਗਤ ਮੁਕਾਬਲਿਆਂ ਵਿੱਚ ਗੋਲਡ ਮੈਡਲ ਪੰਜਾਬ ਦੇ ਮਨਰਾਜ ਸਿੰਘ ਨੇ ਜਿੱਤਿਆ, ਜੋ ਕਿ ਐਨ.ਐਸ.ਐਨ.ਆਈ.ਐਸ ਪਟਿਆਲਾ ਵਿੱਚ ਹੀ ਫੈਨਸਿੰਗ ਦੀ ਸਿਖਲਾਈ ਪ੍ਰਾਪਤ ਕਰ ਰਿਹਾ ਹੈ।

ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਹਾਈ ਪ੍ਰੋਫਾਰਮੈਂਸ ਮੈਨੇਜਰ (HPM) ਕਿਸ਼ਨ ਕੁਮਾਰ ਨੇ ਦੋਹਾਂ ਖਿਡਾਰੀਆਂ ਦੀ ਪ੍ਰਾਪਤੀ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਨੌਜਵਾਨ ਖਿਡਾਰੀਆਂ ਦੀ ਇਹ ਕਾਮਯਾਬੀ ਭਵਿੱਖ ਵਿੱਚ ਪੰਜਾਬ ਅਤੇ ਦੇਸ਼ ਲਈ ਪ੍ਰੇਰਣਾਦਾਇਕ ਸਾਬਤ ਹੋਵੇਗੀ।

Advertisement
Advertisement
Advertisement
Advertisement
Scroll to Top