Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 11:14 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵੱਲੋਂ  95 ਲੱਖ ਰੁਪਏ ਦੇ ਸੜਕ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵੱਲੋਂ  95 ਲੱਖ ਰੁਪਏ ਦੇ ਸੜਕ ਕਾਰਜਾਂ ਦੀ ਸ਼ੁਰੂਆਤ

ਪਟਿਆਲਾ, 12 ਨਵੰਬਰ – ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਰਫ਼ਤਾਰ ਦੇਂਦਿਆਂ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਕਾਕਾ ਕਲੋਨੀ ਅਤੇ ਕੱਲਰ ਕਲੋਨੀ ਵਿੱਚ ਲਗਭਗ 95 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ।

ਇਸ  ਦੌਰਾਨ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਵਿਕਾਸੀ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੜਕਾਂ ਦੀ ਖਰਾਬ ਹਾਲਤ ਬਾਰੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਆ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਨਿਵਾਸੀਆਂ ਨੂੰ ਆਵਾਜਾਈ ਦੀ ਸੁਵਿਧਾ ਮਿਲੇਗੀ ਅਤੇ ਟ੍ਰੈਫਿਕ ਪ੍ਰਣਾਲੀ ਵਿੱਚ ਵੀ ਸੁਧਾਰ ਆਵੇਗਾ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮਿਊਂਸਪਲ ਕਾਰਪੋਰੇਸ਼ਨ ਪਟਿਆਲਾ ਵੱਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਹੇਠ ਕਾਕਾ ਕਲੋਨੀ ਅਤੇ ਕੱਲਰ ਕਲੋਨੀ ਦੀਆਂ ਮੁੱਖ ਗਲੀਆਂ ਅਤੇ ਜੁੜੀਆਂ ਲੇਨਾਂ ਵਿੱਚ ਨਵੀਂ ਸੜਕਾਂ ਬਣਾ ਕੇ ਡਰੇਨੇਜ ਪ੍ਰਣਾਲੀ ਨੂੰ ਵੀ ਬਿਹਤਰ ਕੀਤਾ ਜਾਵੇਗਾ, ਤਾਂ ਜੋ ਮੀਂਹ ਦੇ ਮੌਸਮ ਵਿੱਚ ਪਾਣੀ ਖੜ੍ਹਾ ਨਾ ਹੋਵੇ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਕਿਹਾ ਕਿ ਪਟਿਆਲਾ ਦੇ ਹਰ ਇਲਾਕੇ ਦਾ ਸੰਤੁਲਿਤ ਵਿਕਾਸ ਕਰਨਾ ਸਰਕਾਰ ਦੀ ਪਹਿਲ ਹੈ। ਇਸ ਮੌਕੇ ਵਿਧਾਇਕ ਕੋਹਲੀ ਨੇ ਸਥਾਨਕ ਵਸਨੀਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

ਸਥਾਨਕ ਨਿਵਾਸੀਆਂ ਨੇ ਵਿਧਾਇਕ ਅਤੇ ਮੇਅਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸੜਕ ਨਿਰਮਾਣ ਕਾਰਜਾਂ ਨਾਲ ਉਨ੍ਹਾਂ ਨੂੰ ਕਈ ਸਾਲਾਂ ਤੋਂ ਚਲ ਰਹੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨਵੀਆਂ ਸੜਕਾਂ ਨਾਲ ਇਲਾਕੇ ਦੀ ਸੁੰਦਰਤਾ ਵਧੇਗੀ ਅਤੇ ਲੋਕਾਂ ਦੀ ਰੋਜ਼ਾਨਾ ਆਵਾਜਾਈ ਹੋਰ ਸੌਖੀ ਹੋ ਜਾਵੇਗੀ।

ਇਸ ਮੌਕੇ ਵਾਰਡ ਨੰਬਰ 54 ਤੋਂ ਐਮ ਸੀ ਜਗਮੋਹਨ ਚੌਹਾਨ, ਵਾਰਡ ਨੰਬਰ 60 ਤੋਂ ਇੰਚਾਰਜ ਰੁਪਿੰਦਰ ਸਿੰਘ ਕੋਚ, ਗੋਬਿੰਦ ਬਡੂੰਗਰ, ਐਸ ਈ ਰਾਜਿੰਦਰ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।

Advertisement
Advertisement
Advertisement
Advertisement
Scroll to Top