Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 11:26 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ

ਦੇਵੀਗੜ੍ਹ, 12 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਐਸ.ਡੀ.ਐਮ ਦੂਧਨਸਾਧਾਂ ਕਿਰਪਾਲ ਵੀਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ।

ਗ੍ਰਾਮ ਪੰਚਾਇਤ ਮਗਰ ਸਾਹਿਬ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਖਵਿੰਦਰਸ ਸਿੰਘ, ਰਾਗੀ ਭਾਈ ਹਰਪ੍ਰੀਤ ਸਿੰਘ ਪਟਿਆਲਾ ਤੇ ਪੰਜਾਬੀ ਯੂਨੀਵਰਸਿਟੀ ਤੋਂ ਭਾਈ ਹਰਲਾਲ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਪਿੰਡ ਵਾਸੀਆਂ ਨੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਰਾਗੀ ਸਿੰਘਾਂ ਨੂੰ ਸਿਰੋਪਾਏ ਬਖ਼ਸ਼ੇ ਗਏ।

ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਹਲਕਾ ਸਨੌਰ ਵਿੱਚ ਜਿਹੜੇ ਅਸਥਾਨਾਂ ਨੂੰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ, ਉਨ੍ਹਾਂ ਸਾਰੇ ਸਥਾਨਾਂ ਤੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਦੂਸਰੇ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਅੱਜ ਵੀ ਉਨ੍ਹਾਂ ਦੀ ਸਿੱਖਿਆ ਸਾਨੂੰ ਪ੍ਰੇਰਨਾ ਦਿੰਦੀ ਹੈ।ਚੇਅਰਮੈਨ ਹਡਾਣਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕਦਾ ਹੈ।

ਐਸ.ਡੀ.ਐਮ ਕਿਰਪਾਲਵੀਰ ਸਿੰਘ ਨੇ ਦੱਸਿਆ  ਕਿ ਗ੍ਰਾਮ ਪੰਚਾਇਤ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ। ਐਸ ਡੀ ਐਮ ਨੇ ਆਖਿਆ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ।ਇ

Advertisement
Advertisement
Advertisement
Advertisement
Scroll to Top