Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 11:14 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਦੇ ਮੋਢੇ ਨਾਲ ਪੂਰੀ ਤਰ੍ਹਾਂ ਮੋਢਾ ਜੋੜ ਕੇ ਖੜ੍ਹੀ ਮਾਨ ਸਰਕਾਰ : ਵਿਧਾਇਕ ਗੁਰਲਾਲ ਘਨੌਰ

ਕਿਸਾਨਾਂ ਦੇ ਮੋਢੇ ਨਾਲ ਪੂਰੀ ਤਰ੍ਹਾਂ ਮੋਢਾ ਜੋੜ ਕੇ ਖੜ੍ਹੀ ਮਾਨ ਸਰਕਾਰ : ਵਿਧਾਇਕ ਗੁਰਲਾਲ ਘਨੌਰ

ਘਨੌਰ, 12 ਨਵੰਬਰ : ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਿਧਾਇਕ ਸ. ਗੁਰਲਾਲ ਘਨੌਰ ਨੇ ਅੱਜ ਪਿੰਡ ਚੱਪੜ ਵਿਖੇ ਅਨਾਜ ਮੰਡੀ ਵਿੱਚ 1 ਕਰੋੜ 2 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਇਹ ਸ਼ੈੱਡ 200 ਫੁੱਟ ਲੰਬਾ ਤੇ 75 ਫੁੱਟ ਚੌੜਾ ਹੋਵੇਗਾ, ਜੋ ਖਰੀਦ ਮੌਸਮ ਦੌਰਾਨ ਕਿਸਾਨਾਂ ਅਤੇ ਮਜਦੂਰਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ।
ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਵਿਸ਼ੇਸ਼ ਯਤਨਾਂ ਸਦਕਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹਲਕੇ ਘਨੌਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਸੂਬੇ ਦੀ ਹਰ ਮੰਡੀ ਨੂੰ ਆਧੁਨਿਕ ਸਹੂਲਤਾਂ ਨਾਲ ਸਜਾਉਣਾ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦੀ ਖਰੀਦ-ਫ਼ਰੋਖ਼ਤ ਦੌਰਾਨ ਕਿਸੇ ਕਿਸਮ ਦੀ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਕਿਸਾਨਾਂ ਦੇ ਹਿੱਤਾਂ ਦੀ ਰੱਖਿਆ, ਫਸਲ ਦੀ ਵਾਜ਼ਬ ਕੀਮਤ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਰਕਾਰ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਇਹ ਸ਼ੈੱਡ ਬਣਨ ਨਾਲ ਅਨਾਜ ਮੰਡੀ ਚੱਪੜ ਵਿੱਚ ਮੌਸਮੀ ਤਬਦੀਲੀਆਂ ਜਿਵੇਂ ਤੇਜ਼ ਮੀਂਹ ਜਾਂ ਧੁੱਪ ਦੌਰਾਨ ਵੀ ਕਿਸਾਨਾਂ ਅਤੇ ਮਜ਼ਦੂਰਾਂ ਦੀ ਫਸਲ ਸੁਰੱਖਿਅਤ ਰਹੇਗੀ। ਇਸ ਨਾਲ ਮੰਡੀ ਦਾ ਕੰਮਕਾਜ ਵੀ ਹੋਰ ਸੁਚਾਰੂ ਅਤੇ ਪ੍ਰਬੰਧਿਤ ਢੰਗ ਨਾਲ ਚੱਲੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਹਰ ਹਲਕੇ ਵਿੱਚ ਜਨਹਿੱਤ ਪ੍ਰੋਜੈਕਟਾਂ ਨੂੰ ਤਰਜੀਹ ਦੇ ਕੇ ਨੇਪਰੇ ਚੜਾਇਆ ਜਾ ਰਿਹਾ ਹੈ।
ਵਿਧਾਇਕ ਗੁਰਲਾਲ ਘਨੌਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ‘ਤੇ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੀ ਤਾਮੀਰ ਨਾਲ ਕਿਸਾਨਾਂ, ਮਜਦੂਰਾਂ ਅਤੇ ਆਮ ਜਨਤਾ ਨੂੰ ਮੰਡੀ ਵਿੱਚ ਆਉਣ-ਜਾਣ ਦੀ ਸੁਵਿਧਾ ਹੋਵੇਗੀ ਅਤੇ ਅਨਾਜ ਦੀ ਖਰੀਦ ਪ੍ਰਕਿਰਿਆ ਵੀ ਹੋਰ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਹੋਵੇਗੀ।
ਉਨ੍ਹਾਂ ਇਲਾਕਾ ਨਿਵਾਸੀਆਂ ਨਾਲ ਦਾਅਵਾ ਕੀਤਾ ਕਿ ਚੱਪੜ ਅਨਾਜ ਮੰਡੀ ਵਿਖੇ ਨਿਰਮਾਣ ਅਧੀਨ ਸ਼ੈੱਡ ਦਾ ਕੰਮ ਜਲਦੀ ਮੁਕੰਮਲ ਕਰਕੇ ਕਿਸਾਨਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ।
ਇਸ ਮੌਕੇ ਪਿੰਡ ਵਾਸੀਆਂ ਅਤੇ ਮੰਡੀ ਕਮੇਟੀ ਦੇ ਮੈਂਬਰਾਂ ਨੇ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨ ਸਰਕਾਰ ਵੱਲੋਂ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਵਿੱਚ ਨਵਾਂ ਭਰੋਸਾ ਤੇ ਉਤਸ਼ਾਹ ਪੈਦਾ ਹੋਇਆ ਹੈ।
ਇਸ ਮੌਕੇ ਗੁਰਤਾਜ ਸਿੰਘ ਸੰਧੂ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਹਰਪ੍ਰੀਤ ਹੈਪੀ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਮੰਨਣ, ਗੁਰਪ੍ਰੀਤ, ਦਮਨਪ੍ਰੀਤ ਸਰਪੰਚ ਖੇੜੀ, ਚਮਕੌਰ ਸਿੰਘ, ਮਾਰਕੀਟ ਕਮੇਟੀਆਂ ਦੇ ਅਹੁਦੇਦਾਰ, ਮੈਂਬਰ, ਸਬੰਧਤ ਵਿਭਾਗ ਦੇ ਅਧਿਕਾਰੀ,ਕਿਸਾਨ, ਪੰਚ, ਸਰਪੰਚ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
Advertisement
Advertisement
Advertisement
Advertisement
Scroll to Top