Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:48 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹਿਰ ਵਿੱਚ ਸਿਵਲ ਕੰਮਾਂ ਦੀ ਗੁਣਵੱਤਾ ਦੀ ਹੋਵੇਗੀ ਥਰਡ ਪਾਰਟੀ ਆਡਿਟ — ਮੇਅਰ

ਸ਼ਹਿਰ ਵਿੱਚ ਸਿਵਲ ਕੰਮਾਂ ਦੀ ਗੁਣਵੱਤਾ ਦੀ ਹੋਵੇਗੀ ਥਰਡ ਪਾਰਟੀ ਆਡਿਟ — ਮੇਅਰ

ਪਟਿਆਲਾ, 20 ਨਵੰਬਰ  — ਪਟਿਆਲਾ ਸ਼ਹਿਰ ਵਿੱਚ ਚੱਲ ਰਹੇ ਵੱਖ–ਵੱਖ ਸਿਵਲ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਹੋਰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਇਸ ਸੰਬੰਧੀ ਮੇਅਰ ਕੁੰਦਨ ਗੋਗੀਆ ਨੇ ਅੱਜ ਇੰਜੀਨੀਅਰਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਵੇਬ ਕੋਸ ਕੰਪਨੀ ਦੇ ਨੁਮਾਇੰਦਿਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਮੇਅਰ ਨੇ ਸਪਸ਼ਟ ਕੀਤਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਹੋ ਰਹੇ ਸਾਰੇ ਸਿਵਲ ਕੰਮਾਂ ਦੀ ਥਰਡ ਪਾਰਟੀ ਆਡਿਟ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ, ਤਾਂ ਜੋ ਕੰਮ ਦੀ ਗੁਣਵੱਤਾ, ਟੈਕਨੀਕਲ ਮਿਆਰ ਅਤੇ ਸਰਕਾਰੀ ਖਰਚੇ ਦੀ ਸਹੀ ਵਰਤੋਂ ਦੀ ਪੁਸ਼ਟੀ ਹੋ ਸਕੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਮਕਸਦ ਹੈ ਕਿ ਪਟਿਆਲਾ ਸ਼ਹਿਰ ਵਿੱਚ ਹੋ ਰਹੇ ਕੰਮ ਗੁਣਵੱਤਾ ਦੇ ਸਭ ਮਿਆਰਾਂ ’ਤੇ ਪੂਰੇ ਉਤਰਣ। ਕਈ ਥਾਵਾਂ ਤੋਂ ਲੋਕਾਂ ਵੱਲੋਂ ਸੜਕਾਂ, ਗਲੀਆਂ, ਨਿਕਾਸੀ ਪ੍ਰਣਾਲੀ ਅਤੇ ਹੋਰ ਸਿਵਲ ਕੰਮਾਂ ਬਾਰੇ ਗੁਣਵੱਤਾ ਸਬੰਧੀ ਸ਼ਿਕਾਇਤਾਂ ਵੀ ਆ ਰਹੀਆਂ ਸਨ, ਜਿਸਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਆਮ ਜਨਤਾ ਆਪਣਾ ਕੀਮਤੀ ਟੈਕਸ ਅਦਾ ਕਰਦੀ ਹੈ, ਤਾਂ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ ਕਿ ਉਸ ਪੈਸੇ ਦੀ ਵਰਤੋਂ ਪੂਰੀ ਇਮਾਨਦਾਰੀ ਨਾਲ ਕੀਤੀ ਜਾਵੇ। ਥਰਡ ਪਾਰਟੀ ਆਡਿਟ ਨਾਲ ਇਹ ਯਕੀਨੀ ਬਣੇਗਾ ਕਿ ਕੋਈ ਵੀ ਕੰਮ ਮਨਮਰਜ਼ੀ ਨਾਲ ਜਾਂ ਘੱਟ ਗੁਣਵੱਤਾ ਨਾਲ ਨਹੀਂ ਕੀਤਾ ਜਾਵੇਗਾ।

ਮੇਅਰ ਨੇ ਦੱਸਿਆ ਕਿ ਨਗਰ ਨਿਗਮ ਜਲਦੀ ਹੀ ਥਰਡ ਪਾਰਟੀ ਆਡਿਟ ਲਈ ਟੈਂਡਰ ਜਾਰੀ ਕਰੇਗਾ, ਜਿਸ ਵਿੱਚ ਉਹ ਕੰਪਨੀਆਂ ਸ਼ਾਮਲ ਹੋਣਗੀਆਂ ਜੋ ਤਜਰਬੇਕਾਰ, ਤਕਨੀਕੀ ਤੌਰ ’ਤੇ ਯੋਗ ਅਤੇ ਸਰਕਾਰੀ ਕੰਮਾਂ ਵਿੱਚ ਆਡਿਟ ਕਰਨ ਦੀ ਮਾਹਰ ਹਨ। ਇਹ ਆਡਿਟ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਸਾਈਟ ਦੌਰਿਆਂ, ਮਟੀਰੀਅਲ ਚੈਕ, ਕੰਸਟ੍ਰਕਸ਼ਨ ਮਿਆਰ ਅਤੇ ਤਕਨੀਕੀ ਨਿਰਦੇਸ਼ਾਂ ਅਨੁਸਾਰ ਹੋਣਗੇ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵੀ ਯਕੀਨ ਦਿਵਾਇਆ ਕਿ ਨਗਰ ਨਿਗਮ ਵੱਲੋਂ ਇਹ ਕਦਮ ਸ਼ਹਿਰ ਦੇ ਵਿਕਾਸ ਨੂੰ ਹੋਰ ਮਜ਼ਬੂਤੀ ਦੇਵੇਗਾ ਅਤੇ ਭਵਿੱਖ ਵਿੱਚ ਗੁਣਵੱਤਾ ਸਬੰਧੀ ਕਿਸੇ ਵੀ ਗੜਬੜ ਨੂੰ ਰੂਕਣ ਵਿੱਚ ਮਦਦਗਾਰ ਹੋਵੇਗਾ।

Advertisement
Advertisement
Advertisement
Advertisement
Scroll to Top