Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:06 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਯੂਨੀਵਰਸਿਟੀ ਨੂੰ 22 ਨਵੰਬਰ ਵਾਲੀ ਕਾਨਫ਼ਰੰਸ ਤੁਰੰਤ ਰੱਦ ਕਰਨ ਦੀ ਕੀਤੀ ਮੰਗ

ਪੰਜਾਬ ਯੂਨੀਵਰਸਿਟੀ ਨੂੰ 22 ਨਵੰਬਰ ਵਾਲੀ ਕਾਨਫ਼ਰੰਸ ਤੁਰੰਤ ਰੱਦ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 21 ਨਵੰਬਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ 22 ਨਵੰਬਰ 2025 ਨੂੰ “ਗੁਰੂ ਨਾਨਕ ਰੀਸਰਚ ਇੰਸਟੀਚਿਊਟ, ਬਰਮਿੰਘਮ (ਯੂ.ਕੇ.)” ਦੇ ਬੈਨਰ ਹੇਠ ਵਿਵਾਦਪੂਰਨ ਵਿਅਕਤੀ ਹਰਜਿੰਦਰ ਸਿੰਘ ਦਿਲਗੀਰ ਵੱਲੋਂ ਆਯੋਜਿਤ ਕੀਤੀ ਜਾ ਰਹੀ ਕਾਨਫ਼ਰੰਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

ਉਹਨਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ, ਜੋ ਸਿੱਖ ਪੰਥ ਦਾ ਸਰਵਉੱਚ ਅਸਥਾਨ ਹੈ ਅਤੇ ਸੰਸਾਰ ਭਰ ਦਾ ਸਿੱਖ ਸਮਾਜ ਇੱਥੋਂ ਗੁਰਮਤਿ ਦੀ ਰੋਸ਼ਨੀ ਵਿਚ ਜਾਰੀ ਆਦੇਸ਼ ਨੂੰ ਸਮਰਪਿਤ ਹੈ, ਨੇ 27 ਜੁਲਾਈ 2017 ਨੂੰ ਜਾਰੀ ਕੀਤੇ ਆਪਣੇ ਲਿਖਤੀ ਹੁਕਮਨਾਮੇ ਵਿੱਚ ਸਪਸ਼ਟ ਕੀਤਾ ਸੀ ਕਿ ਦਿਲਗੀਰ ਦੀਆਂ ਲਿਖਤਾਂ ਵਿੱਚ ਇਤਰਾਜ਼ਯੋਗ ਸਮਗਰੀ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਰੋਸ ਨੂੰ ਮੁੱਖ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਦਵਾਨਾਂ ਦੀ ਕਮੇਟੀ ਦੁਆਰਾ ਪੜਤਾਲ ਕਰਵਾਈ ਗਈ ,ਅਤੇ ਪੜਤਾਲੀਆ ਰਿਪੋਰਟ ਵਿੱਚ ਦਿਲਗੀਰ ਦੀਆਂ ਲਿਖਤਾਂ ਵਿੱਚ ਸਿੱਖ ਪੰਥਕ ਮਰਿਆਦਾਵਾਂ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਅੰਮ੍ਰਿਤ, ਨਿੱਤਨੇਮ, ਅਰਦਾਸ, ਦਸਮ ਗ੍ਰੰਥ ਦੀ ਬਾਣੀ ਅਤੇ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਆਦਿ ਸਬੰਧੀ ਬਹੁਤ ਹੀ ਨੀਵੇਂ ਪੱਧਰ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਸਪਸ਼ਟ ਤੌਰ ’ਤੇ ਸਾਬਤ ਹੋਈ।

ਜਿਸ ਨੂੰ ਮੁੱਖ ਰੱਖ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਨੇ ਦੀਰਘ ਵਿਚਾਰ ਕਰਨ ਉਪਰ ਫ਼ੈਸਲਾ ਕਰਦਿਆਂ ਸਿੱਖ ਸੰਗਤ ਨੂੰ ਆਦੇਸ਼ ਕੀਤਾ ਕਿ ਜਿੰਨੀ ਦੇਰ ਤੱਕ ਹਰਜਿੰਦਰ ਦਿਲਗੀਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਨਹੀਂ ਦੇ ਦਿੰਦੇ ਉਹਨਾਂ ਚਿਰ ਸਿੱਖ ਸੰਗਤਾਂ ਉਸ ਨੂੰ ਮੂੰਹ ਨਾ ਲਾਉਣ ਅਤੇ ਕਿਸੇ ਵੀ ਧਾਰਮਿਕ, ਸਮਾਜਿਕ, ਰਾਜਨੀਤਿਕ ਸਟੇਜ ਉੱਪਰ ਉਸ ਨੂੰ ਨਾ ਬੋਲਣ ਦਿੱਤਾ ਜਾਵੇ ਤੇ ਉਸ ਦੀਆਂ ਲਿਖੀਆਂ ਕਿਤਾਬਾਂ ਉੱਪਰ ਵੀ ਪੂਰਨ ਤੌਰ ਤੇ ਰੋਕ ਲਗਾਈ ਗਈ।

ਉਹਨਾਂ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਸਿੱਖ ਸੰਗਤ ਦੇ ਆਦਰ ਨੂੰ ਮੁੱਖ ਰੱਖਦਿਆਂ ਦਿਲਗੀਰ ਨੂੰ ਯੂਨੀਵਰਸਿਟੀ ਦਾ ਮੰਚ ਨਾ ਦਿੱਤਾ ਜਾਵੇ। ਅਤੇ ਉਸ ਦੁਆਰਾ ਕਰਵਾਈ ਜਾਣ ਵਾਲੀ ਇਹ ਕਾਨਫ਼ਰੰਸ ਤੁਰੰਤ ਰੱਦ ਕੀਤੀ ਜਾਵੇ।

Advertisement
Advertisement
Advertisement
Advertisement
Scroll to Top