Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:50 pm

+91 90915 01313 , +91 90916 01313

punjabbanni@gmail.com
punjabbani@yahoo.com

ਦਸਮੇਸ਼ ਪਿਤਾ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਦਸਮੇਸ਼ ਪਿਤਾ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪਟਿਆਲਾ 21 ਨਵੰਬਰ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਿਰਕਤ ਕੀਤੀ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਜਿਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਕਰਵਾ ਰਹੀ ਹੈ, ਉਥੇ ਹੀ ਦਸਮੇਸ਼ ਪਿਤਾ ਸ੍ਰੀ ਗੁਰੂ ਗੇੋਬਿੰਦ ਸਿੰਘ ਜੀ ਦਾ ਗੁਰਤਾਗੱਦੀ ਦਿਵਸ ਜੋਸ਼ੋ ਖਰੋਸ਼ ਨਾਲ ਮਨਾਏਗੀ।

ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 23 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਜਾਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੇ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਸਮਾਗਮਾਂ ਵਿਚ ਸ਼ਿਰਕਤ ਕਰਕੇ ਮਨਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਊਟੇਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ ਆਦਿ ਵੀ ਸ਼ਾਮਲ ਸਨ।

Advertisement
Advertisement
Advertisement
Advertisement
Scroll to Top