Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਵੱਲੋਂ 'ਕੋਹਾ' ਸਾਫ਼ਟਵੇਅਰ ਦੀ ਸ਼ੁਰੂਆਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 24 August, 2023, 07:26 PM

ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਵੱਲੋਂ ‘ਕੋਹਾ’ ਸਾਫ਼ਟਵੇਅਰ ਦੀ ਸ਼ੁਰੂਆਤ
-ਪੁਸਤਕਾਂ ਕਢਵਾਉਣ ਅਤੇ ਵਾਪਸ ਕਰਨ ਜਿਹੇ ਕਾਰਜ ਹੋਣਗੇ ਹੋਰ ਸੁਚਾਰੂ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਦੀ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਵੱਲੋਂ ਪੁਸਤਕਾਂ ਕਢਵਾਉਣ ਅਤੇ ਵਾਪਸ ਕਰਨ ਜਿਹੇ ਬਹੁਤ ਸਾਰੇ ਕੰਮਾਂ ਨੂੰ ਹੋਰ ਸੁਚਾਰੂ ਬਣਾਉਣ ਲਈ ‘ਕੋਹਾ’ ਸਾਫ਼ਟਵੇਅਰ ਦੀ ਸ਼ੁਰੂਆਤ ਕੀਤੀ ਹੈ। ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਅੱਜ ਇਸ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੀ ਅਗਵਾਈ ਵਿੱਚ ਇਸ ਸਾਫ਼ਟਵੇਅਰ ਵਿੱਚ ਕੰਮ ਕਾਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਨਵੇਂ ਸਾਫ਼ਟਵੇਅਰ ਵਿੱਚ ਪੁਸਤਕਾਂ ਕਢਵਾਉਣ ਅਤੇ ਵਾਪਸ ਕਰਨ ਆਦਿ ਸੇਵਾਵਾਂ ਦਾ ਮੁਆਇਨਾ ਵੀ ਕੀਤਾ ਗਿਆ। ਉਨ੍ਹਾਂ ਲਾਇਬ੍ਰੇਰੀ ਇੰਚਾਰਜ ਅਤੇ ਸਮੂਹ ਸਟਾਫ਼ ਨੂੰ ਇਸ ਨਵੇਂ ਸਾਫ਼ਟਵੇਅਰ ਨੂੰ ਅਪਣਾਏ ਜਾਣ ਦਾ ਕੰਮ ਮੁਕੰਮਲ ਹੋਣ ਉੱਤੇ ਵਧਾਈ ਦਿੱਤੀ।
ਇਸ ਮੌਕੇ ਰਜਿਸਟਰਾਰ ਡਾ. ਨਵਜੋਤ ਕੌਰ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ। ਉਨ੍ਹਾਂ ਵੱਲੋਂ ਵੀ ਇਸ ਨਵੇਂ ਕਾਰਜ ਲਈ ਸਮੂਹ ਲਾਇਬ੍ਰੇਰੀ ਸਟਾਫ਼ ਦੀ ਸ਼ਲਾਘਾ ਕੀਤੀ ਗਈ।
ਇੰਚਾਰਜ ਲਾਇਬ੍ਰੇਰੀ ਡਾ. ਗੁਰਜੀਤ ਕੌਰ ਨੇ ਇਸ ਮੌਕੇ ਦੱਸਿਆ ਕਿ ‘ਕੋਹਾ’ ਸਾਫ਼ਟਵੇਅਰ ਓਪਨ ਸੋਰਸ ਅਤੇ ਮੁਫ਼ਤ ਵਿੱਚ ਉਪਲਬਧ ਸਾਫ਼ਟਵੇਅਰ ਹੈ। ਉਨ੍ਹਾਂ ਨੇ ਲਾਇਬ੍ਰੇਰੀ, ਪਾਠਕਾਂ ਅਤੇ ਸਟਾਫ਼ ਲਈ ਇਸ ਸਾਫ਼ਟਵੇਅਰ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਗੱਲ ਕੀਤੀ ਅਤੇ ਵਾਈਸ ਚਾਂਸਲਰ, ਰਜਿਸਟਰਾਰ ਅਤੇ ਸਮੂਹ ਸਟਾਫ਼ ਅਤੇ ਪਾਠਕਾਂ ਦਾ ਧੰਨਵਾਦ ਕੀਤਾ।
ਸਿੱਖਿਆ ਫ਼ੈਕਲਟੀ ਡੀਨ ਡਾ. ਜਸਰਾਜ ਕੌਰ ਅਤੇ ਕਾਰਜਕਾਰੀ ਇੰਜੀਨੀਅਰ ਨਰੇਸ਼ ਮਿੱਤਲ ਵੱਲੋਂ ਵੀ ਆਪਣੀ ਟੀਮ ਸਮੇਤ ਇਸ ਮੌਕੇ ਸ਼ਮੂਲੀਅਤ ਕੀਤੀ ਗਈ।



Scroll to Top