Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:48 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਵੱਲੋਂ ਫੰਡਾਂ ਦੀ ਲਹਿਰ ਨਾਲ ਪਿੰਡਾਂ ' ਚ ਵਿਕਾਸ ਕਾਰਜ ਤੇਜ਼

ਸਿਹਤ ਮੰਤਰੀ ਵੱਲੋਂ ਫੰਡਾਂ ਦੀ ਲਹਿਰ ਨਾਲ ਪਿੰਡਾਂ ' ਚ ਵਿਕਾਸ ਕਾਰਜ ਤੇਜ਼

ਪਟਿਆਲਾ, 21 ਨਵੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਕਾਸ ਅਤੇ ਫੰਡਾਂ ਦੀ ਲਹਿਰ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਹਰਦਾਸਪੁਰ, ਕਾਲਵਾ, ਨੰਦਪੁਰ ਕੇਸ਼ੋਂ, ਚਲੈਲਾ, ਰੋਹਰਗੜ੍ਹ, ਕਿਸ਼ਨਗੜ੍ਹ, ਰੋਹਟੀ ਖ਼ਾਸ, ਇੱਛੇਵਾਲ ਅਤੇ ਸਿਉਨਾ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਵਿਕਾਸ ਫੰਡਾਂ ਦੀ ਵੰਡ ਕੀਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ ਸੁਵਿਧਾਵਾਂ ਤੇ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਦੇ ਰਸਤੇ ਤਿਆਰ ਕਰਨਾ ਹੈ।

ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਕੀਤੇ ਫੰਡਾਂ ਰਾਹੀਂ ਹੁਣ ਇਹਨਾਂ ਪਿੰਡਾਂ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਨ੍ਹਾਂ ਵਿੱਚ ਪੰਜ ਸਾਲ ਦੀ ਗਰੰਟੀ ਵਾਲੀਆਂ ਪੱਕੀਆਂ ਸੜਕਾਂ ,  ਫਿਰਨੀ ਦੇ ਕੰਮ, ਕਮਿਊਨਿਟੀ ਹਾਲ,  ਖੇਡ ਮੈਦਾਨ ਅਤੇ ਹੋਰ ਆਧੁਨਿਕ  ਢਾਂਚੇ ਦੀ ਨਿਰਮਾਣ ਪ੍ਰਕਿਰਿਆ ਸ਼ਾਮਲ ਹੈ। ਇਹ ਸਹੂਲਤਾਂ ਸਿਰਫ਼ ਪਿੰਡਾਂ ਦੀ ਸੋਭਾ ਹੀ ਨਹੀਂ ਵਧਾਉਣਗੀਆਂ ਸਗੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਲਈ ਵੱਧ ਤੋ ਵੱਧ ਮੌਕੇ ਪ੍ਰਦਾਨ ਕਰਨਗੀਆਂ।

ਉਹਨਾਂ ਕਿਹਾ ਕਿ ਪਿੰਡਾਂ ਦੇ ਕਈ ਥਾਵਾਂ ‘ਤੇ ਮੌਜੂਦ ਬੇਕਾਰ ਪਏ ਟੋਭੇ ਹੁਣ ਹਟਾ ਕੇ ਉਨ੍ਹਾਂ ਦੀ ਥਾਂ ਦਰੱਖਤ ਲਗਾਏ ਜਾਣਗੇ, ਤਾਂ ਜੋ ਪਿੰਡਾਂ ਦੀ ਹਵਾ ਅਤੇ ਵਾਤਾਵਰਣ ਹੋਰ  ਸੁੰਦਰ ਬਣ ਸਕੇ।

ਸਿਹਤ ਮੰਤਰੀ ਨੇ ਦੱਸਿਆ ਕਿ ਬਹੁਤ ਜਲਦ ਪਿੰਡਾਂ ਵਿੱਚ “ਈ-ਰਿਕਸ਼ਾ ਸਰਵਿਸ” ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਪਹਿਲ ਨਾਲ ਇੱਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਤਿਆਰ ਹੋਣਗੇ, ਦੂਜੇ ਪਾਸੇ ਪਿੰਡ ਵਾਸੀਆਂ,  ਖ਼ਾਸ ਕਰਕੇ ਬਜ਼ੁਰਗਾਂ, ਵਿਦਿਆਰਥੀਆਂ ਅਤੇ ਮਹਿਲਾਵਾਂ ਨੂੰ ਆਵਾਜਾਈ ਸੁਵਿਧਾ ਪ੍ਰਾਪਤ ਹੋਵੇਗੀ।

ਇਸ ਮੌਕੇ ਸਿਹਤ ਮੰਤਰੀ  ਨੇ ਪਿੰਡਾਂ ਦੀਆਂ ਮਹਿਲਾਵਾਂ ਲਈ ਵੀ ਖ਼ਾਸ ਐਲਾਨ ਕੀਤਾ। ਉਹਨਾਂ ਦੱਸਿਆ ਕਿ ਹੁਣ ਬੀਬੀਆਂ ਅਤੇ ਭੈਣਾਂ ਨੂੰ ਸੈਲਫ ਹੈਲਪ ਗਰੁੱਪਾਂ ਰਾਹੀਂ ਹੋਰ ਵਧੇਰੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਓਹਨਾ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਪਿੰਡ ਦੀ ਮਹਿਲਾ ਘਰੇਲੂ ਉਦਯੋਗਾਂ ਰਾਹੀਂ ਮਜ਼ਬੂਤ ਅਤੇ ਆਤਮਨਿਰਭਰ ਬਣੇ।

ਇਸ ਤੋਂ ਇਲਾਵਾ, ਡਾ. ਬਲਬੀਰ ਸਿੰਘ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਹੋ ਕੇ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਨ ਨੂੰ ਸਮਰਪਿਤ ਸਮਾਗਮਾਂ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ ।

Advertisement
Advertisement
Advertisement
Advertisement
Scroll to Top