Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 4:17 am

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਦੇ 'ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ' ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ

ਯੂਨੀਵਰਸਿਟੀ ਦੇ 'ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ' ਵਿਖੇ ਦੋ-ਰੋਜ਼ਾ ਵਰਕਸ਼ਾਪ ਸ਼ੁਰੂ

ਪਟਿਆਲਾ, 15 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ‘ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਸਿਖਲਾਈ ਕੇਂਦਰ’ (ਆਈ.ਏ.ਐੱਸ.ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵੱਲੋਂ   ‘ਮੈਂਟਲ ਏਬਿਲਿਟੀ, ਰੀਜ਼ਨਿੰਗ ਸਕਿੱਲਜ਼ ਅਤੇ ਪ੍ਰਸਨਲ ਇਫੈਕਟਿਵਨੈਸ’ ਵਿਸ਼ੇ ਉੱਤੇ ਕਰਵਾਈ ਜਾ ਰਹੀ ਦੋ-ਰੋਜ਼ਾ ਵਰਕਸ਼ਾਪ ਦਾ ਆਗਾਜ਼ ਹੋ ਗਿਆ ਹੈ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਵਰਗੇ ਗੁਣ ਵਿਅਕਤੀ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਦ੍ਰਿੜ੍ਹ ਨਿਸਚਾ ਹੋਵੇ ਤਾਂ ਯੂਨੀਅਨ, ਸਿਵਲ ਅਤੇ ਚੋਟੀ ਦੀਆਂ ਹੋਰ ਪ੍ਰਤਿਯੋਗੀ-ਪ੍ਰੀਖਿਆਵਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰ ਕੇ ਅਸੀਂ ਆਪਣੀ ਮੰਜ਼ਿਲ ਉੱਤੇ ਪੁੱਜ ਸਕਦੇ ਹਾਂ।

ਉਨ੍ਹਾਂ ਸੈਂਟਰ ਨੂੰ ਇਸ ਅਹਿਮ ਵਰਕਸ਼ਾਪ ਦੇ ਆਯੋਜਨ ਲਈ ਮੁਬਾਰਕ ਦਿੰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸੈਂਟਰ ਦੀਆਂ ਪ੍ਰਤਿਯੋਗੀ-ਪ੍ਰੀਖਿਆਵਾਂ ਦੀ ਸਿਖਲਾਈ ਹਾਸਲ ਕਰਨ ਲਈ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉੱਚ-ਅਹੁਦਿਆਂ ਦੀ ਪ੍ਰਾਪਤੀ ਕੀਤੀ ਜਾ ਸਕੇ।

 ਕੇਂਦਰ ਦੇ ਡਾਇਰੈਕਟਰ ਪ੍ਰੋਫੈਸਰ ਅਜੀਤਾ ਨੇ ਸਵਾਗਤੀ ਸ਼ਬਦ ਬੋਲਦਿਆਂ ਇਸ ਕੇਂਦਰ ਦੇ ਇਤਿਹਾਸ, ਭਿੰਨ-ਭਿੰਨ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਕੋਰਸਾਂ ਅਤੇ ਹੋਰ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿਖੇ ਉੱਚ ਕੋਟੀ ਦੀਆਂ ਪ੍ਰੀਖਿਆਵਾਂ ਦੀ ਟ੍ਰੇਨਿੰਗ ਹਾਸਲ ਕਰ ਕੇ  ਅਨੇਕ ਵਿਦਿਆਰਥੀ ਉੱਚੇ ਅਹੁੱਦੇ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਮਾਹਿਰ ਵਿਦਵਾਨਾਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ਼ ਹੋਰ ਵਿਕਾਸਮਈ ਯੋਜਨਾਵਾਂ ਆਰੰਭ ਕੀਤੀਆਂ ਜਾ ਰਹੀਆਂ ਹਨ।

 ਵਰਕਸ਼ਾਪ ਦੇ ਵਿਸ਼ੇਸ਼ ਮਹਿਮਾਨ ਸੁਪਰਡੰਟ ਪੁਲਿਸ ਮੁਹਾਲੀ ਸ੍ਰੀ ਮੋਹਿਤ ਅਗਰਵਾਲ ਨੇ ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਸਾਡੇ ਕੋਲ ਅਸਲੀਅਤ  ਨੂੰ ਸਮਝਣ ਤੇ ਪਛਾਨਣ ਦਾ ਵਿਵੇਕ ਹੋਣਾ ਚਾਹੀਦਾ ਹੈ ਅਤੇ ਜੀਵਨ ਵਿਚ ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ। ਅਗਾਂਹਵਧੂ ਸੋਚਣੀ ਅਤੇ ਮਿਹਨਤ ਸਾਡੇ ਲਈ ਸਫਲਤਾ ਦੇ ਦਰਵਾਜ਼ੇ ਖੋਲ੍ਹਦੀ ਹੈ।

 ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਉਦਘਾਟਨ ਸੈਸ਼ਨ ਦੇ ਅੰਤ ਵਿੱਚ ਸਫਲਤਾ ਹਾਸਲ ਕਰਨ ਦੇ ਗੁਣ ਬਾਰੇ ਗੱਲ ਕਰਦਿਆਂ ਸਭਨਾਂ ਦਾ ਧੰਨਵਾਦ ਕੀਤਾ।

ਇਸ ਦੌਰਾਨ ਸ੍ਰੀ ਅਮਿਤ ਗੁਲਾਟੀ ਰਚਿਤ ਪੁਸਤਕ ‘ਕਰੰਟ ਅਫੇਅਰਜ਼’ ਦਾ ਲੋਕਅਰਪਣ ਵੀ ਕੀਤਾ ਗਿਆ। ਉਦਘਾਟਨੀ ਸੈਸ਼ਨ ਦਾ ਮੰਚ ਸੰਚਾਲਨ ਡਾ. ਦਰਸ਼ਨ ਸਿੰਘ ਆਸ਼ਟ ਨੇ ਕੀਤਾ।

ਪਹਿਲੇ ਦਿਨ ਦੇ ਦੂਜੇ ਸੈਸ਼ਨ ਵਿਚ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਨੇ ਮਨੋਵਿਗਿਆਨ ਅਤੇ ਭਾਵਨਾਤਮਕ ਸਰੋਕਾਰਾਂ ਬਾਰੇ ਅਤੇ ਤੀਜੇ ਸੈਸ਼ਨ ਵਿਚ ਸੈਂਟਰ ਦੇ ਅਧਿਆਪਕ ਸ਼੍ਰੀ ਅਮਿਤ ਗੁਲਾਟੀ ਨੇ ਵੈਦਿਕ ਮੈਥ ਵਿਸ਼ੇ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ।

ਇਨ੍ਹਾਂ ਦੋਵਾਂ ਸੈਸ਼ਨਾਂ ਵਿਚ ਕ੍ਰਮਵਾਰ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ, ਸਾਬਕਾ ਡੀਨ ਫੈਕਲਟੀ ਮੈਡੀਸਨ ਡਾ. ਪਵਨ ਕ੍ਰਿਸ਼ਨ, ਜੀਵ ਵਿਗਿਆਨ ਵਿਭਾਗ ਦੇ ਮੁਖੀ ਡਾ. ਉਂਕਾਰ ਸਿੰਘ ਬੜੈਚ ਅਤੇ ਡਾਇਰੈਕਟਰ, ਯੁਵਕ ਭਲਾਈ ਵਿਭਾਗ ਡਾ. ਭੀਮ ਇੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।

    ਇਸ ਵਰਕਸ਼ਾਪ ਵਿਚ ਯੂਨੀਵਰਸਿਟੀ ਕਾਲਜ, ਘਨੌਰ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ, ਡਾ. ਪਰਮਜੀਤ ਕੌਰ, ਡਾ. ਹਰੀਸ਼ ਕੁਮਾਰ, ਡਾ. ਦਵਿੰਦਰ ਸਿੰਘ ਆਦਿ ਤੋਂ ਇਲਾਵਾ ਸੈਂਟਰ ਦੇ ਅਧਿਆਪਕ, ਸਮੁੱਚਾ ਅਮਲਾ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਅਧਿਕਾਰੀ ਸ਼ਾਮਲ ਸਨ।

Scroll to Top