Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 10:46 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਿੰਦਰਾ ਕਾਲਜ ਵਿਖੇ ਕਰਵਾਇਆ ਵਿਸ਼ੇਸ ਲੈਕਚਰ

ਮਹਿੰਦਰਾ ਕਾਲਜ ਵਿਖੇ ਕਰਵਾਇਆ ਵਿਸ਼ੇਸ ਲੈਕਚਰ

ਪਟਿਆਲਾ, 15 ਨਵੰਬਰ : ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਮੌਕੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ 150 ਸਾਲਾਂ ਸਫ਼ਰ-ਏ-ਫ਼ਕਰ ਦੇ ਪ੍ਰੋਗਰਾਮਾਂ ਦੀ ਲੜੀ ਤਹਿਤ ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਦੀ ਸਰਪ੍ਰਸਤੀ ਹੇਠ ਸਭਾ ਭਵਨ ਵਿਖੇ ਇਤਿਹਾਸ ਵਿਭਾਗ ਵੱਲੋ ‘ਗੂਰੂ ਪਰੰਪਰਾ ਅਤੇ ਸ਼ਹਾਦਤ’ ਵਿਸ਼ੇ ਉਪਰ ਵਿਸ਼ੇਸ਼ ਲੈਕਚਰ ਹੋਇਆ।

ਇਸ ਲੈਕਚਰ ਲਈ ਮੁੱਖ ਬੁਲਾਰੇ ਵਜੋਂ ਡਾ. ਹਰਪਾਲ ਸਿੰਘ ਪੰਨੂ ਜੀ ਨੇ ਸ਼ਿਰਕਤ ਕੀਤੀ। ਇਤਿਹਾਸ ਵਿਭਾਗ ਦੇ ਮੁਖੀ ਡਾ. ਪੁਨੀਤ ਨੇ ਬੜੇ ਹੀ ਸੁਚੱਜੇ ਢੰਗ ਨਾਲ ਮੰਚ ਸੰਚਾਲਨ ਕਰਦਿਆਂ ਡਾ. ਹਰਪਾਲ ਸਿੰਘ  ਪੰਨੂ ਜੀ ਦੀਆਂ ਪ੍ਰਾਪਤੀਆਂ ਤੇ ਅਕਾਦਮਿਕ ਸਫ਼ਰ ਬਾਰੇ ਮੁੱਲਵਾਨ ਜਾਣਕਾਰੀ ਦਿੱਤੀ ਤੇ ਆਈਆਂ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ।

ਡਾ. ਪੰਨੂ ਨੇ ਮੁੱਖ ਲੈਕਚਰ ਤੋਂ ਪਹਿਲਾਂ ਆਪਣੇ ਜੀਵਨ ਦੀਆਂ ਮੁਢਲੀਆਂ ਯਾਦਾਂ ਤੇ ਅਨੁਭਵ ਨੂੰ ਬੜੇ ਸੂਖਮ ਢੰਗ ਨਾਲ ਬਿਆਨ ਕੀਤਾ। ਇਸ ਉਪਰੰਤ ਡਾ. ਪੰਨੂ ਜੀ ਨੇ ਪੰਜਾਬ ਦੀ ਧਰਤੀ ‘ਤੇ ਲਿਖੇ ਗਏ ਧਾਰਮਿਕ ਗ੍ਰੰਥਾਂ ਬਾਰੇ ਗੱਲ ਕਰਦਿਆਂ ਗੁਰੂ ਪਰੰਪਰਾ ਬਾਰੇ ਬੜੇ ਵਿਸਥਾਰ ਸਹਿਤ ਚਰਚਾ ਕੀਤੀ। ਡਾ. ਪੰਨੂ ਜੀ ਨੇ ਸ਼ਹੀਦ ਤੇ ਸ਼ਹਾਦਤ ਸ਼ਬਦਾਂ ਦੇ ਸੰਕਲਪ ਦੀ ਸੁਚੱਜੀ ਵਿਆਖਿਆ ਕਰਦਿਆਂ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ਬਾਲਪਣ ਤੋਂ ਲੈ ਕੇ ਸ਼ਹਾਦਤ ਤੱਕ ਦੀ ਅਦੁੱਤੀ ਗਾਥਾ ਨੂੰ ਦਿਲਚਸਪੀ ਨਾਲ ਬਿਆਨ ਕੀਤਾ।

ਇਸ ਮੌਕੇ ਕਾਲਜ ਕੌਂਸਲ ਮੈਂਬਰ ਪ੍ਰੋਫੈਸਰ ਲਵਲੀਨ ਪਰਮਾਰ, ਡਾ. ਅੰਮ੍ਰਿਤ ਸਮਰਾ ਅਤੇ ਇਤਿਹਾਸ ਵਿਭਾਗ ਦੀ ਸਮੁੱਚੀ ਅਧਿਆਪਕ ਫੈਕਲਟੀ ਤੋਂ ਇਲਾਵਾ ਕਾਲਜ ਦੇ ਹੋਰਨਾਂ ਵਿਭਾਗਾਂ ਤੋਂ ਪ੍ਰੋਫੈਸਰ ਸਾਹਿਬਾਨਾਂ ਨੇ ਸ਼ਮੁਲੀਅਤ ਕੀਤੀ। ਅਖੀਰ ਵਿੱਚ ਇਤਿਹਾਸ ਵਿਭਾਗ ਦੇ ਪ੍ਰੋ. ਡਾ. ਕਿਰਨਜੀਤ ਕੌਰ ਨੇ ਵਿਦਿਅਰਥੀਆਂ ਤੇ ਹੋਰਨਾਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top