Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 10:17 pm

+91 90915 01313 , +91 90916 01313

punjabbanni@gmail.com
punjabbani@yahoo.com

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ-ਜੌੜਾਮਾਜਰਾ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ-ਜੌੜਾਮਾਜਰਾ

ਸਮਾਣਾ, 18 ਨਵੰਬਰ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾ ਕੇ ਨੌਜ਼ਵਾਨਾਂ ਨੂੰ ਨਸ਼‌ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਵਿਧਾਇਕ ਜੌੜਾਮਾਜਰਾ ਨੇ ਇਸ ਦੌਰਾਨ ਆਪਣੇ ਹਲਕੇ ਦੇ ‌ਦੋ ਪਿੰਡਾਂ ਸੇਖੂਪੁਰ ਅਤੇ ਸ਼ੇਰਮਾਜਰਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਦੋ ਖੇਡ ਦੇ ਮਾਡਲ ਮੈਦਾਨ ਤਿਆਰ ਕਰਨ ਦੇ ਨੀਂਹ ਪੱਥਰ ਰੱਖੇ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਸੇਖੂਪੁਰ ਵਿਖੇ ਸਵਾ ਏਕੜ ਵਿੱਚ ਬਣਨ ਵਾਲੇ ਇਸ ਗਰਾਊਂਡ ਤੇ ਲਗਭਗ 35 ਲੱਖ ਰੁਪਏ ਖਰਚੇ ਜਾਣਗੇ ਇਸੇ ਤਰ੍ਹਾਂ ਪਿੰਡ ਸ਼ੇਰ ਮਾਜਰਾ ਵਿਖੇ ਵੀ ਲਗਭਗ 3 ਏਕੜ ਵਿੱਚ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਖੇਡ ਦਾ ਮੈਦਾਨ ਤਿਆਰ ਹੋਵੇਗਾ।

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਸਿਹਤ, ਸਿੱਖਿਆ ਅਤੇ ਰੋਜ਼ਗਾਰ ਹੈ, ਇਸ ਤਹਿਤ ਹੀ ਨੌਜਵਾਨਾਂ ਨੂੰ ਆਪਣੇ ਪੈਰਾਂ ਉਤੇ ਖੜ੍ਹੇ ਹੋਣ ਦੇ ਕਾਬਲ ਬਣਾਉਣ ਅਤੇ ਨਸ਼‌ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋ‌ੜਨ ਦੇ ਉਪਰਾਲੇ ਕਰਦੇ ਹੋਏ ਰਾਜ ਭਰ ਵਿੱਚ ਸਾਰੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਮੌਕੇ ਗੁਰਦੇਵ ਟਿਵਾਣਾ ਅਤੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂ ਮਾਜਰਾ ਬਲਾਕ ਇੰਚਾਰਜ ਨਵਪ੍ਰੀਤ ਉੱਚਾ ਗਾਉ, ਬਲਜਿੰਦਰ ਸਿੰਘ ਪਹਾੜਪੁਰ, ਬਲਕਾਰ ਸਿੰਘ ਰਾਜਗੜ੍ਹ, ਜਸਵੰਤ ਸਿੰਘ ਅਤੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਯੂਥ ਦੇ ਮੈਂਬਰ ਸਾਹਿਬਾਨ ਅਤੇ ਪਿੰਡ ਵਾਸੀ ਮੌਜੂਦ ਸਨ।

ਇਸ ਮੌਕੇ ਇਨ੍ਹਾਂ ਪਿੰਡਾਂ ਦੇ ਖਿਡਾਰੀਆਂ ਨੇ ਵਿਧਾਇਕ ਜੌੜਾਮਾਜਰਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਮੰਗ ਪੂਰੀ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਲਈ ਖੇਡਾਂ ਵਿੱਚ ਆਪਣਾ ਨਾਮ ਕਮਾਉਣ ਦਾ ਬਹੁਤ ਚੰਗਾ ਮੌਕਾ ਦਿੱਤਾ ਹੈ। ਪਿੰਡਾਂ ਦੇ ਵਸਨੀਕਾਂ ਨੇ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਚੰਗਾ ਉਪਰਾਲਾ ਹੈ।

Advertisement
Advertisement
Advertisement
Advertisement
Scroll to Top