Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 10:17 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ

ਨਾਭਾ/ਪਟਿਆਲਾ 18 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਜੀ ਨਾਭਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖਨਿਵਾਰਨ ਲਈ ਰਵਾਨਾ ਕੀਤਾ ਗਿਆ।

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਮੁੱਖਵਾਕ ਅਤੇ ਅਰਦਾਸ ਉਪਰੰਤ ਗੁਰੂ ਮਹਾਰਾਜ ਜੀ ਦਾ ਪਾਵਨ ਸਰੂਪ ਅਦਬ ਤੇ ਸਤਿਕਾਰ ਨਾਲ ਗੁਰੂ ਸਾਹਿਬ ਜੀ ਦੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ ਅਤੇ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਵਿਖਾਏ।

ਨਗਰ ਕੀਰਤਨ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਹਰਦੀਪ ਕੌਰ ਖੌਖ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਬਲਤੇਜ ਸਿੰਘ ਖੌਜ, ਜਥੇਦਾਰ ਜਸਮੇਰ ਸਿੰਘ ਲਾਛੜੂ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਰਾਣੀ ਪ੍ਰੀਤੀ ਸਿੰਘ, ਗੁਰਦੁਆਰਾ ਪ੍ਰਬੰਧਕ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਤੋਂ ਇਲਾਵਾ ਪੁੱਜੇ ਸੰਤ ਮਹਾਂਪੁਰਸ਼ਾਂ ਵਿਚ ਬਾਬਾ ਗੁਲਜ਼ਾਰ ਸਿੰਘ ਫਤਿਹਗੜ੍ਹ ਸਾਹਿਬ ਵਾਲੇ, ਬਾਬਾ ਰੌਸ਼ਨ ਸਿੰਘ, ਹਲਕਾ ਇੰਚਾਰਜ ਮੱਖਣ ਸਿੰਘ ਹਲਕਾ ਉਚੇਚੇ ਤੌਰ ’ਤੇ ਸ਼ਾਮਲ ਸਨ।

ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਹਰਦੀਪ ਕੌਰ ਖੌਖ ਨੇ ਕਿਹਾ ਕਿ ਨੋਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸਮੁੱਚੀ ਲੁਕਾਈ ਲਈ ਮਹਾਨ ਕਾਰਜ ਕੀਤੇ ਅਤੇ ਉਨ੍ਹਾਂ ਦਾ ਜੀਵਨ ਮਾਨਵਤਾ ਦੇ ਕਲਿਆਣਮਈ ਕਾਰਜਾਂ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਫਲਸਫੇ ਨਾਲ ਜੋੜਨ ਲਈ ਸਜਾਇਆ ਨਗਰ ਕੀਰਤਨ ਅੱਜ ਵੱਖ ਵੱਖ ਸ਼ਹਿਰ ਤੋਂ ਹੁੰਦਾ ਗੁਰੂ ਸਾਹਿਬ ਦੀ ਵਰੋਸਾਈ ਨਗਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜੇਗਾ ਅਤੇ ਅਜਿਹਾ ਸੁਨੇਹਾ ਲੋਕਾਈ ਨੂੰ ਦੇ ਰਿਹਾ ਤਾਂ ਜੋ ਸ਼ਬਦ ਗੁਰੂ ਦਾ ਸਾਰਿਆਂ ਨੂੰ ਆਸਰਾ ਪ੍ਰਾਪਤ ਹੋਵੇ। ਨਗਰ ਕੀਰਤਨ ਦੌਰਾਨ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਜਥੇਦਾਰ ਬਲਤੇਜ ਸਿੰਘ ਖੌਜ ਨੇ ਧੰਨਵਾਦ ਕੀਤਾ।

ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ ਰਾਜਪੁਰਾ, ਮੈਨੇਜਰ ਸੁਰਜੀਤ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਪਰਮਜੀਤ ਸਿੰਘ ਸਹੌਲੀ, ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਬਿੱਲੂ, ਐਡਵੋਕੇਟ ਗਿਆਨ ਸਿੰਘ ਮੰਗੋ, ਯੂਥ ਆਗੂ ਜੱਸਾ ਖੋਖ, ਅਬਜਿੰਦਰ ਸਿੰਘ ਨਾਨੋਕੀ, ਬਾਬਾ ਕੁਲਦੀਪ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਐਡੀਸ਼ਨਲ ਮੈਨੇਜਰ ਇਕਬਾਲ ਸਿੰਘ, ਇੰਚਾਰਜ ਰਾਜਵਿੰਦਰ ਸਿੰਘ, ਪ੍ਰਚਾਰਕ ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ।

Advertisement
Advertisement
Advertisement
Advertisement
Scroll to Top