Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 6:41 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਲੋਕ ਦੇਣਗੇ ਆਪ ਸਰਕਾਰ ਦਾ ਸਾਥ : ਬਲਜਿੰਦਰ ਢਿਲੋ

ਪੰਜਾਬ ਦੇ ਲੋਕ ਦੇਣਗੇ ਆਪ ਸਰਕਾਰ ਦਾ ਸਾਥ : ਬਲਜਿੰਦਰ ਢਿਲੋ

ਪਟਿਆਲਾ, 11 ਦਸੰਬਰ – ਪੰਜਾਬ ਐਗਰੋ ਫੂਡ ਕਾਰਪੋਰੇਸਨ ਲਿਮਟਿਡ ਅਤੇ ਲੋਕਸਭਾ ਪਟਿਆਲਾ ਦੇ ਇੰਚਾਰਜ ਸ੍ਰ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲੀਆਂ ਚੋਣਾਂ ਵਾਂਗ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਵੀ ਆਪ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ।

ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਸਹੂਲਤਾਂ ਵਿੱਚ ਜ਼ਿਕਰਯੋਗ ਕੰਮ ਕੀਤੇ ਹਨ ਜਦੋਂ ਕਿ 90 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਢਿੱਲੋਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਚਾਇਤੀ ਚੋਣਾਂ ਵਿੱਚ ਵੀ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚਾਂ ਨੂੰ ਜਿਤਾ ਕੇ ਸੂਬੇ ਦੇ ਵਿਕਾਸ ਲਈ ਰਾਹ ਪੱਧਰਾ ਕੀਤਾ ਹੈ ਅਤੇ ਹੁਣ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਆਪਣਾ ਪੁਰਾਣਾ ਇਤਿਹਾਸ ਦੁਹਰਾਉਣ ਜਾ ਰਹੀ ਹੈ।

ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ, ਤਾਂ ਜੋ ਪੰਜਾਬ ਸਰਕਾਰ ਨੂੰ ਹੋਰ ਮਜਬੂਤੀ ਮਿਲ ਸਕੇ , ਜਿਸ ਨਾਲ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਹੋਰ ਜੋਰਾਂ ਸੋਰਾਂ ਨਾਲ ਕੰਮ ਕੀਤਾ ਜਾਵੇਗਾ । ਚੇਅਰਮੈਨ ਢਿੱਲੋਂ ਨੇ ਅਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਜੋ ਇਤਿਹਾਸਕ ਫੈਸਲੇ ਲਏ ਗਏ ਹਨ, ਉਨ੍ਹਾਂ ਤੋਂ ਲੋਕ ਬਹੁਤ ਖੁਸ਼ ਹਨ । ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਤੋਂ ਹੀ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਕੰਮ ਕਰਦੀ ਆਈ ਹੈ। ਜਿਨ੍ਹਾਂ ਕਰਕੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਹੁਤ ਪਸੰਦ ਕਰ ਰਹੇ ਹਨ ।

Advertisement
Advertisement
Advertisement
Advertisement
Scroll to Top